ਚੰਡੀਗੜ੍ਹ ਦੇ ਟੈਗੋਰ ਥੀਏਟਰ ਦੇ ਬਾਹਰ ਕਾਂਗਰਸ ਦਾ ਪ੍ਰਦਰਸ਼ਨ/ਭਾਜਪਾ ਦੇ ਸਮਾਗਮ ’ਚ ਰਾਜਪਾਲ ਦੀ ਸ਼ਮੂਲੀਅਤ ਦਾ ਵਿਰੋਧ/ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਹੋਈ ਖਿੱਚ-ਧੂਹ

0
3

ਚੰਡੀਗੜ੍ਹ ਦੇ ਟੈਗੋਰ ਥੀਏਟਰ ਦੇ ਬਾਹਰ ਕਾਂਗਰਸ ਪਾਰਟੀ ਵੱਲੋਂ ਸੰਵਿਧਾਨ ਹੱਤਿਆ ਦਿਵਸ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਜਾਣਕਾਰੀ ਅਨੁਸਾਰ ਟੈਗੋਰ ਥੀਏਟਰ ਅੰਦਰ ਸੰਵਿਧਾਨ ਹੱਤਿਆ ਦਿਵਸ ਨੂੰ ਲੈ ਕੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ, ਜਿਸ ਵਿਚ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੀ ਪਹੁੰਚੇ ਹੋਏ ਸਨ। ਇਸੇ ਦੌਰਾਨ ਥੀਏਟਰ ਦੇ ਗੇਟ ਅੱਗੇ ਇਕੱਠਾ ਹੋਏ ਕਾਂਗਰਸੀਆਂ ਨੇ ਰੋਸ ਪ੍ਰਦਰਸ਼ਨ ਕੀਤਾ, ਜਿਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਕਾਂਗਰਸੀ ਵਰਕਰਾਂ ਤੇ ਪੁਲਿਸ ਵਿਚਾਲੇ ਖਿੱਚਧੂਹ ਵੀ ਹੋਈ। ਇਸ ਤੋਂ ਬਾਦ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰ ਕੇ ਥਾਣੇ ਲੈ ਗਈ।  ਪ੍ਰਦਰਸ਼ਨ ਦੀ ਅਗਵਾਈ ਵਾਰਡ ਨੰਬਰ 13 ਦੇ ਕਾਂਗਰਸੀ ਕੌਂਸਲਰ ਸਚਿਨ ਗਾਲਵ ਨੇ ਕੀਤੀ। ਸਚਿਨ ਗਾਲਵ ਦੀ ਅਗਵਾਈ ਵਿਚ ਇਕੱਤਰ ਹੋਏ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਦਾ ਦੋਸ਼ ਸੀ ਕਿ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਭਾਰਤੀ ਜਨਤਾ ਪਾਰਟੀ ਦੇ ਹੱਥਾਂ ਦੀ ਕਠਪੁਤਲੀ ਹਨ। ਅੱਜ ਇੱਥੇ ਹੋਣ ਵਾਲਾ ਇਹ ਪ੍ਰੋਗਰਾਮ ਸਰਕਾਰ ਦੁਆਰਾ ਆਯੋਜਿਤ ਕੀਤਾ ਗਿਆ ਸੀ, ਜਿਸ ਵਿਚ ਰਾਜਪਾਲ ਭਾਰਤੀ ਜਨਤਾ ਪਾਰਟੀ ਦੀ ਤਰਫੋਂ ਪਹੁੰਚੇ ਹੋਏ ਸਨ, ਜੋ ਬਹੁਤ ਦੁਖਦਾਈ ਐ। ਉਧਰ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਕਿਹਾ ਕਿ 1975 ਦੀ ਐਮਰਜੰਸੀ ਇਕ ਤਾਨਾਸ਼ਾਹੀ ਕਾਰਵਾਈ ਸੀ, ਜਿਸ ਦਾ ਸਾਰਾ ਦੇਸ਼ ਵਿਰੋਧ ਕਰਦਾ ਐ। ਉਨ੍ਹਾਂ ਕਿਹਾ ਕਿ ਉਸ ਵੇਲੇ ਕਾਂਗਰਸ ਪਾਰਟੀ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਸਨ, ਜਿਸ ਨੂੰ ਅੱਜ ਵੀ ਯਾਦ ਕੀਤਾ ਜਾ ਰਿਹਾ ਐ।

LEAVE A REPLY

Please enter your comment!
Please enter your name here