ਜਲੰਧਰ ’ਚ ਬਾਈਕ ਤੇ ਕਾਰ ਟੱਕਰ ’ਚ ਨੌਜਵਾਨ ਦੀ ਮੌਤ/ ਪੁਲਿਸ ਨੇ ਹਾਦਸਾਗ੍ਰਸਤ ਵਾਹਨ ਕਬਜ਼ੇ ’ਚ ਲੈ ਕੇ ਜਾਂਚ ਆਰੰਭੀ

0
10

ਜਲੰਧਰ ਅਧੀਨ ਆਉਂਦੇ ਗੁਰਾਇਆ ਨੇੜੇ ਵਾਪਰੇ ਕਾਰ ਤੇ ਮੋਟਰ ਸਾਈਕਲ ਦੀ ਟੱਕਰ ਕਾਰਨ ਇਕ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਪਠਾਨਕੋਟ ਵਾਸੀ ਨੌਜਵਾਨ ਆਪਣੀ ਕਾਰ ਵਿਚ ਸਵਾਰ ਹੋ ਕੋ ਗੁੜਗਾਓ ਵੱਲ ਜਾ ਰਿਹਾ ਸੀ ਕਿ ਰਸਤੇ ਵਿਚ ਇਸ ਦੀ ਕਾਰ ਇਕ ਮੋਟਰ ਸਾਈਕਲ ਸਵਾਰ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਮੋਟਰ ਸਾਈਕਲ ਨੂੰ ਕਾਫੀ ਦੂਰ ਤਕ ਘਸੀਟਦੀ ਹੋਈ ਲੈ ਗਈ। ਇਸ ਹਾਦਸੇ ਵਿਚ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਛਮਣ ਸਿੰਘ ਵਾਸੀ ਪਿੰਡ ਰੁੜਕਾ ਖੁਰਦ ਗੁਰਾਇਆ ਵਜੋਂ ਹੋਈ ਐ। ਪੁਲਿਸ ਨੇ  ਹਾਦਸਾ ਗ੍ਰਸ਼ਤ ਵਾਹਨ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐਸਆਈ ਬਾਵਾ ਸਿੰਘ ਨੇ ਦੱਸਿਆ ਕਿ ਪਠਾਨਕੋਟ ਵਾਸੀ ਹਿਤੇਸ਼ ਸ਼ਰਮਾ ਪੁੱਤਰ ਰਵਿੰਦਰ ਸ਼ਰਮਾ ਆਪਣੇ ਕੰਮ ਸਥਾਨ ਗੁਰਗਾਓ ਵੱਲ ਜਾ ਰਿਹਾ ਸੀ ਕਿ ਰਸਤੇ ਵਿਚ ਉਸ ਦੀ ਕਾਰ ਇਕ ਮੋਟਰ ਸਾਇਕਲ ਸਵਾਰ ਨਾਲ ਟਕਰਾਅ ਗਈ।  ਪ੍ਰਤੱਖਦਰਸ਼ੀਆਂ ਮੁਤਾਬਕ ਮੋਟਰਸਾਈਕਲ ਗੱਡੀ ਵਿੱਚ ਹੀ ਫਸ ਗਿਆ ਜਦਕਿ ਮੋਟਰਸਾਈਕਲ ਸਵਾਰ ਵਿਅਕਤੀ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।  ਪੁਲਿਸ ਵੱਲੋਂ ਦੋਵੇਂ ਵਾਹਨ ਕਬਜ਼ੇ ਵਿੱਚ ਲੈ ਕੇ ਅਗਲੀ  ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here