ਜਲੰਧਰ ’ਚ ਡੀਏਵੀ ਕਾਲਜ ਵਿਦਿਆਰਥੀ ’ਤੇ ਜਾਨਲੇਵਾ ਹਮਲਾ/ ਜਨਮ ਦਿਨ ਦੀ ਪਾਰਟੀ ਕਰਨ ਜਾਂਦਿਆਂ ਬਣਾਇਆ ਨਿਸ਼ਾਨਾ/ ਗੰਭੀਰ ਹਾਲਤ ’ਚ ਹਸਪਤਾਲ ਕਰਵਾਇਆ ਦਾਖਲ, ਪੁਲਿਸ ਕਰ ਰਹੀ ਜਾਂਚ

0
8

ਜਲੰਧਰ ਸ਼ਹਿਰ ਅੰਦਰ ਸ਼ਰੇਆਮ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੋਸਤ ਨਾਲ ਜਨਮਦਿਨ ਦੀ ਪਾਰਟੀ ‘ਤੇ ਜਾ ਰਹੇ ਇੱਕ ਨੌਜਵਾਨ ‘ਤੇ 3 ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਪੀੜਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਐ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਐ।  ਜ਼ਖਮੀ ਨੌਜਵਾਨ ਦੀ ਪਛਾਣ ਤਨਿਸ਼ ਵਜੋਂ ਹੋਈ ਹੈ ਜੋ ਡੀਏਵੀ ਕਾਲਜ ਦਾ ਵਿਦਿਆਰਥੀ ਐ। ਉਧਰ ਹਮਲੇ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਜ਼ਖਮੀ ਨੌਜਵਾਨ ਦੇ ਪਿਤਾ ਦਾ ਕਹਿਣਾ ਐ ਕਿ ਉਨ੍ਹਾਂ ਦੇ ਪੁੱਤਰ ਦੀ ਕਿਸੇ ਨਾਲ ਦੁਸ਼ਮਣੀ ਨਹੀਂ ਸੀ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ ਐ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਐ।  ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਜ਼ਖਮੀ ਨੂੰ ਗੰਭੀਰ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਨਾਜ਼ੁਕ ਦੇਖਦਿਆਂ ਇੱਕ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ, ਜਿਸ ਤੋਂ ਬਾਅਦ ਪਰਿਵਾਰ ਨੇ ਬੱਚੇ ਨੂੰ ਇਲਾਜ ਲਈ ਗਲੋਬਲ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਐ, ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਐ। ਪੀੜਤ ਪਰਿਵਾਰ ਦੇ ਦੱਸਣ ਮੁਤਾਬਕ ਉਨ੍ਹਾਂ ਨੇ ਥਾਣਾ 5 ਦੀ ਪੁਲਿਸ ਨੂੰ ਸੂਚਿਤ ਕੀਤਾ ਪਰ ਪੁਲਿਸ ਕਾਫ਼ੀ ਸਮੇਂ ਬਾਅਦ ਮੌਕੇ ‘ਤੇ ਪਹੁੰਚੀ। ਪੀੜਤ ਨੇ ਕਿਹਾ ਕਿ ਪੁੱਤਰ ਨੂੰ ਫ਼ੋਨ ‘ਤੇ ਬੁਲਾਇਆ ਗਿਆ ਅਤੇ ਫਿਰ ਕੁੱਟਮਾਰ ਕੀਤੀ ਗਈ। ਇਸ ਘਟਨਾ ਤੋਂ ਬਾਅਦ ਅੱਜ ਪੁਲਿਸ ਨੇ ਪੀੜਤ ਦਾ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤ ਦਾ ਕਹਿਣਾ ਹੈ ਕਿ ਉਸਨੂੰ ਪਤਾ ਲੱਗਾ ਕਿ ਰਿਸ਼ੂ ਦਾ ਕਿਸੇ ਨਾਲ ਝਗੜਾ ਹੋਇਆ ਹੈ। ਇਸ ਦੌਰਾਨ ਉਸਨੇ ਆਪਣੇ ਪੁੱਤਰ ਨੂੰ ਫ਼ੋਨ ਕੀਤਾ। ਜਿਸ ਤੋਂ ਬਾਅਦ 3 ਨੌਜਵਾਨਾਂ ਨੇ ਉਸਦੇ ਪੁੱਤਰ ‘ਤੇ ਹਮਲਾ ਕਰ ਦਿੱਤਾ। ਦੇਰ ਰਾਤ 3 ਵਜੇ ਉਸਨੂੰ ਫ਼ੋਨ ਆਇਆ ਕਿ ਉਸਦੇ ਪੁੱਤਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਗਿਆ ਹੈ ਅਤੇ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਹੈ। ਤਨਿਸ਼ ਦੇ ਸਿਰ ‘ਤੇ ਡੂੰਘੀਆਂ ਸੱਟਾਂ ਹਨ। ਦੇਰ ਰਾਤ 3 ਵਜੇ ਪੁਲਿਸ ਨੂੰ ਬੁਲਾਇਆ ਗਿਆ ਸੀ ਪਰ ਪੁਲਿਸ ਸਵੇਰੇ 6 ਵਜੇ ਪਹੁੰਚੀ। ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।  ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਵਿਦਿਆਰਥੀ ਦੇ ਪਿਤਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ  ਉਹ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

LEAVE A REPLY

Please enter your comment!
Please enter your name here