ਲੁਧਿਆਣਾ ਪੱਛਮੀ ਤੋਂ ਆਮ ਉਮੀਦਵਾਰ ਸੰਜੀਵ ਅਰੋੜਾ ਜੇਤੂ ਕਰਾਰ/ ਕਾਂਗਰਸੀ ਉਮੀਦਵਾਰ ਆਸ਼ੂ ਨੇ ਖੁਦ ਲਈ ਹਾਰ ਦੀ ਜ਼ਿੰਮੇਵਾਰੀ/ ਕਿਹਾ, ਸਾਡੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਨਤੀਜੇ ਇਕਤਰਫਾ ਨਹੀਂ ਕਰ ਸਕੀ ਸਰਕਾਰ

0
6

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋ ਚੁੱਕਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਇੱਥੋਂ 10 ਹਜ਼ਾਰ ਤੋਂ ਵੀ ਵੱਧ ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਹੈ। ਇਸ ਮਗਰੋਂ ਹੁਣ ਉਨ੍ਹਾਂ ਨੇ ਲੁਧਿਆਣਾ ਪੱਛਮੀ ਦੇ ਸਮੂਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਦੇ ਭਰੋਸੇ ‘ਤੇ ਖ਼ਰਾ ਉਤਰਨ ਦਾ ਵਾਅਦਾ ਵੀ ਕੀਤਾ ਹੈ। ਇਸੇ ਦੌਰਾਨ ਆਪ ਉਮੀਦਵਾਰ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਵਿਰੋਧੀ ਉਮੀਦਵਾਰਾਂ ਦੇ ਬਿਆਨ ਵੀ ਸਾਹਮਣੇ ਆ ਰਹੇ ਹਨ। ਇਸੇ ਦੌਰਾਨ ਕਾਂਗਰਸੀ ਉਮੀਦਵਾਰ ਆਸ਼ੂ ਨੇ ਕਿਹਾ ਕਿ ਭਾਵੇਂ ਉਹ ਹਾਰ ਗਏ ਨੇ ਪਰ ਉਨ੍ਹਾਂ ਨੇ ਸੱਤਾਧਾਰੀ ਧਿਰ ਨੂੰ ਇਕਤਰਫਾ ਜਿੱਤ ਦਰਜ ਨਹੀਂ ਕਰਨ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਐ, ਭਾਵੇਂ ਉਹ ਜਿੱਤ ਤੋਂ ਦੂਰ ਰਹੇ ਨੇ ਪਰ ਇਸ ਚੋਣ ਵਿਚ ਲੋਕਾਂ ਦਾ ਮਿਲਿਆ ਹੁੰਗਾਰਾ ਆਉਂਦੀਆਂ ਚੋਣਾਂ ਲਈ ਰਾਹ-ਦਸੇਰਾ ਬਣੇਗਾ। ਇਸ ਦੌਰਾਨ ਉਨ੍ਹਾਂ ਨੇ ਆਪ ਦੇ ਜੇਤੂ ਉਮੀਦਵਾਰ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁਟ ਐ ਅਤੇ ਆਉਂਦੇ ਸਮੇਂ ਦੌਰਾਨ ਹੋਰ ਤਕੜੀ ਹੋ ਕੇ ਨਿਤਰੇਗੀ।  ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਤੋਂ ਇਲਾਵਾ ਵਿਧਾਇਕ ਪ੍ਰਗਟ ਸਿੰਘ ਤੇ ਹੋਰ ਆਗੂ ਵੀ ਮੌਜੂਦ ਰਹੇ।

LEAVE A REPLY

Please enter your comment!
Please enter your name here