ਫਿਰੋਜ਼ਪੁਰ ’ਚ ਸੜਕ ਹਾਦਸੇ ਦੌਰਾਨ ਦੋ ਦੀ ਮੌਤ, 4 ਜ਼ਖ਼ਮੀ/ ਦੋ ਕਾਰਾਂ ਦਾ ਆਹਮੋ ਸਾਹਮਣੇ ਟੱਕਰ ਕਾਰਨ ਭਿਆਨਕ ਹਾਦਸਾ/ ਕਾਰਾਂ ਦਾ ਉੱਡੇ ਪਰਖੱਚੇ, ਪੁਲਿਸ ਕਰ ਰਹੀ ਜਾਂਚ

0
3

ਫਿਰੋਜ਼ਪੁਰ ਫਾਜ਼ਿਲਕਾ ਹਾਈਵੇ ਉੱਪਰ ਇੱਕ ਭਿਆਨਕ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ ਦੋ ਕਾਰਾਂ ਵਿੱਚ ਆਹਮੋ ਸਾਹਮਣੇ ਦੀ ਭਿਆਨਕ ਟੱਕਰ ਹੋਈ ਹੈ। ਘਟਨਾ ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ‘ਤੇ ਸਥਿਤ ਪਿੰਡ ਪੀਰ ਖਾਂ ਸ਼ੇਖਾਂ ਲਾਗੇ ਦੀ ਐ। ਇੱਥੇ ਦੋ ਕਾਰਾਂ ਦੀ ਆਹਮੋ ਸਾਹਮਣੇ ਟੱਕਰ ਨਾਲ ਅੱਧੀ ਦਰਜਨ ਲੋਕ ਜ਼ਖਮੀ ਗਏ ਜਿਨ੍ਹਾਂ ਵਿਚੋਂ ਦੋ ਜਣਿਆਂ ਦੀ ਮੌਤ ਹੋ ਗਈ ਐ। ਮ੍ਰਿਤਕਾ ਵਿਚ ਕੁਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਤਰਨਤਾਰਨ ਵੀ ਸ਼ਾਮਲ ਐ। ਮ੍ਰਿਤਕ ਪੰਜਾਬ ਪੁਲਿਸ ਦਾ ਮੁਲਾਜਮ ਐ ਜੋ ਫਾਜਿਲਕਾ ਵਿਖੇ ਸਬ ਇੰਸਪੈਕਟਰ ਵਜੋਂ  ਤੈਨਾਤ ਸੀ। ਦੂਜੀ ਮ੍ਰਿਤਕ ਔਰਤ ਐ ਜਿਸ ਦੀ ਪਛਾਣ ਨਹੀਂ ਹੋ ਸਕੀ। ਹਾਦਸੇ ਤੋਂ ਬਾਅਦ 108 ਐਮਰਜੰਸੀ ਐਬੂਲੈਂਸ ਮੌਕੇ ਤੇ ਪਹੁੰਚ ਗਈ ਅਤੇ ਮੌਕੇ ਤੇ ਇਕੱਤਰ ਹੋਏ ਲੋਕਾਂ ਦੀ ਸਹਾਇਤਾ ਦੇ ਨਾਲ ਜਖਮੀਆਂ ਨੂੰ 108 ਐਮਰਜਂਸੀ ਐਬੂਲੈਂਸ ਰਾਹੀਂ ਇਲਾਜ ਦੇ ਲਈ ਫਿਰੋਜ਼ਪੁਰ ਵਿਖੇ ਰਵਾਨਾ ਕਰ ਦਿੱਤਾ ਗਿਆ। ਸਿਵਲ ਹਸਪਤਾਲ ਫ਼ਿਰੋਜ਼ਪੁਰ ਦੇ ਡਾਕਟਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇੱਕ ਜ਼ਖ਼ਮੀ ਨੂੰ ਇਲਾਜ ਲਈ ਫਰੀਦਕੋਟ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਇਕ ਜ਼ਖ਼ਮੀ ਦਾ ਇਲਾਜ ਸਿਵਲ ਹਸਪਤਾਲ ਵਿੱਚ ਹੀ ਚੱਲ ਰਿਹਾ ਹੈ, ਜਿਸ ਦੀ ਹਾਲਤ ਗੰਭੀਰ ਬਣੀ ਹੋਈ ਐ।

LEAVE A REPLY

Please enter your comment!
Please enter your name here