ਪੰਜਾਬ ਫਰੀਦਕੋਟ ’ਚ ਨਸ਼ਾ ਛੁਡਾਊ ਕੇਂਦਰ ਤੋਂ 18 ਮਰੀਜ਼ ਫਰਾਰ/ 10 ਨੂੰ ਮੁੜ ਕੀਤਾ ਕਾਬੂ, 8 ਅਜੇ ਵੀ ਦੱਸੇ ਜਾ ਰਹੇ ਗਾਇਬ By admin - June 21, 2025 0 5 Facebook Twitter Pinterest WhatsApp ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਬਣੇ ਨਸ਼ਾ ਛੁਡਾਊ ਕੇਂਦਰ ਵਿਚੋਂ 10 ਮਰੀਜ਼ਾਂ ਦੇ ਫਰਾਰ ਹੋਣ ਦੀ ਖਬਰ ਸਾਹਮਣੇ ਆਈ ਐ। ਇਨ੍ਹਾਂ ਵਿਚੋਂ 10 ਜਣਿਆਂ ਨੂੰ ਮੁੜ ਕਾਬੂ ਕਰ ਲਿਆ ਐ ਜਦਕਿ 8 ਜਣੇ ਅਜੇ ਵੀ ਫਰਾਰ ਦੱਸੇ ਜਾ ਰਹੇ ਨੇ। ਫਰਾਰ ਮੁਲਜਮਾਂ ਖਿਲਾਫ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਨੇ। ਜਾਣਕਾਰੀ ਅਨੁਸਾਰ ਇਹ ਸਾਰੇ ਬੀਤੀ ਦੇਰ ਰਾਤ ਸੁਰੱਖਿਆ ਮੁਲਾਜਮਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਏ ਸਨ। ਪੁਲਿਸ ਨੇ ਕਾਰਵਾਈ ਕਰਦਿਆਂ 10 ਜਣਿਆਂ ਨੂੰ ਕਾਬੂ ਕਰ ਲਿਆ ਐ ਜਦਕਿ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਐ। ਗੌਰਤਲਬ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਮੁਹਿੰਮ ਵਿੱਡੀ ਹੋਈ ਹੈ ਅਤੇ ਨਾਲ ਹੀ ਜਿਹੜੇ ਨੌਜਵਾਨ ਆਪਣੀ ਇੱਛਾ ਨਾਲ ਨਸ਼ਾ ਛੱਡਣਾ ਚਾਹੁੰਦੇ ਹਨ, ਉਹਨਾਂ ਨੂੰ ਪੁਲਿਸ ਵੱਲੋਂ ਨਸ਼ਾ ਛੁੜਾਉ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ ਪਰ ਦੇਰ ਰਾਤ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਬਣੇ ਨਸ਼ਾ ਛੁੜਾਉ ਕੇਂਦਰ ਵਿੱਚ ਦਾਖਲ 18 ਮਰੀਜ਼ ਉੱਥੋਂ ਦੇ ਸੁਰੱਖਿਆ ਕਰਮਚਾਰੀਆਂ ਨੂੰ ਚੱਕਮਾਂ ਦੇ ਕੇ ਫਰਾਰ ਹੋ ਗਏ। ਪੁਲਿਸ ਦਾ ਮੰਨਣਾ ਹੈ ਕਿ ਇਹਨਾਂ ਸਾਰਿਆਂ ਵੱਲੋਂ ਇਕੱਠੇ ਸਲਾਹ ਕਰਕੇ ਉਥੋਂ ਦੇ ਸੁਰੱਖਿਆ ਗਾਰਡ ਨੂੰ ਚੱਕਵਾਂ ਦਿੱਤਾ ਗਿਆ ਤੇ ਉਥੋਂ ਮੌਕੇ ਤੋਂ ਫਰਾਰ ਹੋ ਗਏ ਜਿਨਾਂ ਵਿੱਚੋਂ 10 ਮਰੀਜ਼ਾਂ ਨੂੰ ਮੁੜ ਕਾਬੂ ਕਰਕੇ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਹਨਾਂ ਵਿੱਚੋਂ ਹਲੇ ਅੱਠ ਮਰੀਜ਼ ਫਰਾਰ ਹਨ ਜਿੰਨਾ ਖਿਲਾਫ ਪਹਿਲਾਂ ਤੋਂ ਹੀ ਐਨਡੀਪੀਸੀ ਐਕਟ ਤਹਿਤ ਮਾਮਲੇ ਦਰਜ ਹਨ ਜਿਨਾਂ ਲਈ ਸੰਬੰਧਿਤ ਥਾਣਿਆਂ ਵਿੱਚ ਇਤਲਾਹ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਇਹਨਾਂ ਨੂੰ ਵੀ ਕਾਬੂ ਕਰ ਹਸਪਤਾਲ ਵਿੱਚ ਮੁੜ ਭਰਤੀ ਕਰਵਾਇਆ ਜਾਏਗਾ। ਗੌਰਤਲਬ ਹੈ ਕੇ ਕੱਲ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਵੱਲੋਂ ਐਸਐਸਪੀ ਫਰੀਦਕੋਟ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਨਾਲ ਮਿਲ ਕੇ ਇਸੇ ਨਸ਼ਾ ਕੇਂਦਰ ਦਾ ਦੌਰਾ ਕੀਤਾ ਗਿਆ ਸੀ ਅਤੇ ਨਸ਼ਾ ਕੇਂਦਰ ਵਿੱਚ ਦਾਖਲ ਮਰੀਜ਼ਾਂ ਦਾ ਹਾਲ ਚਾਲ ਜਾਣਿਆ ਸੀ ਅਤੇ ਉਹਨਾਂ ਨੂੰ ਮਿਲ ਰਹੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਲਈ ਸੀ ਪਰ ਉਸੇ ਰਾਤ ਹੀ ਇਸ ਨਸ਼ਾ ਛੁੜਾਊ ਕੇਂਦਰ ਵਿੱਚ ਦਾਖਲ ਮਰੀਜ਼ਾਂ ਵੱਲੋਂ ਗਾਰਦ ਨੂੰ ਚੱਕਵਾਂ ਦੇ ਕੇ ਫਰਾਰ ਹੋ ਜਾਣਾ ਕਿਤੇ ਨਾ ਕਿਤੇ ਆਪਣੇ ਆਪ ਵਿੱਚ ਵੱਡੇ ਸਵਾਲ ਖੜੇ ਕਰਦਾ ਹੈ।