ਫਰੀਦਕੋਟ ਪੁਲਿਸ ਨੇ ਢਾਹੀਆਂ ਨਸ਼ਾ ਤਸਕਰਾਂ ਦੀਆਂ ਉਸਾਰੀਆਂ/ ਬਸਤੀ ਛੱਜਘੜ ਚ ਦੋ ਤਸਕਰਾਂ ਦੇ ਘਰਾਂ ’ਤੇ ਚੱਲਿਆ ਪੀਲਾ ਪੰਜਾ

0
5

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ, ਜਿਸ ਦੇ ਚਲਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਸੂਬੇ ਭਰ ਅੰਦਰ ਨਸ਼ਾ ਤਸਕਰਾਂ ਦੇ ਘਰਾਂ ਨੂੰ ਢਹਿ ਢੇਰੀ ਕੀਤਾ ਜਾ ਰਿਹਾ ਐ। ਇਸੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਜਿਲ੍ਹੇ ਦੇ ਕਸਬਾ ਜੈਤੋ ਦੀ ਬਸਤੀ ਛੱਜਘੜ ਵਿਖੇ ਦੋ ਨਸ਼ਾ ਤਸਕਰਾਂ ਦੇ ਘਰਾਂ ਤੇ ਪੀਲਾ ਪੰਜਾ ਚਲਾਇਆ ਗਿਆ ਐ। ਇਹ ਮੁਹੱਲਾ ਨਸ਼ਿਆਂ ਲਈ ਬਦਨਾਮ ਐ ਅਤੇ ਦੋਵਾਂ ਨਸ਼ਾ ਤਸਕਰਾਂ ਖਿਲਾਫ ਕਈ ਮਾਮਲੇ ਦਰਜ ਸਨ। ਇਸ ਕਾਰਵਾਈ ਦੀ ਅਗਵਾਈ ਖੁਦ ਐਸਐਸਪੀ ਪ੍ਰਗਿਆ ਜੈਨ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਸ਼ਾ ਤਸਕਰਾਂ ਖਿਲਾਫ ਸਖਤ ਐਕਸ਼ਨ ਲਿਆ ਜਾ ਰਿਹਾ ਐ ਅਤੇ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਗੌਰਤਲਬ ਹੈ ਕਿ ਜਿਨਾਂ ਨਸ਼ਾ ਤਸਕਰਾਂ ਵੱਲੋਂ ਨਸ਼ੇ ਦੀ ਕਾਲੀ ਕਮਾਈ ਦੇ ਨਾਲ ਵੱਡੀਆਂ ਉਸਾਰੀਆਂ ਕੀਤੀਆਂ ਗਈਆਂ ਸਨ ਅਤੇ ਉਨਾਂ ਸਾਰੀਆਂ ਦੀ ਜਾਂਚ ਪੜਤਾਲ ਕੀਤੇ ਜਾਣ ਤੋਂ ਬਾਅਦ ਇਹ ਉਸਾਰੀਆਂ ਅਗਰ ਨਜਾਇਜ਼ ਪਾਈਆਂ ਜਾਂਦੀਆਂ ਹਨ। ਜਿਸ ਦੇ ਚਲਦੇ ਅੱਜ ਕਸਬਾ ਜੈਤੋ ਦੇ ਦੋ ਬਦਨਾਮ ਨਸ਼ਾ ਤਸਕਰਾਂ ਦੇ ਘਰਾਂ ਤੇ ਪੀਲਾ ਪੰਜਾ ਚੱਲਿਆ ਜੋ ਕਿ ਉਹਨਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਦੇ ਨਾਲ ਉਸਾਰਿਆ ਗਿਆ ਸੀ। ਜਾਣਕਾਰੀ ਦਿੰਦੇ ਹੋਏ ਐਸਐਸਪੀ ਫਰੀਦਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਲਗਾਤਾਰ ਨਸ਼ਾ ਤਸਕਰਾਂ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸੇ ਦਰਮਿਆਨ ਪਤਾ ਲੱਗਿਆ ਸੀ ਕਿ ਜੈਤੋ ਕਸਬੇ ਦੇ ਦੋ ਬਦਨਾਮ ਨਸ਼ਾ ਤਸਕਰ ਜਿਨਾਂ ਖਿਲਾਫ ਕਰੀਬ 15 ਮਾਮਲੇ NDPS ਦੀ ਧਾਰਾ ਅਧੀਨ ਦਰਜ ਹਨ। ਉਹਨਾਂ ਵੱਲੋਂ ਕਸਬਾ ਜੈਤੋ ਵਿੱਚ ਗੈਰ ਕਾਨੂੰਨੀ ਤਰੀਕੇ ਦੇ ਨਾਲ ਨਜਾਇਜ ਉਸਾਰੀਆਂ ਕੀਤੀਆਂ ਗਈਆਂ ਸਨ ਜਿਨਾਂ ਨੂੰ ਅੱਜ ਪ੍ਰਸ਼ਾਸਨ ਵੱਲੋਂ ਢਾਇਆ ਗਿਆ ਐ।  ਇਸੇ ਦੌਰਾਨ ਇਲਾਕਾ ਨਿਵਾਸੀਆਂ ਵੱਲੋਂ ਵੀ ਪ੍ਰਸਾਸ਼ਨ ਦੀ ਇਸ ਕਾਰਵਾਈ ਤੇ ਖੁਸ਼ੀ ਪ੍ਰਗਟ ਕੀਤੀ।

LEAVE A REPLY

Please enter your comment!
Please enter your name here