ਅਕਾਲੀ ਦਲ ਦੀ ਹਾਰ ਨੂੰ ਲੈ ਕੇ ਬੋਲੇ ਜਥੇ. ਕਰਨੈਲ ਸਿੰਘ ਪੀਰਮੁਹੰਮਦ/ ਟਕਸਾਲੀ ਲੀਡਰਸ਼ਿਪ ਨੂੰ ਮੌਕਾ ਦੇਣ ਕੀਤੀ ਵਕਾਲਤ/ ਕਿਹਾ, ਨਕਾਰੀ ਲੀਡਰਸ਼ਿਪ ਨੂੰ ਕਦੇ ਵੀ ਪ੍ਰਵਾਨ ਨਹੀਂ ਕਰਨਗੇ ਪੰਥ ਤੇ ਪੰਜਾਬੀ

0
4

ਲੁਧਿਆਣਾ ਜ਼ਿਮਨੀ ਚੋਣ ਵਿਚ ਅਕਾਲੀ ਦਲ ਦੀ ਕਰਾਰੀ ਹਾਰ ਬਾਰੇ ਪੰਥਕ ਆਗੂਆਂ ਦੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ਨੇ। ਇਸ ਸਬੰਧੀ ਆਪਣੀ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ਆਗੂ ਜਥੇਦਾਰ ਕਰਨੈਲ ਸਿੰਘ ਪੀਰ ਮੁਹਿੰਮਦ ਨੇ ਕਿਹਾ ਕਿ ਹਲਕੇ ਸਿੱਖ ਵੋਟਰਾਂ ਨੇ ਅਕਾਲੀ ਦਲ ਨੂੰ ਨਕਾਰ ਦਿੱਤਾ ਐ, ਇਸ ਲਈ ਹੁਣ ਅਕਾਲੀ ਦਲ ਨੂੰ ਆਪਣਾ ਘਰ ਸੁਧਾਰਨ ਲਈ ਅੱਗੇ ਆਉਣਾ ਚਾਹੀਦਾ ਐ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਸਿੱਖ ਵੋਟਰਾਂ ਦੀ ਵੱਡੀ ਗਿਣਤੀ ਹੋਣ ਦੇ ਬਾਵਜੂਦ ਅਕਾਲੀ ਉਮੀਦਵਾਰ ਦੀ ਜ਼ਮਾਨਤ ਜ਼ਬਤ ਹੋਣ ਤੋਂ ਸਪੱਸ਼ਟ ਹੋ ਗਿਆ ਐ ਕਿ ਪੰਥ ਦੇ ਭਗੋੜੇ ਧੜੇ ਨੂੰ ਪੰਜਾਬ ਤੇ ਪੰਥ ਪ੍ਰਵਾਨ ਨਹੀਂ ਕਰੇਗਾ। ਉਨ੍ਹਾਂ ਕਿਹਾ ਅਕਾਲੀ ਲੀਡਰਸ਼ਿਪ ਨੂੰ ਇਸ ਹਾਰ ਤੋਂ ਸਬਕ ਲੈਂਦਿਆਂ ਨਵੀਂ ਲੀਡਰਸ਼ਿਪ ਨੂੰ ਮੌਕਾ ਦੇਣਾ ਚਾਹੀਦਾ ਐ। ਉਹਨਾਂ ਕਿਹਾ ਕਿ  ਸ਼੍ਰੋਮਣੀ ਅਕਾਲ਼ੀ ਦਲ ਦਾ ਕੋਈ ਵੀ ਨੁਮਾਇੰਦਾ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਭਗੌੜਾ ਹੋਵੇ, ਇਹ ਸਿੱਖ ਸੰਗਤ ਤੇ ਪੰਜਾਬੀਆਂ ਨੂੰ ਕਦੇ ਵੀ ਬਰਦਾਸ਼ਤ ਨਹੀ ਹੈ, ਇਸ ਲਈ ਬਿਨਾ ਦੇਰ ਕੀਤੇ 2 ਦਸਬੰਰ ਦੇ ਹੁਕਮਨਾਮੇ ਮੁਤਾਬਿਕ ਤੁਰੰਤ ਪੰਥ ਦੀ ਨੁਮਾਇੰਦਾ ਜਮਾਤ (ਸ਼੍ਰੋਮਣੀ ਅਕਾਲੀ ਦਲ) ਪੰਥ ਦੇ  ਹਵਾਲੇ ਕਰਨੀ ਚਾਹੀਦੀ ਹੈ। ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਇਕਬਾਲ ਸਿੰਘ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਵਾਲੀ ਰਿਪੋਰਟ ਤੋਂ ਬਾਅਦ ਹੀ ਸੁਖਬੀਰ ਸਿੰਘ ਬਾਦਲ ਨੂੰ ਸਰਗਰਮ ਸਿਆਸਤ ਤੋਂ ਪਾਸੇ ਹਟ ਜਾਣਾ ਚਾਹੀਦਾ ਸੀ ਅਤੇ  ਜਨਤਾ ਦੇ ਫਤਵੇ ਦਾ ਸਤਿਕਾਰ ਕਰਨਾ ਚਾਹੀਦਾ ਹੈ। ਪੀਰਮੁਹੰਮਦ ਨੇ ਇੱਕ ਵਾਰ ਫਿਰ  ਸੁਖਬੀਰ ਸਿੰਘ ਬਾਦਲ ਨੂੰ ਸਲਾਹ ਦਿੰਦੇ ਕਿਹਾ ਕਿ, ਜੇਕਰ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਸਫਾਂ ਵਿੱਚ ਆਪਣੇ ਆਪ ਨੂੰ ਬਣਾਏ ਰੱਖਣਾ ਚਾਹੁੰਦੇ ਹਨ ਤਾਂ ਦੋ ਦਸੰਬਰ ਨੂੰ ਜਾਰੀ ਹੁਕਮਨਾਮਾ ਸਾਹਿਬ ਦੀ ਕੀਤੀ ਅਵੱਗਿਆ ਲਈ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਾ ਕੇ ਮੁੜ ਆਪਣੀ ਭੁੱਲ ਜਰੂਰ ਬਖਸ਼ਾਉਣ, ਗੁਰੂ ਦਾ ਦਰ ਬਖਸ਼ਣਹਾਰ  ਹੈ। ਕਰਨੈਲ ਸਿੰਘ ਪੀਰਮੁਹੰਮਦ ਕਿਹਾ ਕਿ, ‘ਹਾਰ ਦਰ ਹਾਰ’ ਅਤੇ ਓਹ ਵੀ ਜਮਾਨਤ ਜ਼ਬਤ ਰੂਪ ਵਿੱਚ ਸ਼ਰਮਨਾਕ ਹਾਰ ਦਾ ਲਗਾਤਾਰ ਸਿਲਸਿਲਾ ਜਾਰੀ ਰਹਿਣਾ ਸਾਫ ਕਰਦਾ ਹੈ ਕਿ ਸੁਖਬੀਰ ਬਾਦਲ ਅਤੇ ਉਹਨਾਂ ਦੇ ਸਾਥੀ ਸਲਾਹਕਾਰ ਆਪਣੀ ਬਤੌਰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ  ਪਹਿਲਾਂ ਹੀ ਅਗਵਾਈ ਗੁਆ ਚੁੱਕੇ ਸਨ। ਕਰਨੈਲ ਸਿੰਘ ਪੀਰਮੁਹੰਮਦ ਨੇ ਸੁਖਬੀਰ ਧੜੇ ਵਿੱਚ ਬੈਠੇ ਅਕਾਲੀ ਸੋਚ ਦੇ ਹਿਤੈਸ਼ੀ ਆਗੂਆਂ ਅਤੇ ਵਰਕਰਾਂ ਨੂੰ ਜੋਰਦਾਰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਪੂਰਨ ਰੂਪ ਵਿੱਚ ਸਮਰਪਿਤ ਹੁੰਦੇ ਹੋਏ ਸੱਚ ਦਾ ਸਾਥ ਦੇਣ ਤੇ ਪੰਜ ਮੈਬਰੀ ਕਮੇਟੀ ਦੀ ਅਗਵਾਈ ਵਿੱਚ ਭਰਤੀ ਮੁਹਿੰਮ ਦਾ ਹਿੱਸਾ ਬਣਨ ਅਤੇ ਨਵੀਂ ਲੀਡਰਸ਼ਿਪ ਦੀ ਅਗਵਾਈ ਹੇਠ ਪੰਥਕ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ।

LEAVE A REPLY

Please enter your comment!
Please enter your name here