ਫਿਰੋਜ਼ਪੁਰ ’ਚ ਲੋਕਾਂ ਹੱਥੇ ਚੜ੍ਹਿਆ ਚੋਰ/ ਲੋਕਾਂ ਨੇ ਕੁਟਾਪੇ ਬਾਅਦ ਕੀਤਾ ਪੁਲਿਸ ਹਵਾਲੇ

0
4

ਫਿਰੋਜ਼ਪੁਰ ਵਿਚ ਇਕ ਸਖਸ਼ ਨੂੰ ਚੋਰੀ ਕਰਨਾ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਮੌਕੇ ਤੇ ਇਕੱਠਾ ਹੋਏ ਲੋਕਾਂ ਨੇ ਉਸ ਨੂੰ ਫੜ ਕੇ ਛਿੱਤਰ ਪਰੇਡ ਕਰ ਦਿੱਤੀ। ਲੋਕਾਂ ਦੇ ਦੱਸਣ ਮੁਤਾਬਕ ਇਹ ਚੋਰ ਏਸੀ ਦਾ ਕੰਪ੍ਰੈਸ਼ਰ ਖੋਲ੍ਹ ਰਿਹਾ ਸੀ, ਜਦੋਂ ਪੁਛਗਿੱਛ ਕੀਤੀ ਤਾਂ ਉਸ ਨੇ ਖੁਦ ਨੂੰ ਮਕੈਨਿਕ ਦੱਸਿਆ। ਸ਼ੱਕ ਪੈਣ ਤੇ ਲੋਕਾਂ ਨੇ ਉਸ ਨੂੰ ਫੜ ਕੇ ਸਖਤੀ ਨਾਲ ਪੁਛਗਿੱਛ ਕੀਤੀ ਤਾਂ ਉਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ। ਇਸ ਤੋਂ ਬਾਅਦ ਲੋਕਾਂ ਨੇ ਉਸ ਨੂੰ ਖੰਭੇ ਨਾਲ ਬੰਨ੍ਹ ਕੇ ਛਿੱਤਰ ਪਰੇਡ ਕਰ ਦਿੱਤੀ। ਇਸ ਦੌਰਾਨ ਉਸ ਦਾ ਮੁੰਡਨ ਵੀ ਕੀਤਾ ਗਿਆ। ਲੋਕਾਂ ਦਾ ਕਹਿਣਾ ਸੀ ਕਿ ਉਹ ਚੋਰਾਂ ਦੀਆਂ ਗਤੀਵਿਧੀਆਂ ਤੋਂ ਤੰਗ ਆ ਚੁੱਕੇ ਨੇ। ਲੋਕਾਂ ਨੇ ਸਥਾਨਕ ਪੁਲਿਸ ਤੇ ਕੋਈ ਕਾਰਵਾਈ ਨਾ ਕਰਨ ਦੇ ਇਲਜਾਮ ਵੀ ਲਾਏ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਚੋਰ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here