ਪੰਜਾਬ ਫਗਵਾੜਾ ਦੇ ਐਸਪੀ ਦਫ਼ਤਰ ਬਾਹਰ ਬਸਪਾ ਦਾ ਧਰਨਾ/ ਨੌਜਵਾਨਾਂ ਦੀ ਕੁੱਟਮਾਰ ਮਾਮਲੇ ’ਚ ਮੰਗੀ ਕਾਰਵਾਈ/ ਪੁਲਿਸ ਪ੍ਰਸ਼ਾਸਨ ਖਿਲਾਫ ਕੀਤੀ ਜ਼ਬਰਦਸਤ ਨਾਅਰੇਬਾਜ਼ੀ By admin - June 24, 2025 0 3 Facebook Twitter Pinterest WhatsApp ਫਗਵਾੜਾ ਦੇ ਨੇੜਲੇ ਪਿੰਡ ਭੁੱਲਾ ਰਾਈ ਵਿਖੇ ਦੋ ਭਰਾਵਾਂ ਦੀ ਕੁੱਟਮਾਰ ਦਾ ਮਾਮਲੇ ਵਿਚ ਪੁਲਿਸ ਦੀ ਇਕਤਰਫਾ ਕਾਰਵਾਈ ਦਾ ਮੁੱਦਾ ਗਰਮਾ ਗਿਆ ਐ। ਪੁਲਿਸ ਨੇ ਕੁੱਟਮਾਰ ਦਾ ਸ਼ਿਕਾਰ ਹੋਏ ਭਰਾਵਾਂ ਖਿਲਾਫ ਮਾਮਲਾ ਦਰਜ ਕੀਤਾ ਐ, ਜਿਸ ਨੂੰ ਲੈ ਕੇ ਅੱਜ ਬਸਪਾ ਵੱਲੋਂ ਐਸਐਸਪੀ ਦਫਤਰ ਅੱਗੇ ਧਰਨਾ ਲਾ ਕੇ ਨਾਅਰਾਬਾਜ਼ੀ ਕੀਤੀ। ਧਰਨਾਕਾਰੀਆਂ ਦਾ ਕਹਿਣਾ ਸੀ ਕਿ ਪੁਲਿਸ ਨੇ ਪੀੜਤ ਨੌਜਵਾਨਾਂ ਨੂੰ ਇਨਸਾਫ ਦੇਣ ਦੀ ਥਾਂ ਉਲਟਾ ਪੀੜਤਾਂ ਖਿਲਾਪ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਬਸਪਾ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਆਪਣਾ ਰਵੱਈਆ ਨਾ ਬਦਲਿਆਂ ਤਾਂ ਪੁਲਿਸ ਧੱਕੇ ਖਿਲਾਫ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਨੌਜਵਾਨ ਨੇ ਦੱਸਿਆ ਕਿ ਉਹ ਜਦੋਂ 15 ਜੂਨ ਨੂੰ ਆਪਣੇ ਭਰਾ ਨਾਲ ਦੁਕਾਨ ਬੰਦ ਕਰਕੇ ਵਾਪਸ ਘਰ ਜਾ ਰਹੇ ਸਨ ਤਾਂ ਰਸਤੇ ਵਿੱਚ ਕੁਝ ਨੌਜਵਾਨਾਂ ਨੇ ਉਹਨਾਂ ਦੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਝਖਮੀ ਕਰ ਦਿੱਤਾ। ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਪਰ ਪੁਲਿਸ ਨੇ ਦੋਸ਼ੀਆਂ ਤੇ ਕਾਰਵਾਈ ਕਰਨ ਦੀ ਬਜਾਏ ਉਹਨਾਂ ਤੇ ਹੀ ਕਾਰਵਾਈ ਸ਼ੁਰੂ ਕਰ ਦਿੱਤੀ। ਧਰਨਾਕਾਰੀਆਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਇਹ ਕਾਰਵਾਈ ਕਾਫੀ ਨਿੰਦਣਯੋਗ ਹੈ। ਉਹਨਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ ਉਸੇ ਤਰ੍ਹਾਂ ਹੀ ਹੁਣ ਪੁਲਿਸ ਵਿਰੋਧੀ ਮੁਹਿਮ ਵੀ ਚਲਾਈ ਜਾਵੇ। ਉਹਨਾਂ ਆਖਿਆ ਕਿ ਅਗਰ ਪੁਲਿਸ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕੀਤੀ ਤਾਂ ਉਹਨਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵੀ ਸੰਘਰਸ਼ ਤੇ ਇੱਕਠਾ ਕੀਤਾ ਜਾਵੇਗਾ।