ਪੰਜਾਬ ਮਾਨਸਾ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ/ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਆਮ ਲੋਕਾਂ ਨੇ ਕੀਤੀ ਸ਼ਿਰਕਤ By admin - June 21, 2025 0 6 Facebook Twitter Pinterest WhatsApp ਅੱਜ ਦੇਸ਼ ਭਰ ਅੰਦਰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਐ। ਇਸੇ ਤਹਿਤ ਮਾਨਸਾ ਵਿਖੇ ਵੀ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸੈਂਟਰਲ ਪਾਰਕ ਵਿਖੇ ਕਰਵਾਏ ਗਏ ਇਸ ਸਮਾਗਮ ਦੌਰਾਨ ਪ੍ਰਸਾਸਨਿਕ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਲੋਕਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਯੋਗ ਟਰੇਨਰਾਂ ਨੇ ਯੋਗਾਂ ਦੇ ਆਸਨਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਸਰੀਰ ਨੂੰ ਤੰਦਰੁਸਤ ਰੱਖਣ ਦੇ ਵੀ ਗੁਰ ਵੀ ਸਾਂਝਾ ਕੀਤੇ। ਉਹਨਾਂ ਦੱਸਿਆ ਕਿ ਜੇਕਰ ਜ਼ਿੰਦਗੀ ਵਿੱਚ ਅਸੀਂ ਯੋਗ ਨੂੰ ਰੋਜਾਨਾ ਅਪਣਾ ਲੈਂਦੇ ਹਾਂ ਤਾਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ। ਉਹਨਾਂ ਦੱਸਿਆ ਕਿ ਸਾਡੇ ਰਿਸ਼ੀਆਂ ਮੁਨੀਆਂ ਨੇ ਵੀ ਯੋਗ ਅਪਣਾ ਕੇ ਆਪਣੀ ਜ਼ਿੰਦਗੀ ਨੂੰ ਨਿਰੋਗ ਰੱਖਿਆ ਅਤੇ ਸਰੀਰ ਨੂੰ ਨਿਰੋਗ ਰੱਖਣ ਦੇ ਲਈ ਸਾਡੇ ਕੋਲ ਅੱਜ ਸਿਰਫ ਯੋਗਾ ਹੀ ਇੱਕ ਅਜਿਹਾ ਪਹਿਲੂ ਹੈ ਜਿਸ ਨਾਲ ਸਰੀਰ ਨੂੰ ਨਿਰੋਗ ਰੱਖ ਸਕਦੇ ਹਾਂ। ਸਮਾਗਮ ਦੌਰਾਨ ਯੋਗਾ ਵਿੱਚ ਹਿੱਸਾ ਲੈਣ ਪਹੁੰਚੇ ਵਿਧਾਇਕ ਨੇ ਕਿਹਾ ਕਿ ਯੋਗ ਦਿਵਸ ਅੱਜ ਦੇਸ਼ ਭਰ ਦੇ ਵਿੱਚ ਮਨਾਇਆ ਜਾ ਰਿਹਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਸੀਐਮ ਦੀ ਯੋਗਸ਼ਾਲਾ ਦੇ ਅਧੀਨ ਯੋਗਾ ਟਰੇਨਰਾਂ ਨੂੰ ਭਰਤੀ ਕਰਕੇ ਪਿੰਡਾਂ ਅਤੇ ਕਸਬਿਆਂ ਦੇ ਵਿੱਚ ਹਰ ਕਿਸੇ ਵਿਅਕਤੀ ਨੂੰ ਯੋਗ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਯੋਗਾ ਹੀ ਸਾਡੀ ਜ਼ਿੰਦਗੀ ਨੂੰ ਨਿਰੋਗ ਰੱਖ ਸਕਦਾ ਹੈ ਅਤੇ ਯੋਗ ਨੂੰ ਹਰ ਕਿਸੇ ਵਿਅਕਤੀ ਨੂੰ ਅਪਣਾਉਣਾ ਚਾਹੀਦਾ ਹੈ ਤਾਂ ਕਿ ਆਪਣੇ ਸਰੀਰ ਨੂੰ ਤੰਦਰੁਸਤ ਰੱਖਿਆ ਜਾ ਸਕੇ।