ਬਠਿੰਡਾ ਦੇ ਹੋਟਲ ’ਚ ਨਸ਼ੇ ਕਾਰਨ ਨੌਜਵਾਨ ਦੀ ਮੌਤ/ ਹੋਟਲ ਸੰਚਾਲਕ ਸਮੇਤ 7 ਜਣਿਆਂ ਨੂੰ ਕੀਤਾ ਗ੍ਰਿਫਤਾਰ

0
6

ਬਠਿੰਡਾ ਦੇ ਡੱਬਵਾਲੀ ਰੋਡ ਤੇ ਸਥਿਤ ਇਕ ਨਿੱਜੀ ਹੋਟਲ ਵਿਚ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਐ। ਇਹ ਨੌਜਵਾਨ ਹੋਟਲ ਵਿਚ ਆਪਣੇ ਦੋਸਤ ਦਾ ਜਨਮ ਦਿਨ ਮਨਾਉਣ ਆਇਆ ਸੀ, ਜਿੱਥੇ ਉਸ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ ਵਾਸੀ ਉਧਮ ਸਿੰਘ ਨਗਰ ਵਜੋਂ ਹੋਈ ਐ। ਮ੍ਰਿਤਕ ਦੇ ਪਰਿਵਾਰ ਦਾ ਇਲਜਾਮ ਐ ਕਿ ਉਸ ਦੀ ਮੌਤ ਉਸ ਦੇ ਦੋਸਤਾਂ ਵੱਲੋਂ ਨਸ਼ੇ ਦਾ ਜ਼ਿਆਦਾ ਸੇਵਨ ਕਰਵਾਉਣ ਕਾਰਨ ਹੋਈ ਐ। ਨੌਜਵਾਨ ਹੋਟਲ ਵਿਚ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਸੀ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ 7 ਜਣਿਆਂ ਨੂੰ ਗ੍ਰਿਫਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਨਾਲ ਦੇ ਐਸਐਚਓ ਹਰਜੀਵਨ ਸਿੰਘ ਨੇ ਦੱਸਿਆ ਕਿ ਬਠਿੰਡਾ ਡੱਬਵਾਲੀ ਰੋਡ ਤੇ ਸਥਿਤ ਗਣਪਤੀ ਕਲੋਨੀ ਵਿੱਚ ਬਣੇ ਗਣਪਤੀ ਗੈਸਟ ਹਾਊਸ ਵਿੱਚ ਚਾਰ ਨੌਜਵਾਨ ਜਨਮਦਿਨ ਦੀ ਪਾਰਟੀ ਕਰਨ ਲਈ ਗਏ ਸਨ ਅਤੇ ਉੱਥੇ ਇਕ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਪਾਇਆ ਗਿਆ ਜਿਸ ਦੀ ਬਾਅਦ ਵਿੱਚ ਮੌਤ ਹੋ ਗਈ। ਪੁਲਿਸ ਸੂਤਰਾਂ ਮੁਤਾਬਕ ਮ੍ਰਿਤਕ ਦੇ ਮਾਪਿਆਂ ਨੇ ਹਰਵਿੰਦਰ ਸਿੰਘ ਦੇ ਦੋਸਤਾਂ ’ਤੇ ਨਸ਼ੇ ਦਾ ਜ਼ਿਆਦਾ ਸੇਵਨ ਕਰਵਾਉਣ ਦੇ ਇਲਜਾਮ ਲਾਏ ਨੇ, ਜਿਸ ਕਾਰਨ ਉਸ ਦੀ ਮੌਤ ਹੋਈ ਐ। ਪੁਲਿਸ ਨੇ 7 ਜਣਿਆਂ ਖਿਲਾਫ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਐ। ਪੁਲਿਸ ਵੱਲੋਂ ਮ੍ਰਿਤਕ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਐ, ਜਿਸ ਤੋਂ ਬਾਅਦ ਮੌਤ ਦੇ ਅਸਲੀ ਕਾਰਨਾਂ ਦਾ ਖੁਲਾਸਾ ਹੋ ਸਕੇਗਾ।

LEAVE A REPLY

Please enter your comment!
Please enter your name here