ਖੰਨਾ ਮੰਡੀ ’ਚ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ/ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਤਲਾਬ ਬਣੀਆਂ ਸੜਕਾਂ/ ਮੱਕੀ ਦੀ ਫਸਲ ਖਰਾਬ ਹੋਣ ਦੀ ਖਦਸ਼ਾ, ਗੁੱਸੇ ’ਚ ਕਿਸਾਨ

0
3

ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਵਜੋਂ ਜਾਣੀ ਜਾਂਦੀ ਖੰਨਾ ਮੰਡੀ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਹਾਲਾਤ ਬਦਤਰ ਤੋਂ ਬਦਤਰ ਹੋ ਗਏ ਨੇ। ਇੱਥੇ ਬੀਤੀ ਰਾਤ ਪਏ ਭਾਰੀ ਮੀਂਹ ਤੋਂ ਬਾਅਦ ਚਾਰੇ ਪਾਸੇ ਪਾਣੀ ਹੀ ਪਾਣੀ ਹੀ ਦਿਖਾਈ ਦੇ ਰਿਹਾ ਐ। ਹਾਲਤ ਇਹ ਐ ਕਿ ਇੱਥੇ ਵਿੱਕਣ ਲਈ ਆਈ ਕਿਸਾਨਾਂ ਦੀ ਮੱਕੀ ਦੀ ਫਸਲ ਖਰਾਬ ਹੋਣ ਦਾ ਖਦਸ਼ਾ ਪੈਦਾ ਹੋ ਗਿਆ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਆੜ੍ਹਤੀਏ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਮੰਡੀ ਦਾ ਜਿੰਨਾ ਵੀ ਵਿਕਾਸ ਹੋਇਆ ਸੀ ਉਹ ਅਕਾਲੀ ਸਰਕਾਰ ਵੇਲੇ ਹੀ ਹੋਇਆ ਸੀ ਜਦਕਿ ਬਾਅਦ ਵਾਲੀਆਂ ਸਰਕਾਰਾਂ ਨੇ ਮੰਡੀ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਧਰ ਮਾਰਕੀਟ ਕਮੇਟੀ ਅਧਿਕਾਰੀ ਨੇ ਇਲਜਾਮਾਂ ਦਾ ਖੰਡਨ ਕਰਦਿਆਂ ਕਿਹਾ ਕਿ ਪਾਣੀ ਕੇਵਲ ਸੜਕਾਂ ਤੇ ਹੀ ਖੜ੍ਹਾ ਐ ਜਿਸ ਨੂੰ ਕੱਢਣ ਲਈ ਮੋਟਰ ਲਗਾਈ ਗਈ ਐ ਅਤੇ ਛੇਤੀ ਹੀ ਹਾਲਾਤ ਠੀਕ ਹੋ ਜਾਣਗੇ।  ਦੱਸਣਯੋਗ ਐ ਕਿ ਬੀਤੀ ਰਾਤ ਪਈ ਭਾਰੀ ਬਾਰਿਸ਼ ਕਾਰਨ ਮੰਡੀ ਦਾ ਸੀਵਰੇਜ ਸਿਸਟਮ ਫੇਲ੍ਹ ਹੋ ਗਿਆ। ਇੱਥੇ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਐ। ਰਾਤ ਭਰ ਹੋਈ ਬਾਰਿਸ਼ ਦਾ ਪਾਣੀ 12 ਘੰਟਿਆਂ ਤੋਂ ਬਾਅਦ ਵੀ ਖੜ੍ਹਾ ਸੀ। ਮੰਡੀ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ ਐ ਅਤੇ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਨੇ। ਫ਼ਸਲ ਨੂੰ ਸਟੋਰ ਕਰਨ ਲਈ ਕੋਈ ਜਗ੍ਹਾ ਨਹੀਂ ਐ। ਇਸ ਨਾਲ ਮੱਕੀ ਦੀ ਫ਼ਸਲ ਪ੍ਰਭਾਵਿਤ ਹੋਈ। ਕਮਿਸ਼ਨ ਏਜੰਟਾਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆੜ੍ਹਤੀਆਂ ਦਾ ਕਹਿਣਾ ਐ ਕਿ ਜੇਕਰ ਪ੍ਰਸ਼ਾਸਨ ਨੇ ਕੋਈ ਇੰਤਜਾਮ ਨਾ ਕੀਤੇ ਤਾਂ ਆਉਂਦੇ ਕਈ ਦਿਨਾਂ ਤਕ ਮੰਡੀ ਦਾ ਕੰਮ ਠੱਪ ਰਹੇਗਾ, ਜਿਸ ਕਾਰਨ ਕਿਸਾਨਾਂ ਦੀ ਮੱਕੀ ਦੀ ਫਸਲ ਖਰਾਬ ਹੋਣ ਦਾ ਖਤਰਾ ਪੈਦਾ ਹੋ ਗਿਆ ਐ। ਉਧਰ ਮਾਰਕੀਟ ਕਮੇਟੀ ਦੇ ਸਕੱਤਰ ਕਮਲਦੀਪ ਸਿੰਘ ਮਾਨ ਨੇ ਫਸਲ ਖਰਾਬ ਹੋਣ ਦੇ ਇਲਜਾਮਾਂ ਦਾ ਖੰਡਨ ਕੀਤਾ ਐ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਫ਼ਸਲ ਨੂੰ ਬਿਲਕੁਲ ਵੀ ਨੁਕਸਾਨ ਨਹੀਂ ਹੋਇਆ। ਵਿਹੜਾ ਉੱਚਾ ਹੈ ਅਤੇ ਸੜਕਾਂ ਨੀਵੀਆਂ ਹਨ। ਪਾਣੀ ਦੀ ਨਿਕਾਸੀ ਦੇ ਪ੍ਰਬੰਧ ਪੂਰੇ ਹਨ ਪਰ ਪੁਰਾਣੇ ਸੀਵਰੇਜ ਸਿਸਟਮ ਕਾਰਨ ਪੂਰੇ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਹੌਲੀ-ਹੌਲੀ ਹੋ ਰਹੀ ਹੈ। ਮੰਡੀ ਵਿੱਚ ਸਵੇਰ ਤੋਂ ਹੀ ਮੋਟਰ ਚੱਲ ਰਹੀ ਹੈ ਅਤੇ ਪਾਣੀ ਦੀ ਨਿਕਾਸੀ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਹਾਲਾਤ ਆਮ ਵਰਗੇ ਹੋ ਜਾਣਗੇ।

LEAVE A REPLY

Please enter your comment!
Please enter your name here