ਅੰਮ੍ਰਿਤਸਰ ਦੇ ਪ੍ਰਤਾਪ ਨਗਰ ਪਟਰੋਲ ਪੰਪ ’ਤੇ ਗੁੰਡਾਗਰਦੀ/ ਅਣਪਛਾਤੇ ਨੌਜਵਾਨਾਂ ਦੇ ਗੁੱਟਾਂ ਵਿਚਾਲੇ ਹੋਈ ਖੂਨੀ ਝੜਪ/ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ, ਪੁਲਿਸ ਕਰ ਰਹੀ ਜਾਂਚ

0
3

ਅੰਮ੍ਰਿਤਸਰ ਦੇ ਪ੍ਰਤਾਪ ਨਗਰ ਇਲਾਕੇ ਵਿਚ ਸਥਿਤ ਪਟਰੋਲ ਪੰਪ ਤੇ ਗੁੰਡਗਰਦੀ ਦੀ ਤਸਵੀਰ ਸਾਹਮਣੇ ਆਈ ਐ। ਇੱਥੇ ਅਣਪਛਾਤੇ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਜੰਮ ਕੇ ਲੜਾਈ ਹੋਈ। ਜਾਣਕਾਰੀ ਅਨੁਸਾਰ ਇੱਥੇ ਕੁੱਝ ਨੌਜਵਾਨ ਪਟਰੋਲ ਪੁਆਉਣ ਲਈ ਪਹੁੰਚੇ ਸਨ, ਜਿਨ੍ਹਾਂ ਉਤੇ ਦੂਜੇ ਧੜੇ ਦੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਭਾਵੇਂ ਇਸ ਲੜਾਈ ਦੌਰਾਨ ਪੰਪ ਦੇ ਕਰਮਚਾਰੀਆਂ ਦਾ ਕਿਸੇ ਕਿਸਮ ਦਾ ਨੁਕਸਾਨ ਨਹੀਂ ਹੋਇਆ ਪਰ ਕੁੱਝ ਸਮੇਂ ਲਈ ਹਾਲਾਤ ਦਹਿਸ਼ਤ ਵਾਲੇ ਬਣ ਗਏ। ਪੰਪ ਮਾਲਕਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਐ। ਗੁੰਡਾਗਰਦੀ ਦੀ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਐ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ।

LEAVE A REPLY

Please enter your comment!
Please enter your name here