ਹੁਸ਼ਿਆਰਪੁਰ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ/ ਅਣਪਛਾਤੇ ਮੋਟਰ ਸਾਈਕਲ ਸਵਾਰ ਗੋਲੀਆਂ ਮਾਰ ਕੇ ਫਰਾਰ

0
7

ਹੁਸ਼ਿਆਰਪੁਰ ਦੇ ਪਿੰਡ ਸ਼ਾਹਪੁਰ ਨੇੜੇ ਅਣਪਛਾਤੇ ਮੋਟਰ ਸਾਈਕਲ ਸਵਾਰਾਂ ਵੱਲੋਂ ਕਾਰ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਸਨਸਨੀਖੇਜ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ 25 ਸਾਲਾ ਆਰੀਅਨ ਪੁੱਤਰ ਅਮਿਤ ਕੁਮਾਰ, ਵਾਸੀ ਪਿੰਡ ਸੀਹਵਾਂ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਆਰੀਅਨ ਆਪਣੇ ਦੋਸਤ ਨਵੀਨ ਕੁਮਾਰ ਵਾਸੀ ਪਿੰਡ ਕੋਕੋਵਾਲ ਨਾਲ ਲੁਧਿਆਣਾ ਤੋਂ ਖਰੀਦਦਾਰੀ ਕਰ ਕੇ ਕਾਰ ਰਾਹੀਂ ਵਾਪਸ ਆ ਰਹੇ ਸਨ ਕਿ ਰਸਤੇ ਵਿਚ ਮੋਟਰ ਸਾਈਕਲ ਸਵਾਰ ਉਸ ਦੇ ਗੋਲੀਆਂ ਮਾਰ ਕੇ ਫਰਾਰ ਹੋ ਗਏ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੋਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਜਾਣਕਾਰੀ ਅਨੁਸਾਰ ਅੱਡਾ ਝੁਗੀਆਂ ਵਿਖੇ ਰੈਡੀਮੇਟ ਕਪੜੇ ਦੀ ਦੁਕਾਨ ਤੇ ਕੰਮ ਕਰਨ ਵਾਲੇ ਪਿੰਡ ਕੋਕੋਵਾਲ ਨਿਵਾਸੀ ਨਵੀਨ ਕੁਮਾਰ ਪੁੱਤਰ ਸਤੀਸ਼ ਕੁਮਾਰ ਅਤੇ ਆਰੀਅਨ ਪੁੱਤਰ ਅਮਿਤ ਕੁਮਾਰ ਪਿੰਡ ਸੀਹਵਾਂ ਆਪਣੀ ਸਵਿਫਟ ਕਾਰ ਤੇ ਲੁਧਿਆਣਾ ਤੋਂ ਸਮਾਨ ਖਰੀਦ ਕੇ ਆ ਰਹੇ ਸਨ। ਜਦੋਂ ਉਹ ਉਕਤ ਥਾਂ ਤੇ ਪਹੁੰਚੇ ਤਾਂ ਗੜ੍ਹਸ਼ੰਕਰ ਵਾਲੀ ਸਾਈਡ ਤੋਂ ਆ ਰਹੇ ਮੋਟਰਸਾਈਕਲ ਸਵਾਰਾਂ ਨੇ ਆਰੀਅਨ ਪੁੱਤਰ ਅਮਿਤ ਕੁਮਾਰ ਪਿੰਡ ਸੀਹਵਾਂ ਦੇ ਸਿਰ ਅਤੇ ਛਾਤੀ ਤੇ ਗੋਲੀਆਂ ਮਾਰ ਕੇ ਫਰਾਰ ਹੋ ਗਏ, ਜਿਸ ਉਪਰੰਤ ਆਰੀਅਨ ਦੀ ਮੌਕੇ ਤੇ ਹੀ ਮੌਤ ਹੋ ਗਈ। ਉਧਰ ਇਸ ਸਬੰਧੀ ਡੀ.ਐਸ.ਪੀ. ਗੜ੍ਹਸ਼ੰਕਰ ਜਸਪ੍ਰੀਤ ਸਿੰਘ ਅਤੇ ਏ.ਐਸ.ਆਈ. ਰਸ਼ਪਾਲ ਸਿੰਘ ਵੱਲੋਂ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਸਪਾਲ ਸਿੰਘ ਏ.ਐਸ.ਆਈ. ਨੇ ਦੱਸਿਆ ਆਰੀਅਨ ਦੀ ਲਾਸ਼ ਨੂੰ ਸਿਵਿਲ ਹਸਪਤਾਲ ਗੜ੍ਹਸ਼ੰਕਰ ਵਿੱਖੇ ਰਖਵਾ ਦਿੱਤਾ ਹੈ ਅਤੇ ਹੁਣ ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here