ਫਿਰੋਜ਼ਪੁਰ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ/ ਮੱਲਾਂਵਾਲਾ ਚੌਂਕ ਨੇੜਿਆ ਬਰਾਮਦ ਹੋਈ ਲਾਸ਼/ ਮਾਪਿਆਂ ਦਾ ਪੁੱਤਰ ਤੇ ਚਾਰ ਭੈਣਾਂ ਦਾ ਭਰਾ ਸੀ ਮ੍ਰਿਤਕ

0
7

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਗ੍ਰਹਿਣ ਲੱਗਦਾ ਜਾ ਰਿਹਾ ਹੈ ਕਿਉਂਕਿ ਰੋਜ਼ਾਨਾ ਹੀ ਨੌਜਵਾਨਾਂ ਨੂੰ ਨਸ਼ੇ ਦੀ ਭੇਟ ਚੜਦੇ ਜਾ ਰਹੇ ਹਨ। ਤਾਜ਼ਾ ਮਾਮਲਾ ਸਰਹੱਦੀ ਜਿਲ੍ਹਾ ਫਿਰੋਜ਼ਪੁਰ ਦੇ ਪਿੰਡ ਗੁਰਦਿੱਤੀ ਵਾਲਾ ਤੋਂ ਸਾਹਮਣੇ ਆਇਆ ਜਿੱਥੇ ਕਿ ਮਨਦੀਪ ਸਿੰਘ ਉਰਫ ਮੰਗਾ ਪੁੱਤਰ ਪੂਰਨ ਸਿੰਘ ਨਾਮ ਦੇ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ ਵਿਚ ਜਾ ਪਿਆ ਐ।  ਮ੍ਰਿਤਕ ਮਨਜੀਤ ਸਿੰਘ ਦੀ ਲਾਸ਼ ਮੱਲਾਵਾਲਾ ਦੇ ਜੈਮਲ ਵਾਲਾ ਰੋਡ ਮੈਨ ਚੌਕ ਨੇੜੇ ਪਈ ਮਿਲੀ ਐ।  ਮ੍ਰਿਤਕ ਵਿਆਹਿਆ ਹੋਇਆ ਸੀ ਅਤੇ ਉਸਦਾ 9 ਸਾਲ ਦਾ ਪੁੱਤਰ ਅਤੇ 14 ਸਾਲਾਂ ਦੀ ਲੜਕੀ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਤੇ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਦੇ ਪਰਿਵਾਰ ਨੇ ਇਲਾਕੇ ਵਿਚ ਸ਼ਰੇਆਮ ਨਸ਼ੇ ਵਿੱਕਣ ਦਾ ਇਲਜਾਮ ਲਾਉਂਦਿਆਂ ਸਰਕਾਰ ਤੋਂ ਨਸ਼ਿਆਂ ਖਿਲਾਫ ਨਕੇਲ ਕੱਸਣ ਦੀ ਮੰਗ ਕੀਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ 0ਮ੍ਰਿਤਕ ਦੇ ਚਾਚਾ ਦਰਸ਼ਨ ਸਿੰਘ ਨੇ ਦੱਸਿਆ ਕਿ ਮੱਲਾਂਵਾਲਾ ਵਿਖੇ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰ ਪੁਲਿਸ ਨਸ਼ੇ ਵਿਰੁੱਧ ਕਾਰਵਾਈ ਕਰਨ ਨੂੰ ਤਿਆਰ ਨਹੀਂ ਜਿਸ ਕਾਰਨ ਅੱਜ ਸਾਡੇ ਭਤੀਜੇ ਦੀ ਮੌਤ ਹੋ ਗਈ ਹੈ। ਪਿੰਡ ਦੇ ਜਸਬੀਰ ਸਿੰਘ ਨੇ ਕਿਹਾ ਕਿ ਪੁਲਿਸ ਨਸ਼ਿਆਂ ਵਾਲਿਆਂਦੇ ਨਾਲ ਰਲੀ ਪਈ ਹੈ ਬੀਤੇ ਦਿਨੀ ਵੀ ਇੱਕ ਨੌਜਵਾਨ ਨਸ਼ੇ ਦੀ ਓਵਰਡੋਜ ਟੀਕਾ ਲਗਾਉਣ ਨਾਲ ਮਰ ਗਿਆ ਸੀ ਪਰ ਪੁਲਿਸ ਨੇ ਉਸ ਕੇਸ ਵਿੱਚ ਕਿਸੇ ਨਸ਼ਾ ਵੇਚਣ ਵਾਲਿਆਂ ਤੇ ਕੋਈ ਕਾਰਵਾਈ ਨਹੀਂ ਕੀਤੀ। ਸਾਡੇ ਇਲਾਕੇ ਵਿੱਚ ਨਸ਼ੇੜੀਆਂ ਨੂੰ ਆਸਾਨੀ ਨਾਲ ਨਸ਼ਾ ਮਿਲ ਜਾਂਦਾ ਹੈ ਸਰਕਾਰ ਨੂੰ ਪੂਰੀ ਤਾਕਤ ਨਾਲ ਨਸ਼ਿਆਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ। ਮ੍ਰਿਤਕ ਮਨਦੀਪ ਸਿੰਘ ਦੇ ਬਾਪ ਪੂਰਨ ਸਿੰਘ ਨੇ ਦੱਸਿਆ ਕਿ ਮੱਲਾਂਵਾਲਾ ਵਿਖੇ ਨਸ਼ਾ ਤਸਕਰ ਨਸ਼ੇ ਦੀ ਚੰਗੀ ਕੁਆਲਿਟੀ ਦਾ ਸ਼ਰੇਆਮ ਭਰੋਸਾ ਦੇ ਕੇ ਬੋਲੀ ਲਾ ਕੇ ਨਸ਼ਾ ਵੇਚਦੇ ਹਨ ਜਿਨਾਂ ਦਾ ਸਾਡੇ ਵਰਗੇ ਆਮ ਇਨਸਾਨਾਂ ਨੂੰ  ਪਤਾ ਹੈ ਪਰ ਅਫਸੋਸ ਕੇ ਮੋਟੀਆਂ ਤਨਖਾਹਾਂ ਲੈਣ ਵਾਲੇ ਅਫਸਰ ਇੰਨਾ ਗੱਲਾਂ ਤੋਂ ਕਿਉਂ ਅਣਜਾਣ ਹਨ। ਉਹਨਾਂ ਨੇ ਕਿਹਾ ਕਿ ਕਿੰਨੇ ਹੀ ਘਰ ਮੇਰੇ ਵਾਂਗੂੰ ਬੇਸਹਾਰਾ ਹੋ ਰਹੇ ਹਨ ਨੌਜਵਾਨ ਨਸ਼ੇ ਦੇ ਨਾਲ ਬਰਬਾਦ ਹੋ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਜੇਕਰ ਪਾਕਿਸਤਾਨ ਦੇ ਵਿੱਚ ਅੱਤਵਾਦ ਦੇ ਟਿਕਾਣੇ ਲੱਭ ਉਹਨਾਂ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ ਤਾਂ ਪੰਜਾਬ ਅੰਦਰ ਨਸ਼ੇ ਤੇ ਕਾਰਵਾਈ ‘ਚ ਕਿਉਂ ਸਰਕਾਰ ਨਾਕਾਮ ਸਿੱਧ ਹੋ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਇਹਨਾਂ ਤਸਕਰਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਕਿ ਨੌਜਵਾਨਾ ਅਤੇ ਉਜੜਦੇ ਘਰਾਂ ਦੇ ਚਿਰਾਗਾਂ ਨੂੰ ਬਚਾਇਆ ਜਾ ਸਕੇ।

LEAVE A REPLY

Please enter your comment!
Please enter your name here