ਪੰਜਾਬ ਸੁਨਾਮ ਵਾਸੀਆਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਤੋਹਫਾ/ ਹਲਕੇ ਦੇ ਵਿਕਾਸ ਲਈ ਵੰਡੇ ਕਰੋੜਾਂ ਰੁਪਏ ਗਰਾਂਟ ਦੇ ਚੈੱਕ/ ਲੁਧਿਆਣਾ ਜ਼ਿਮਨੀ ਚੋਣ ਵੱਡੇ ਲੀਡ ਨਾਲ ਜਿੱਤਣ ਦਾ ਕੀਤਾ ਦਾਅਵਾ By admin - June 21, 2025 0 5 Facebook Twitter Pinterest WhatsApp ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਸੁਨਾਮ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਹਲਕੇ ਦੇ ਪਿੰਡਾਂ ਵਿਚ ਹੋਣ ਵਾਲੇ ਵਿਕਾਸ ਕੰਮਾਂ ਲਈ ਕਰੋੜਾਂ ਰੁਪਏ ਦੇ ਚੈੱਕ ਵੰਡੇ। ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਮਾਨ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਐ। ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦੇਣ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਮਨਜੂਰ ਕੀਤੀਆਂ ਗਈਆਂ ਨੇ, ਜਿਸ ਦੇ ਤਹਿਤ ਹੀ ਹਲਕੇ ਅੰਦਰ ਗਰਾਟਾਂ ਦੇ ਚੈੱਕ ਵੰਡੇ ਜਾ ਰਹੇ ਨੇ। ਲੁਧਿਆਣਾ ਚੋਣ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਖੁਸ਼ ਨੇ, ਇਸ ਕਾਰਨ ਲੁਧਿਆਣਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ। ਇਸ ਦੇ ਨਾਲ ਹੀ ਅਮਨ ਅਰੋੜਾ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਵੱਲੋਂ ਪੰਜਾਬ ਦੇ ਪਾਣੀਆਂ ਬਾਰੇ ਦਿੱਤੇ ਬਿਆਨ ‘ਤੇ ਵੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਉਮਰ ਦੇ ਬਿਆਨ ਨੂੰ ‘ਪ੍ਰੀ-ਮੈਚਿਓਰ’ ਕਰਾਰ ਦਿੱਤਾ। “ਉਮਰ ਅਬਦੁੱਲਾ ਦਾ ਬਿਆਨ ਪੂਰੀ ਤਰ੍ਹਾਂ ਸਮੇਂ ਤੋਂ ਪਹਿਲਾਂ ਦਿੱਤਾ ਗਿਆ ਹੈ। ਇਹ ਮੁੱਦਾ ਗੰਭੀਰ ਹੈ ਅਤੇ ਇਸ ‘ਤੇ ਰਾਜਨੀਤਿਕ ਬਿਆਨਬਾਜ਼ੀ ਤੋਂ ਬਚਣਾ ਚਾਹੀਦਾ ਹੈ। ਆਪਣੀ ਫੇਰੀ ਦੌਰਾਨ ਅਮਨ ਅਰੋੜਾ ਨੇ ਇੱਕ ਪਾਸੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦਾ ਸੰਦੇਸ਼ ਦਿੱਤਾ, ਉੱਥੇ ਹੀ ਦੂਜੇ ਪਾਸੇ ਉਨ੍ਹਾਂ ਨੇ ਪੰਜਾਬ ਦੀ ਰਾਜਨੀਤੀ ਬਾਰੇ ਵੀ ਸਪੱਸ਼ਟ ਸਟੈਂਡ ਪ੍ਰਗਟ ਕੀਤਾ।