ਸਰਹਿੰਦ ’ਚ ਸੜਕ ਹਾਦਸੇ ਚ ਬੱਚੇ ਦੀ ਮੌਤ, ਦੋ ਲੋਕ ਜ਼ਖਮੀ/ ਸਵਾਰੀਆਂ ਨਾਲ ਭਰੇ ਆਟੋ ਨੂੰ ਟਰੱਕ ਨੇ ਮਾਰੀ ਟੱਕਰ/ ਟਰੱਕ ਦੇ ਗਲਤ ਪਾਸਿਓਂ ਆਉਣ ਕਾਰਨ ਵਾਪਰਿਆ ਹਾਦਸਾ

0
8

ਸ੍ਰੀ ਫਤਹਿਗੜ੍ਹ ਸਾਹਿਬ ਅਧੀਨ ਆਉਂਦੇ ਸਰਹਿੰਦ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ 6 ਸਾਲਾ ਬੱਚੇ ਦੀ ਮੌਤ ਹੋਣ ਅਤੇ ਦੋ ਹੋਰ ਦੀ ਗੰਭੀਰ ਜ਼ਖਮੀ ਹੋਣ ਦੀ ਖਬਰ ਐ। ਜਾਣਕਾਰੀ ਅਨੁਸਾਰ ਸਵਾਰੀਆਂ ਨਾਲ ਭਰਿਆ ਆਟੋ ਸਰਹਿੰਦ ਰੇਲਵੇ ਸਟੇਸ਼ਨ ਤੋਂ ਮੰਡੀ ਗੋਬਿੰਦਗੜ੍ਹ ਵੱਲ ਨੂੰ ਜਾ ਰਿਹਾ ਸੀ ਕਿ ਪੁਰਾਣਾ ਬੱਸ ਅੱਡੇ ਨੇੜੇ ਗਲਤ ਪਾਸਿਓਂ ਆਉਂਦੇ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਬੱਚੇ ਦੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਐ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਉਧਰ ਘਟਨਾ ਦੀ ਜਾਣਕਾਰੀ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਫਰਾਰ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਐ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਿੰਦ ਦੇ ਐਸਐਚਓ ਪਵਨ ਕੁਮਾਰ ਨੇ ਦੱਸਿਆ ਕਿ ਸਵਾਰੀਆਂ ਵਾਲਾ ਆਟੋ ਸਰਹਿੰਦ ਰੇਲਵੇ ਸਟੇਸ਼ਨ ਤੋਂ ਮੰਡੀ ਗੋਬਿੰਦਗੜ੍ਹ ਵੱਲ ਨੂੰ ਜਾ ਰਿਹਾ ਸੀ ਕਿ ਜਦੋ ਇਹ ਪੁਰਾਣੇ ਬਸ ਸਟੈਂਡ ਸਰਹਿੰਦ ਨੇੜੇ ਆਟੋ ਪੁਲ ਦੇ ਥੱਲੇ ਤੋਂ ਮੰਡੀ ਗੋਬਿੰਦਗੜ੍ਹ ਨੂੰ ਮੁੜਿਆ ਤਾਂ ਉਸ ਵਿਚ ਰਾਂਗ ਸਾਇਡ ਤੋਂ ਆ ਰਿਹਾ ਟਰੱਕ ਵਿੱਚ ਲਗਿਆ। ਜਿਸ ਵਿੱਚ ਇਕ 6 ਸਾਲ ਦੇ ਬੱਚੇ ਦੀ ਮੌਤ ਹੋ ਗਈ ਤੇ ਦੋ ਲੋਕ ਜਖਮੀ ਹੋ ਗਏ। ਉਹਨਾਂ ਨੇ ਦੱਸਿਆ ਕਿ ਡਰਾਈਵਰ ਮੋਕੇ ਤੋਂ ਫਰਾਰ ਹੋ ਗਿਆ ਜਿਸ ਦ ਕੀ ਤਲਾਸ਼ ਕੀਤੀ ਜਾ ਰਹੀ ਹੈ ਤੇ ਜ਼ਖਮੀ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖਲ ਹਨ।

LEAVE A REPLY

Please enter your comment!
Please enter your name here