ਪੰਜਾਬ ਅੰਮ੍ਰਿਤਸਰ ’ਚ ਨਕਾਬਪੋਸ਼ਾਂ ਨੇ ਮੈਡੀਕਲ ਸਟੋਰ ’ਤੇ ਚਲਾਈਆਂ ਗੋਲੀਆਂ/ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ By admin - June 24, 2025 0 4 Facebook Twitter Pinterest WhatsApp ਅੰਮ੍ਰਿਤਸਰ ਦੇ ਪਿੰਡ ਰਾਮਦਵਾਲੀ ਵਿਖੇ ਨਕਾਬਪੋਸ਼ਾਂ ਵੱਲੋਂ ਮੈਡੀਕਲ ਸਟੋਰ ਨੂੰ ਨਿਸ਼ਾਨਾ ਬਣਾਏ ਜਾਣ ਦੀ ਖਬਰ ਸਾਹਮਣੇ ਆਇਆ ਐ। ਇੱਥੇ ਮੋਟਰ ਸਾਈਕਲ ਤੇ ਸਵਾਰ ਹੋ ਕੇ ਆਏ ਦੋ ਨੌਜਵਾਨ ਸੁਖਮਨ ਮੈਡੀਕਲ ਉੱਪਰ ਗੋਲੀਆਂ ਚਲਾ ਦਿੱਤੀਆਂ। ਇਸੇ ਦੌਰਾਨ ਸਟੋਰ ਮਾਲਕ ਦੀ ਜਵਾਬੀ ਕਾਰਵਾਈ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਗੋਲੀਬਾਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਖਬਰਾਂ ਮੁਤਾਬਕ ਸਟੋਰ ਮਾਲਕ ਨੂੰ ਧਮਕੀ ਫੋਨ ਆਇਆ ਸੀ, ਜਿਸ ਕਾਰਨ ਦੁਕਾਨਦਾਰ ਚੁਕੰਨਾ ਸੀ, ਜਿਸ ਦੇ ਚਲਦੇ ਉਸ ਨੇ ਹਮਲੇ ਤੋਂ ਤੁਰੰਤ ਬਾਅਦ ਜਵਾਬੀ ਫਾਇਰ ਕੀਤਾ, ਜਿਸ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। ਉਧਰ ਘਟਨਾ ਦੀ ਸੂਚਨਾ ਮਿਲਣ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।