ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਗ੍ਰਿਫਤਾਰ/ ਗ੍ਰਿਫਤਾਰੀ ਤੋਂ ਪਹਿਲਾਂ ਬੱਚਿਆਂ ਨੂੰ ਪਾਈ ਜੱਫੀ/ ਪਤਨੀ ਗਨੀਵ ਕੌਰ ਬੋਲੀ, ਕਿਹਾ, ਹਰ ਪੱਧਰ ਤਕ ਲੜਾਂਗੇ ਕਾਨੂੰਨੀ ਲੜਾਈ

0
5

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਹੋਈ ਦੱਸੀ ਜਾ ਰਹੀ ਐ। ਸੂਤਰਾਂ ਮੁਤਾਬਕ ਵਿਜੀਲੈਂਸ ਮਜੀਠੀਆ ਨੂੰ ਮੋਹਾਲੀ ਲੈ ਕੇ ਜਾ ਰਹੀ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਮਜੀਠੀਆ ਨੂੰ ਮੋਹਾਲੀ ਲੈ ਕੇ ਜਾ ਰਹੀ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਨੂੰ ਬਿਕਰਮ ਮਜੀਠੀਆ ਦੇ ਘਰੋਂ 29 ਮੋਬਾਇਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਮਿਲੇ ਨੇ। ਇਸ ਦੀ ਪੁਸ਼ਟੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤੀ ਐ। ਧਾਲੀਵਾਲ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਾ ਅਕਾਲੀ-ਭਾਜਪਾ ਸਰਕਾਰ ਵੇਲੇ ਆਇਆ ਸੀ, ਜਿਸ ਬਾਰੇ ਅੱਜ ਤਕ ਕਿਸੇ ਨੇ ਕਾਰਵਾਈ ਨਹੀਂ ਕੀਤੀ ਅਤੇ ਹੁਣ ਮਾਨ ਸਰਕਾਰ ਨੇ ਸਖਤੀ ਕੀਤੀ ਐ। ਇਸ ਤੋਂ ਪਹਿਲਾਂ ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਟੀਮ ਵਿਜੀਲੈਂਸ ਦੇ ਐੱਸ. ਐੱਸ. ਪੀ. ਲਖਬੀਰ ਸਿੰਘ ਦੀ ਅਗਵਾਈ ਵਿਚ ਟੀਮ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਗ੍ਰੀਨ ਐਵੇਨਿਊ ਘਰ ਪਹੁੰਚੀ। ਨਸ਼ੇ ਦੇ ਮਾਮਲੇ ਵਿਚ ਇਕੋ ਸਮੇਂ ਮਜੀਠੀਆ ਦੇ ਲਗਭਗ 15 ਟੀਕਾਣਿਆਂ ‘ਤੇ ਇਕੱਠਿਆਂ ਰੇਡ ਕੀਤੀ ਗਈ। ਇਸ ਦਰਮਿਆਨ ਬਿਕਰਮ ਮਜੀਠੀਆ ਦੀ ਵਿਜੀਲੈਂਸ ਅਧਿਕਾਰੀਆਂ ਨਾਲ ਬਹਿਸ ਵੀ ਹੋਈ। ਵਿਜੀਲੈਂਸ ਅਧਿਕਾਰੀਆਂ ਨੇ ਮਜੀਠੀਆ ਤੇ ਕਾਨੂੰਨੀ ਕੰਮ ਵਿਚ ਅੜਿੱਕਾ ਪਾਉਣ ਦੀ ਕੋਸ਼ਿਸ਼ ਦੇ ਇਲਜਾਮ ਲਾਏ ਜਦਕਿ ਬਿਕਰਮ ਮਜੀਠੀਆ ਨੇ ਸਾਰੀ ਕਾਰਵਾਈ ਨੂੰ ਉਨ੍ਹਾਂ ਦੀ ਆਵਾਜ ਬੰਦ ਕਰਨ ਦੀ ਕਾਰਵਾਈ ਕਰਾਰ ਦਿੱਤਾ। ਇਸੇ ਦੌਰਾਨ ਵਿਕਰਮ ਮਜੀਠੀਆ ਖਿਲਾਫ ਕਾਰਵਾਈ ਤੇ ਸਿਆਸਤ ਵੀ ਗਰਮਾ ਗਈ ਐ। ਗ੍ਰਿਫਤਾਰੀ ਤੋਂ ਬਾਅਦ ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਗ੍ਰਿਫਤਾਰੀ ਰਾਜਨੀਤਿਕ ਬਦਲੇ ਦੀ ਕਾਰਵਾਈ ਹੈ ਅਤੇ ਉਹ ਅਦਾਲਤ ਰਾਹੀਂ ਇਨਸਾਫ ਲੈਣਗੇ। ਉਨ੍ਹਾਂ ਕਿਹਾ ਕਿ ਮਜੀਠੀਆ ਨੇ ਹਰ ਸਮੇਂ ਕਾਨੂੰਨ ਦਾ ਸਤਿਕਾਰ ਕੀਤਾ ਹੈ ਅਤੇ ਪੂਰੀ ਤਰ੍ਹਾਂ ਸਹਿਯੋਗ ਦਿੱਤਾ ਹੈ। ਬਿਕਰਮ ਸਿੰਘ ਮਜੀਠੀਆ 2007, 2012 ਅਤੇ 2017 ਵਿੱਚ ਤਿੰਨ ਵਾਰ ਵਿਧਾਇਕ ਚੁਣੇ ਗਏ ਸਨ ਅਤੇ 2007 ਤੋਂ 2017 ਤੱਕ ਪੰਜਾਬ ਕੈਬਨਿਟ ਵਿੱਚ ਮੰਤਰੀ ਦੇ ਤੌਰ ‘ਤੇ ਸੇਵਾਵਾਂ ਨਿਭਾਈਆਂ। ਬਿਕਰਮ ਮਜੀਠੀਆ ਤੇ ਉਨ੍ਹਾਂ ਦੇ ਸੱਤਾ ਵਿਚ ਰਹਿਣ ਦੌਰਾਨ ਪੰਜਾਬ ਵਿਚ ਨਸ਼ਿਆਂ ਨੂੰ ਪਰਮੋਟ ਕਰਨ ਦੇ ਇਲਜਾਮ ਲੱਗਦੇ ਨੇ। ਖੁਦ ਮੁੱਖ ਮੰਤਰੀ ਮਾਨ ਉਨ੍ਹਾਂ ਨੂੰ ਚਿੱਟੇ ਦੇ ਕਿੰਗ ਵਰਗੇ ਲਕਬ ਨਾਲ ਸੰਬੋਧਤ ਹੁੰਦੇ ਰਹੇ ਨੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਮਜੀਠੀਆ ਦੀ ਇੱਕ ਹੋਰ ਮਾਮਲੇ ‘ਚ ਗ੍ਰਿਫਤਾਰੀ ਹੋਈ ਸੀ, ਜਿਸ ਦੌਰਾਨ ਉਹ ਲਗਭਗ 5 ਮਹੀਨੇ ਜੇਲ੍ਹ ਵਿੱਚ ਰਹਿ ਚੁੱਕੇ ਹਨ। ਬਿਕਰਮ ਮਜੀਠੀਆ ਵਿਜੀਲੈਂਸ ਟੀਮ ਨਾਲ ਜਾਣ ਤੋਂ ਪਹਿਲਾਂ ਆਪਣੇ ਪਰਿਵਾਰ ਤੇ ਬੱਚਿਆਂ ਨੂੰ ਮਿਲੇ ਤੇ ਫਿਰ ਵਿਜੀਲੈਂਸ ਦੀ ਗੱਡੀ ਵਿੱਚ ਬੈਠ ਗਏ। ਖਬਰਾਂ ਮੁਤਾਬਕ ਵਿਜੀਲੈਂਸ ਦੀ ਘਰ ਵਿਚ ਆਮਦ ਮੌਕੇ ਬਿਕਰਮ ਮਜੀਠੀਆ ਦੀ ਪਤਨੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੱਲੋਂ ਟੀਮ ਦਾ ਵਿਰੋਧ ਕੀਤਾ ਗਿਆ ਸੀ। ਮੀਡੀਆ ਦੇ ਹਿੱਸੇ ਮੁਤਾਬਕ ਵਿਜੀਲੈਂਸ ਟੀਮ ਗਨੀਵ ਕੌਰ ਦੇ ਰੋਕਣ ਦੇ ਬਾਵਜੂਦ ਅੰਦਰ ਦਾਖਲ ਹੋ ਗਈ। ਇਸੇ ਦੌਰਾਨ ਬਿਕਰਮ ਮਜੀਠੀਆ ਨੇ ਇਕ ਵੀਡੀਓ ਵੀ ਜਾਰੀ ਕੀਤੀ ਸੀ, ਜਿਸ ਵਿਚ ਉਹ ਵਿਜੀਲੈਂਸ ਟੀਮ ਨਾਲ ਬਹਿਸ਼ ਕਰਦੇ ਦਿਖਾਈ ਦੇ ਰਹੇ ਨੇ। ਬਿਕਰਮ ਮਜੀਠੀਆ ਨੇ ਵਿਜੀਲੈਂਸ ਟੀਮ ਦੇ ਸਾਦੀ ਵਰਦੀ ਵਿਚ ਹੋਣ ਤੇ ਵੀ ਸਵਾਲ ਚੁੱਕੇ। ਵੀਡੀਓ ਵਿਚ ਬਿਕਰਮ ਮਜੀਠੀਆ ਅਧਿਕਾਰੀਆਂ ਨੂੰ ਸਾਦੀ ਵਰਦੀ ਵਿਚ ਹੋਣ ਦਾ ਕਾਰਨ ਪੁੱਛਦੇ ਸੁਣਾਈ ਦੇ ਰਹੇ ਨੇ। ਵੀਡੀਓ ਵਿਚ ਬਿਕਰਮ ਮਜੀਠੀਆ ਨੇ ਟੀਮ ਤੇ ਧੱਕੇ ਦਾ ਇਲਜਾਮ ਵੀ ਲਾਏ, ਜਿਸ ਦਾ ਅਧਿਕਾਰੀਆਂ ਨੇ ਖੰਡਨ ਕੀਤਾ।

LEAVE A REPLY

Please enter your comment!
Please enter your name here