ਪੰਜਾਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਿ. ਰਣਜੀਤ ਸਿੰਘ ਗੋਹਰ/ ਪੰਜ ਸਾਹਿਬ ਸਾਹਿਬਾਨ ਵੱਲੋਂ ਰੋਕ ਹਟਾਉਣ ਬਾਅਦ ਗੁਰੂ ਘਰ ਟੇਕਿਆ ਮੱਥਾ By admin - June 23, 2025 0 6 Facebook Twitter Pinterest WhatsApp ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਏ ਮਸਕੀਨ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪੰਥਕ ਸੇਵਾਵਾਂ ਸਬੰਧੀ ਲੱਗੀ ਰੋਕ ਹਟਣ ਤੋਂ ਬਾਅਦ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਮਸਕੀਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਦਾ ਪੂਰਨ ਹੱਕ ਐ, ਇਸ ਲਈ ਕਿਸੇ ਨੂੰ ਵੀ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਤੇ ਸਵਾਲ ਚੱਕਣ ਦਾ ਹੱਕ ਨਹੀਂ ਐ। ਅੰਮ੍ਰਿਤਪਾਲ ਸਿੰਘ ਮਹਿਰੋ ਵੱਲੋਂ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦਾ ਕਤਲ ਕੀਤੇ ਜਾਣ ਨੂੰ ਸਰਾਸਰ ਗਲਤ ਦੱਸਦਿਆਂ ਗਿਆਨੀ ਰਣਜੀਤ ਸਿੰਘ ਗੋਰੇ ਮਸਕੀਨ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਦਾ ਜਾਂ ਔਰਤ ਦਾ ਕਤਲ ਕਰਨਾ ਇਸ ਨੂੰ ਕਦੇ ਵੀ ਸਹੀ ਨਹੀਂ ਠਹਿਰਾਇਆ ਜਾ ਸਕਦਾ। ਅੰਮ੍ਰਿਤਪਾਲ ਮਹਿਰੋ ਨੂੰ ਸਵਾਲ ਕਰਦਿਆਂ ਉਹਨਾਂ ਕਿਹਾ ਕਿ ਪਿੰਡਾਂ ਵਿਚ ਵੱਡੇ ਪੱਧਰ ਤੇ ਧਰਮ ਪਰਿਵਰਤਨ ਹੋ ਰਿਹਾ ਐ, ਇਸ ਲਈ ਸਿੱਖ ਕੌਮ ਤੇ ਸਵਾਲੀਆਂ ਨਿਸ਼ਾਨ ਲਾਉਣ ਵਾਲੀਆਂ ਕਾਰਵਾਈਆਂ ਕਰਨ ਦੀ ਥਾਂ ਪਿੰਡਾਂ ਵਿਚ ਜਾ ਕੇ ਸਿੱਖੀ ਦਾ ਪ੍ਰਚਾਰ ਕਰਨ ਲਈ ਅੱਗ ਆਉਣਾ ਚਾਹੀਦਾ ਐ।