ਪੰਜਾਬ ਬਨੂੜ ਨੇੜੇ ਗੱਡੀ ’ਚ ਮ੍ਰਿਤਕ ਪਏ ਮਿਲੇ ਪਰਿਵਾਰ ਦੇ ਤਿੰਨ ਜੀਅ/ ਫਾਰਚੂਨਰ ਕਾਰ ਅੰਦਰ ਪਈਆਂ ਸੀ ਤਿੰਨੇ ਗੋਲੀ ਲੱਗੀਆਂ ਲਾਸ਼ਾਂ/ ਖੁਦਕੁਸ਼ੀ ਦਾ ਸ਼ੱਕ, ਪੁਲਿਸ ਨੇ ਲਾਸ਼ਾਂ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ By admin - June 23, 2025 0 7 Facebook Twitter Pinterest WhatsApp ਰਾਜਪੁਰਾ ਅਧੀਨ ਬਨੂੜ-ਟੇਪਲਾ ਸੜਕ ‘ਤੇ ਚੰਗੇੜਾ ਪਿੰਡ ਨੇੜੇ ਖੇਤਾਂ ਵਿੱਚ ਖੜੀ ਇੱਕ ਫਾਰਚੂਨਰ ਕਾਰ ਵਿੱਚੋਂ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਲਾਸ਼ਾਂ ਮਿਲਣ ਦੀ ਸਨਸਨੀਖੇਜ ਖਬਰ ਸਾਹਮਣੇ ਆਈ ਐ। ਤਿੰਨਾਂ ਨੂੰ ਗੋਲੀ ਲੱਗੀ ਹੋਈ ਸੀ ਅਤੇ ਉਨ੍ਹਾਂ ਦੀ ਕਾਰ ਸੜਕ ਤੋਂ ਥੋੜ੍ਹੀ ਦੂਰ ਖੇਤਾਂ ਵਿਚ ਖੜੀ ਸੀ। ਖੇਤਾਂ ਵਿਚ ਕੰਮ ਕਰਦੇ ਲੋਕਾਂ ਨੇ ਗੱਡੀ ਵਿਚ ਲਾਸ਼ਾਂ ਵੇਖ ਕੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਬਨੂੜ ਪੁਲਿਸ ਨੇ ਇਲਾਕੇ ਨੂੰ ਸੀਲ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਮ੍ਰਿਤਕਾਂ ਦੀ ਪਛਾਣ ਸੰਦੀਪ ਸਿੰਘ,. ਉਸਦੀ ਪਤਨੀ ਮਨਦੀਪ ਕੌਰ ਅਤੇ ਪੁੱਤਰ ਅਭੈ ਮੂਲ ਵਾਸੀ ਪਿੰਡ ਸਿੱਖਵਾਲਾ ਬਠਿੰਡਾ ਅਤੇ ਹਾਲ ਵਾਸੀ ਮੋਹਾਲੀ ਵਜੋਂ ਹੋਈ ਐ। ਪੁਲਿਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਰਾਜਪੁਰਾ ਦੇ ਡੀਐਸਪੀ ਮਨਜੀਤ ਸਿੰਘ ਨੇ ਕਿਹਾ ਹੈ ਕਿ ਸ਼ੁਰੂਆਤੀ ਜਾਂਚ ਵਿੱਚ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। ਮ੍ਰਿਤਕ ਸੰਦੀਪ ਸਿੰਘ ਦੇ ਹੱਥ ਵਿੱਚ ਇੱਕ ਪਿਸਤੌਲ ਮਿਲਿਆ ਹੈ ਅਤੇ ਤਿੰਨਾਂ ਦੇ ਸਿਰ ‘ਤੇ ਗੋਲੀਆਂ ਦੇ ਨਿਸ਼ਾਨ ਹਨ। ਇਸ ਤੋਂ ਮੁੱਢਲੇ ਤੌਰ ‘ਤੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸੰਦੀਪ ਨੇ ਪਹਿਲਾਂ ਆਪਣੀ ਪਤਨੀ ਮਨਦੀਪ ਕੌਰ ਅਤੇ ਪੁੱਤਰ ਅਭੈ ਨੂੰ ਗੋਲੀ ਮਾਰੀ ਫਿਰ ਉਸਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਅਨੁਸਾਰ ਮ੍ਰਿਤਕ ਸੰਦੀਪ ਸਿੰਘ ਮੂਲ ਰੂਪ ਵਿੱਚ ਬਠਿੰਡਾ ਜ਼ਿਲ੍ਹੇ ਦੇ ਪਿੰਡ ਸਿੱਖਵਾਲਾ ਦਾ ਰਹਿਣ ਵਾਲਾ ਸੀ ਅਤੇ ਉਹ ਆਪਣੇ ਪਰਿਵਾਰ ਨਾਲ ਗੁਰੂਗ੍ਰਾਮ ਵਿੱਚ ਲੰਬੇ ਸਮੇਂ ਤੋਂ ਰਿਹਾ ਅਤੇ ਤਿੰਨ ਸਾਲ ਪਹਿਲਾਂ ਮੋਹਾਲੀ ਦੇ ਸੈਕਟਰ 109 ਵਿੱਚ ਏਮਾਰ ਸੋਸਾਇਟੀ ਵਿੱਚ ਸ਼ਿਫਟ ਹੋ ਗਿਆ ਸੀ। ਉਹ ਪ੍ਰਾਪਰਟੀ ਡੀਲਿੰਗ ਕਰਦਾ ਸੀ ਅਤੇ ਕਿਹਾ ਜਾਂਦਾ ਹੈ ਕਿ ਪਰਿਵਾਰ ਆਰਥਿਕ ਤੌਰ ‘ਤੇ ਖੁਸ਼ਹਾਲ ਹੈ। ਪੁਲਿਸ ਨੇ ਸੰਦੀਪ ਦੇ ਰਿਸ਼ਤੇਦਾਰ ਅਮਰਿੰਦਰ ਸਿੰਘ ਨੂੰ ਘਟਨਾ ਬਾਰੇ ਸੂਚਿਤ ਕੀਤਾ, ਜੋ ਮੌਕੇ ‘ਤੇ ਪਹੁੰਚ ਗਏ। ਅਮਰਿੰਦਰ ਨੇ ਕਿਹਾ ਕਿ ਕਿਸੇ ਨੂੰ ਵੀ ਅੰਦਾਜ਼ਾ ਨਹੀਂ ਸੀ ਕਿ ਸੰਦੀਪ ਕਦੇ ਅਜਿਹਾ ਕਦਮ ਚੁੱਕ ਸਕਦਾ ਹੈ। ਪਰਿਵਾਰ ਹਮੇਸ਼ਾ ਖੁਸ਼ ਦਿਖਾਈ ਦਿੰਦਾ ਸੀ। ਸੰਦੀਪ ਦਾ ਪਰਿਵਾਰ ਵਿੱਚ ਇੱਕ ਭਰਾ ਹੈ, ਜੋ ਬਠਿੰਡਾ ਵਿੱਚ ਰਹਿੰਦਾ ਹੈ। ਜਦੋਂ ਕਿ, ਭੈਣ ਅਮਰੀਕਾ ਵਿੱਚ ਰਹਿੰਦੀ ਹੈ। ਇਸ ਵੇਲੇ ਖੁਦਕੁਸ਼ੀ ਦੇ ਕਾਰਨਾਂ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਪੁਲਿਸ ਨੇ ਦੱਸਿਆ ਕਿ ਅਜੇ ਤੱਕ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਡੀਐਸਪੀ ਨੇ ਕਿਹਾ ਕਿ ਮ੍ਰਿਤਕ ਦੇ ਹੋਰ ਰਿਸ਼ਤੇਦਾਰਾਂ ਦੇ ਬਿਆਨਾਂ ਤੋਂ ਬਾਅਦ ਹੋਰ ਜਾਣਕਾਰੀ ਸਪੱਸ਼ਟ ਹੋਵੇਗੀ। ਇਸ ਤੋਂ ਇਲਾਵਾ, ਪੁਲਿਸ ਨੇ ਖੁਦਕੁਸ਼ੀ ਦੇ ਕਾਰਨ ਦਾ ਪਤਾ ਲਗਾਉਣ ਲਈ ਕੁਝ ਠੋਸ ਸੁਰਾਗ ਪ੍ਰਾਪਤ ਕਰਨ ਲਈ ਮੋਹਾਲੀ ਸਥਿਤ ਸੰਦੀਪ ਦੇ ਘਰ ਦੀ ਤਲਾਸ਼ੀ ਲੈਣ ਦੀ ਵੀ ਯੋਜਨਾ ਬਣਾਈ ਹੈ।