ਪੰਜਾਬ ਮਾਨਸਾ ਪੁਲਿਸ ਵੱਲੋਂ ਕੈਂਚੀਆਂ ਕਤਲ ਮਾਮਲੇ ’ਚ ਤਿੰਨ ਗ੍ਰਿਫਤਾਰ/ ਗਰੁਪ ’ਚੋਂ ਕੱਢਣ ਤੇ ਝਗੜੇ ਦੀ ਰੰਜ਼ਿਸ਼ ਤਹਿਤ ਕੀਤਾ ਸੀ ਕਤਲ/ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਹਾਸਿਲ ਕੀਤਾ ਜਾਵੇਗਾ ਰਿਮਾਂਡ By admin - June 27, 2025 0 2 Facebook Twitter Pinterest WhatsApp ਮਾਨਸਾ ਪੁਲਿਸ ਨੇ ਬੀਤੇ ਦਿਨ ਹੋਏ ਕੈਂਚੀਆਂ ਕਤਲ ਮਾਮਲੇ ਵਿਚ ਤਿੰਨ ਮੁਲਜਮਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਨੇ ਫੜੇ ਗਏ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰਨ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਦੇ ਦੱਸਣ ਮੁਤਾਬਕ ਇਹ ਸਾਰੇ ਕੁੱਤਿਆਂ ਦੀਆਂ ਦੌੜਾਂ ਕਰਵਾਉਂਦੇ ਸੀ, ਜਿਸ ਨੂੰ ਲੈ ਕੇ ਇਨ੍ਹਾਂ ਵਿਚਾਲੇ ਤਕਰਾਰ ਹੋਈ ਸੀ। ਇਨ੍ਹਾਂ ਨੇ ਆਪਣਾ ਵੈਟਸਐਪ ਗਰੁੱਪ ਬਣਾਇਆ ਹੋਇਆ ਸੀ, ਜਿਸ ਵਿਚੋਂ ਮ੍ਰਿਤਕ ਸਤਨਾਮ ਸਿੰਘ ਨੂੰ ਡਿਲੀਟ ਕਰ ਦਿੱਤਾ ਗਿਆ ਸੀ। ਜਿਸ ਬਾਰੇ ਗੱਲ ਕਰਨ ਲਈ ਇਹ ਸਾਰੇ ਮਾਨਸਾ ਦੇ ਕੈਂਚੀਆਂ ਵਿਖੇ ਇਕੱਠਾ ਹੋਏ ਸੀ, ਜਿੱਥੇ ਦੋਵਾਂ ਧਿਰਾਂ ਦੀ ਲੜਾਈ ਦੌਰਾਨ ਸਤਨਾਮ ਸਿੰਘ ਦੀ ਮੌਤ ਹੋ ਗਈ ਸੀ। ਪੁਲਿਸ ਨੇ ਤਿੰਨ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਐ ਜਦਕਿ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਐ। ਪੁਲਿਸ ਨੇ ਬਾਕੀਆਂ ਨੂੰ ਵੀ ਛੇਤੀ ਹੀ ਗ੍ਰਿਫਤਾਰ ਕਰ ਕੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਇਨਵੈਸਟੀਗੇਸ਼ਨ ਮਨਮੋਹਨ ਸਿੰਘ ਔਲਖ ਨੇ ਦੱਸਿਆ ਕਿ ਮਾਨਸਾ ਵਿਖੇ 23 ਜੂਨ ਨੂੰ ਮਾਨਸਾ ਕੈਂਚੀਆਂ ਤੇ ਇੱਕ ਫਿਰੋਜ਼ਪੁਰ ਵਾਸੀ ਨੌਜਵਾਨ ਸਤਿਨਾਮ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਕਤਲ ਦੀ ਵਜ੍ਹਾ ਰੰਜਿਸ਼ ਦੋਵੇਂ ਧਿਰਾਂ ਵਿਚਾਲੇ ਕੁੱਤਿਆਂ ਦੀਆਂ ਰੇਸਾਂ ਨੂੰ ਲੈ ਕੇ ਹੋਈ ਤਕਰਾਰ ਸੀ। ਉਹਨਾਂ ਦੱਸਿਆ ਕਿ ਇਹਨਾਂ ਦਾ ਇੱਕ ਵਟਸਐਪ ਗਰੁੱਪ ਬਣਿਆ ਹੋਇਆ ਸੀ ਜਿਸ ਦਾ ਐਡਮਿਨ ਮਾਨਸਾ ਦਾ ਜੈਪਾਲ ਸਿੰਘ ਸੀ, ਜਿਸ ਨੇ ਤਕਰਾਰ ਤੋਂ ਬਾਅਦ ਸਤਨਾਮ ਸਿੰਘ ਨੂੰ ਗਰੁੱਪ ਵਿੱਚੋਂ ਡਿਲੀਟ ਕਰ ਦਿੱਤਾ ਗਿਆ ਸੀ। ਇਸੇ ਰੰਜ਼ਿਸ਼ ਨੂੰ ਲੈ ਕੇ ਕੈਂਚੀਆਂ ਇਲਾਕੇ ਵਿਚ ਦੋਵਾਂ ਧਿਰਾਂ ਵਿਚਾਲੇ ਹੋਈ ਲੜਾਈ ਸਤਿਨਾਮ ਸਿੰਘ ਦੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ ਸੀ। ਮ੍ਰਿਤਕ ਫਿਰੋਜਪੁਰ ਨਾਲ ਸਬੰਧਤ ਸੀ, ਜਦਕਿ ਬਾਕੀ ਮਾਨਸਾ ਨਾਲ ਸਬੰਧਤ ਸਨ। ਪੁਲਿਸ ਨੇ ਇਸ ਮਾਮਲੇ ਦੇ ਵਿੱਚ 3 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀ 14-15 ਜਣੇ ਫਰਾਰ ਨੇ, ਜਿਨ੍ਹਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ, ਉਹਨਾਂ ਨੂੰ ਮਾਨਯੋਗ ਅਦਾਲਤ ਦੇ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਤੇ ਇਸ ਮਾਮਲੇ ਦੀ ਪੂਰੀ ਤਫਤੀਸ਼ ਕੀਤੀ ਜਾਵੇਗੀ।