ਪੰਜਾਬ ਮੋਗਾ ਦੇ ਘਲਕਲਾਂ ਨੇੜੇ ਵਾਪਰੇ ਹਾਦਸਾ ਦੌਰਾਨ ਇਕ ਦੀ ਮੌਤ/ ਮਨਾਲੀ ਘੁੰਮਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ By admin - June 24, 2025 0 2 Facebook Twitter Pinterest WhatsApp ਮੋਗਾ ਦੇ ਪਿੰਡ ਘਲਕਲਾ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਕਾਰ ਅਤੇ ਮੋਟਰ ਸਾਈਕਲ ਵਿਚਾਲੇ ਵਾਪਰਿਆ ਐ। ਜਾਣਕਾਰੀ ਅਨੁਸਾਰ ਚਾਰ ਨੌਜਵਾਨ ਕਾਰ ਵਿਚ ਸਵਾਰ ਹੋ ਕੇ ਮਨਾਲੀ ਘੁੰਮਣ ਜਾ ਰਹੇ ਸੀ ਅਤੇ ਜਦੋਂ ਉਹ ਪਿੰਡ ਘਲਕਲਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦੀ ਇਕ ਮੋਟਰ ਸਾਈਕਲ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਤ ਗਈ। ਇਸ ਦੌਰਾਨ ਪਿੱਛੋਂ ਆ ਰਹੇ ਟਰੱਕ ਦੀ ਵੀ ਹਾਦਸਾਗ੍ਰਸਤ ਕਾਰ ਨਾਲ ਟੱਕਰ ਹੋ ਗਈ। ਮ੍ਰਿਤਕ ਦੀ ਲੁਧਿਆਣਾ ਦਾ ਰਹਿਣ ਵਾਲਾ ਐ ਜੋ ਮੋਗਾ ਵਿਖੇ ਇਕ ਨਿੱਜੀ ਹੋਟਲ ਵਿਚ ਕੰਮ ਕਰਦਾ ਸੀ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।