ਮੋਗਾ ਦੇ ਮਹਾਵੀਰ ਨਗਰ ’ਚ ਗੋਲੀ ਚੱਲਣ ਕਾਰਨ ਦੋ ਜ਼ਖ਼ਮੀ/ ਤਿੰਨ ਅਣਪਛਾਤੇ ਗੋਲੀਆਂ ਚਲਾ ਕੇ ਹੋਏ ਫਰਾਰ/ ਇਕ ਨੂੰ ਗੰਭੀਰ ਹਾਲਤ ਦੇ ਚਲਦਿਆਂ ਕੀਤਾ ਰੈਫਰ

0
3

ਮੋਗਾ ਦੇ ਮਹਾਵੀਰ ਨਗਰ ਇਲਾਕੇ ਵਿਚ ਗੋਲੀਆਂ ਚੱਲਣ ਕਾਰਨ ਦੋ ਜਣਿਆਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਐ। ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਐ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਗਲੀ ਵਿਚ ਬੈਠੇ ਗੱਲਾਂ ਕਰ ਰਹੇ ਸੀ ਕਿ ਇਸੇ ਦੌਰਾਨ ਮੋਟਰ ਸਾਈਕਲ ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨ ਉਨ੍ਹਾਂ ਤੇ ਗੋਲੀਆਂ ਚਲਾ ਕੇ ਫਰਾਰ ਹੋ ਗਈ। ਦੋਵਾਂ ਨੂੰ ਤੁੰਰੰਤ ਹਸਪਤਾਲ ਲਿਆਂਦਾ ਗਿਆ, ਜਿੱਥੇ ਸਾਹਿਲ ਨਾਮ ਦੇ ਨੌਜਵਾਨ ਨੂੰ ਗੰਭੀਰ ਹਾਲਤ ਦੇ ਚਲਦਿਆਂ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ ਐ।  ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਸਰਕਾਰੀ ਹਸਪਤਾਲ ਦੇ ਡਾਕਟਰਾਂ ਦੇ ਦੱਸਣ ਮੁਤਾਬਕ ਸਾਹਿਲ ਨੂੰ 4,5 ਗੋਲੀਆਂ ਲੱਗੀਆਂ ਹਨ ਅਤੇ ਉਸਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਸਾਹਿਲ ਦੀ ਮਾਂ ਨੇ ਦੱਸਿਆ ਕਿ ਉਸਨੂੰ ਪਤਾ ਲੱਗਾ ਕਿ ਕਿਸੇ ਨੇ ਉਸਦੇ ਪੁੱਤਰ ‘ਤੇ ਗੋਲੀਆਂ ਚਲਾਈਆਂ ਹਨ। ਪਤਾ ਨਹੀਂ ਉਹ ਲੋਕ ਕੌਣ ਸਨ, ਉਸਦੇ ਗੁਆਂਢੀ ਨੇ ਉਸਨੂੰ ਦੱਸਿਆ ਕਿ ਉਸਦੇ ਪੁੱਤਰ ਨੂੰ ਗੋਲੀ ਮਾਰ ਦਿੱਤੀ ਗਈ ਹੈ। ਸਾਹਿਲ ਦੇ ਨਾਲ ਬੈਠੇ ਦੋਸਤ ਨੇ ਦੱਸਿਆ ਕਿ ਉਹ ਅਤੇ ਸਾਹਿਲ ਗਲੀ ਵਿੱਚ ਬੈਠੇ ਗੱਲਾਂ ਕਰ ਰਹੇ ਸਨ ਕਿ ਮੋਟਰ ਸਾਈਕਲ ਤੇ ਆਈ ਤਿੰਨ ਨੌਜਵਾਨਾਂ ਨੇ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਥਾਣਾ-2 ਦੀ ਪੁਲਸ ਨੇ ਜ਼ਖਮੀ ਨੌਜਵਾਨ ਦੇ ਪਰਿਵਾਰ ਦੇ ਬਿਆਨਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here