ਪੰਜਾਬ ਜਲੰਧਰ ’ਚ ਏਐਸਆਈ ਦੇ ਪੁੱਤਰ ਨੂੰ ਮਾਰੀ ਗੋਲੀ/ ਰਸਤੇ ’ਚ ਘੇਰ ਕੇ ਗੋਲੀ ਮਾਰ ਕੇ ਮੁਲਜ਼ਮ ਫਰਾਰ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ By admin - June 27, 2025 0 2 Facebook Twitter Pinterest WhatsApp ਜਲੰਧਰ ਦੇ ਆਦਮਪੁਰ ਖੇਤਰ ਵਿੱਚ ਪੈਂਦੇ ਪਿੰਡ ਡਰੋਲੀ ਕਲਾਂ ਵਿਖੇ ਇੱਕ ਨੌਜਵਾਨ ਨੂੰ ਗੋਲੀ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਨੌਜਵਾਨ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਜ਼ਖਮੀ ਨੌਜਵਾਨ ਦੀ ਪਛਾਣ ਹਰਮਨਪ੍ਰੀਤ ਸਿੰਘ ਵਜੋਂ ਹੋਈ ਐ, ਜੋ ਪੁਲਿਸ ਦੇ ਏਐਸਆਈ ਸੁਖਵਿੰਦਰ ਸਿੰਘ ਦਾ ਪੁੱਤਰ ਐ। ਜਾਣਕਾਰੀ ਅਨੁਸਾਰ ਦੋ ਜਣਿਆਂ ਨੇ ਪਹਿਲਾਂ ਉਸ ਨੂੰ ਰਸਤੇ ਵਿਚ ਰੋਕ ਕੇ ਗਾਲੀ ਗਲੋਚ ਕੀਤਾ ਅਤੇ ਫਿਰ ਗੋਲੀ ਮਾਰ ਕੇ ਫਰਾਰ ਹੋ ਗਏ। ਘਟਨਾ ਬੀਤੀ ਰਾਤ ਦੀ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਥਾਣਾ ਆਦਮਪੁਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮਾਂ ਦੀ ਪਛਾਣ ਹੋ ਗਈ ਐ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਐ।