ਪਠਾਨਕੋਟ ਪੁਲਿਸ ਵੱਲੋਂ ਨਸ਼ੀਲੇ ਪਦਾਰਥ ਸਮੇਤ 3 ਗ੍ਰਿਫਤਾਰ/ 51.71 ਗਰਾਮ ਹੈਰੋਇਨ, ਪਿਸਟਲ ਤੇ ਡਰੱਗ ਮਨੀ ਬਰਾਮਦ

0
8

ਪਠਾਨਕੋਟ ਪੁਲਿਸ ਨੇ ਤਿੰਨ ਜਣਿਆਂ ਨੂੰ ਨਸ਼ੀਲੇ ਪਦਾਰਥ, ਹਥਿਆਰ ਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਨੇ ਮੁਲਜਮਾਂ ਤੇ ਕਬਜ਼ੇ ਵਿਚੋਂ  51.17 ਗ੍ਰਾਮ ਹੈਰੋਇਨ, 1 ਪਿਸਟਲ ਅਤੇ 65 ਹਜਾਰ ਡਰਗ ਮਨੀ ਅਤੇ ਇਕ ਬਲੈਰੋ ਕਾਰ ਬਰਾਮਦ ਕੀਤੀ ਐ। ਫੜੇ ਗਏ ਮੁਲਜਮਾਂ ਦੀ ਪਛਾਣ ਰਾਹੁਲ ਉਰਫ ਆਂਡਾ ਪੁੱਤਰ ਸੇਵਾ ਰਾਮ, ਅਸ਼ਮੀਤ ਸਿੰਘ ਉਰਫ ਬਿੱਲੀ ਜੱਟ, ਬਿਕਰਾਤ ਸਿੰਘ ਵਾਸੀ ਕੱਚਾ ਕੁਆਰਟਰ ਪਠਾਨਕੋਟ ਵਜੋਂ ਹੋਈ ਐ। ਇਨ੍ਹਾਂ ਵਿਚੋਂ ਰਾਹੁਲ ਆਂਡਾ ਖਿਲਾਫ ਪਹਿਲਾਂ ਵੀ ਮਾਮਲੇ ਦਰਜ ਨੇ। ਪੁਲਿਸ ਨੇ ਮੁਲਜਮਾਂ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸੁਮੀਰ ਸਿੰਘ ਮਾਨ ਨੇ ਦੱਸਿਆ ਕਿ ਥਾਣਾ ਨੰਗਲਭੂਰ ਅਤੇ ਸੀਆਈਏ ਸਟਾਫ ਪੁਲਿਸ ਵੱਲੋਂ ਇੱਕ ਸਾਂਝਾ ਆਪਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਪੁਲਿਸ ਵੱਲੋਂ ਤਿੰਨ ਵਿਅਕਤੀ ਕਾਬੂ ਕੀਤੇ ਗਏ ਜਿਨਾਂ ਪਾਸੋਂ, 51.17 ਗ੍ਰਾਮ ਹੈਰੋਇਨ, ਇੱਕ ਪਿਸਟਲ, 65 ਹਜਾਰ ਡਰੱਗ ਮਨੀ, ਇੱਕ ਬਲੈਰੋ ਗੱਡੀ ਬਰਾਮਦ ਕੀਤੀ ਗਈ। ਪੁਲਿਸ ਨੇ ਇਸ ਮਾਮਲੇ ਵਿਚ 8-9 ਹੋਰ ਮੁਲਜਮਾਂ ਨੂੰ ਨਾਮਜਦ ਕੀਤਾ ਐ, ਜਿਨ੍ਹਾਂ ਦੀ ਗ੍ਰਿਫਤਾਰੀ ਅਜੇ ਬਾਕੀ ਐ। ਪੁਲਿਸ ਨੇ ਬਾਕੀ ਦੇ ਮੁਲਜਮਾਂ ਦੀ ਗ੍ਰਿਫਤਾਰੀ ਤੋਂ ਬਾਅਦ ਇਸ ਮਾਮਲੇ ਵਿਚ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਐ।

LEAVE A REPLY

Please enter your comment!
Please enter your name here