ਪੰਜਾਬ ਹੁਸ਼ਿਆਰਪੁਰ ’ਚ ਨਸ਼ਾ ਤਸਕਰ ਦੀਆਂ ਜਾਇਦਾਦਾਂ ’ਤੇ ਚੱਲਿਆ ਪੀਲਾ ਪੰਜਾ/ ਪ੍ਰਸ਼ਾਸਨ ਨੇ ਢਾਹੀ ਮਨਦੀਪ ਸਿੰਘ ਉਰਫ ਮਨੂ ਦੀ ਨਾਜਾਇਜ਼ ਉਸਾਰੀ By admin - June 25, 2025 0 6 Facebook Twitter Pinterest WhatsApp ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਐ। ਇਸੇ ਤਹਿਤ ਜਿੱਥੇ ਨਸ਼ਾ ਤਸਸਰਾਂ ਨੂੰ ਫੜ ਕੇ ਜੇਲ੍ਹਾਂ ਅੰਦਰ ਡੱਕਿਆ ਜਾ ਰਿਹਾ ਐ, ਉੱਥੇ ਹੀ ਉਨ੍ਹਾਂ ਦੀਆਂ ਨਸ਼ੇ ਦੀ ਆਮਦਨ ਨਾਲ ਬਣੀਆਂ ਉਸਾਰੀਆਂ ਢਾਹੀਆਂ ਜਾ ਰਹੀਆਂ ਨੇ। ਇਸੇ ਤਹਿਤ ਕਾਰਵਾਈ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਮਨਦੀਪ ਸਿੰਘ ਉਰਫ ਮਨੂ ਨਾਮ ਦੇ ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਦੇ ਪੀਲਾ ਪੰਜਾ ਚਲਿਆ ਗਿਆ ਐ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਤੇ 9 ਦੇ ਕਰੀਬ ਮਾਮਲੇ ਦਰਜ ਨੇ ਅਤੇ ਇਸ ਵੇਲੇ ਜੇਲ੍ਹ ਅੰਦਰ ਬੰਦ ਐ। ਇਸ ਸਬੰਧੀ ਜਾਣਕਾਰੀ ਦਿਦਿੰਆਂ ਐਸਐਸਪੀ ਹੁਸ਼ਿਆਰਪੁਰ ਸੰਦੀਪ ਮਲਿਕ ਨੇ ਕਿਹਾ ਕਿ ਨਸ਼ਾ ਤਸਕਰ ਮਨਦੀਪ ਸਿੰਘ ਲੰਬੇ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਕਰ ਰਿਹਾ ਹੈ ਅਤੇ ਕਈ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ। ਉਸ ਵਿਰੁੱਧ ਲਗਭਗ 9 ਮਾਮਲੇ ਦਰਜ ਹਨ। ਉਸਨੇ ਨਸ਼ਿਆਂ ਦੀ ਕਮਾਈ ਨਾਲ ਗੈਰ-ਕਾਨੂੰਨੀ ਉਸਾਰੀ ਕੀਤੀ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਢਾਹੁਣ ਲਈ ਪੁਲਿਸ ਪ੍ਰਸ਼ਾਸਨ ਦੀ ਮਦਦ ਮੰਗੀ ਸੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜਣ ਲਈ ਪੁਲਿਸ ਫੋਰਸ ਤੈਨਾਤ ਕੀਤੀ ਗਈ ਐ। ਉਨ੍ਹਾਂ ਨੇ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਅਨਸਰ ਨੁੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।