ਪੰਜਾਬ ਈਰਾਨ ਜੰਗ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਦੀ ਭਾਰਤ ਸਰਕਾਰ ਨੂੰ ਅਪੀਲ/ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੀ ਕੀਤੀ ਮੰਗ By admin - June 19, 2025 0 8 Facebook Twitter Pinterest WhatsApp ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਈਰਾਨ ਤੇ ਇਜਰਾਈਲ ਦੇ ਗੁਰਧਾਮਾਂ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜਾਹਰ ਕੀਤੀ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਹਾਲਾਤ ਲਗਾਤਾਰ ਵਿਗੜ ਰਹੇ ਨੇ, ਜਿਸ ਦੇ ਚਲਦਿਆਂ ਭਾਰਤ ਸਰਕਾਰ ਨੂੰ ਬੇਨਤੀ ਐ ਕਿ ਉਹ ਉੱਥੇ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਲਈ ਕਦਮ ਚੁੱਕੇ ਜਾਣ। ਉਨ੍ਹਾਂ ਉੱਥੋਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਇਸ ਲਈ ਵਿਸ਼ੇਸ਼ ਅਹਿਤਿਆਤ ਵਰਤਣ ਲਈ ਕਿਹਾ ਐ। ਉਨ੍ਹਾਂ ਕਿਹਾ ਕਿ ਈਰਾਨ ਵਿਚ ਬਹੁਤ ਸਾਰੇ ਗੁਰਧਾਮ ਮੌਜੂਦ ਨੇ ਅਤੇ ਲੜਾਈ ਭਿਆਨਕ ਸਥਿਤੀ ਵੱਲ ਜਾ ਰਹੀ ਐ, ਇਸ ਲਈ ਪਾਵਨ ਸਰੂਪਾਂ ਨੂੰ ਸੁਰੱਖਿਅਤ ਥਾਵਾਂ ਦੇ ਸੁਸ਼ੋਭਿਤ ਕੀਤਾ ਜਾਣਾ ਚਾਹੀਦਾ ਐ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਲਈ ਸਰਵਉੱਚ ਹਨ, ਜਿਨ੍ਹਾਂ ਦਾ ਸਤਿਕਾਰ ਤੇ ਸੁਰੱਖਿਆ ਸਿੱਖ ਪੰਥ ਲਈ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਈਰਾਨ ਤੇ ਇਜ਼ਰਾਈਲ ਵਿਚ ਜੰਗ ਦੇ ਨਾਜ਼ੁਕ ਹਾਲਾਤਾਂ ਕਾਰਨ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੇ ਕੂਟਨੀਤਕ ਸਬੰਧਾਂ ਅਤੇ ਅੰਤਰਰਾਸ਼ਟਰੀ ਮੰਚਾਂ ਦੀ ਵਰਤੋਂ ਕਰਦਿਆਂ ਈਰਾਨ ਅਤੇ ਇਜ਼ਰਾਈਲ ਦੀਆਂ ਸਰਕਾਰਾਂ ਨਾਲ ਸੰਪਰਕ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ ਅਤੇ ਉਨ੍ਹਾਂ ਦਾ ਸਤਿਕਾਰ ਬਣਿਆ ਰਹੇ। ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਈਰਾਨ ਅਤੇ ਇਜ਼ਰਾਈਲ ਵਿਚ ਵੱਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਸਥਾਨਕ ਸਰਕਾਰਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਭਾਰਤ ਸਰਕਾਰ ਤੋਂ ਉਮੀਦ ਕਰਦੀ ਹੈ ਕਿ ਇਸ ਸੰਵੇਦਨਸ਼ੀਲ ਮਾਮਲੇ ’ਤੇ ਤੁਰੰਤ ਕਾਰਵਾਈ ਕਰੇਗੀ।