ਲੁਧਿਆਣਾ ’ਚ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ’ਚ 5 ਜ਼ਖਮੀ/ ਸੜਕ ਵਿਚਾਲੇ ਪਏ ਪੱਥਰ ਨੂੰ ਬਚਾਉਂਦਿਆਂ ਵਾਪਰਿਆ ਹਾਦਸਾ/ ਪੁਲਿਸ ਨੇ ਹਾਦਸਾਗ੍ਰਸਤ ਵਾਹਨ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

0
2

ਲੁਧਿਆਣਾ ਦੇ ਸਾਊਥ ਸਿਟੀ ਰੋਡ ਤੇ ਬੀਤੀ ਰਾਤ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਥੇ ਦੋ ਕਾਰਾਂ ਵਿਚਾਲੇ ਟੱਕਰ ਹੋ ਗਈ। ਹਾਦਸੇ ਵਿਚ 5 ਜਣੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਪ੍ਰਤੱਖਦਰਸੀਆਂ ਮੁਤਾਬਕ ਇਹ ਹਾਦਸਾ ਸੜਕ ਵਿਚਾਲੇ ਪਏ ਪੱਥਰ ਨੂੰ ਬਚਾਉਂਦਿਆਂ ਵਾਪਰਿਆ ਐ। ਹਾਦਸਾ ਐਨਾ ਭਿਆਨਕ ਸੀ ਕਿ ਆਪਸ ਵਿਚ ਟਕਰਾਉਣ ਤੋਂ ਬਾਅਦ ਦੋਵੇਂ ਕਾਰਾਂ ਪਲਟ ਗਈਆਂ। ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਐ।  ਪੁਲਿਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਜ਼ਖਮੀਆਂ ਦੀ ਪਛਾਣ ਛਾਉਣੀ ਮੁਹੱਲਾ ਦੇ ਰਹਿਣ ਵਾਲੇ ਗੁਰਪ੍ਰੀਤ, ਬਸਤੀ ਜੋਧੇਵਾਲ ਦੇ ਰਹਿਣ ਵਾਲੇ ਲਵਪ੍ਰੀਤ, ਨਾਨਕ ਨਗਰ ਦੇ ਰਹਿਣ ਵਾਲੇ ਸਾਹਿਲ ਅਤੇ ਫਤਿਹਗੜ੍ਹ ਮੁਹੱਲਾ ਦੇ ਰਹਿਣ ਵਾਲੇ ਪੂਰਨ ਵਜੋਂ ਹੋਈ ਹੈ। ਉਨ੍ਹਾਂ ਦਾ ਦੂਜਾ ਦੋਸਤ ਵਿਸ਼ੂ, ਜਿਸ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਅਤੇ ਉਹ ਮੌਕੇ ਤੋਂ ਘਰ ਚਲਾ ਗਿਆ। ਜ਼ਖਮੀ ਸਾਹਿਲ ਦੇ ਪਿਤਾ ਨੇ ਦੱਸਿਆ ਕਿ ਸਾਹਿਲ ਆਪਣੇ ਦੋਸਤਾਂ ਨਾਲ ਨਹਾਉਣ ਲਈ ਸਵੀਮਿੰਗ ਪੂਲ ਗਿਆ ਸੀ ਉੱਥੋਂ ਵਾਪਸ ਆਉਂਦੇ ਸਮੇਂ ਉਹ ਆਪਣੇ ਦੋਸਤਾਂ ਨਾਲ ਪਾਰਟੀ ਕਰਨ ਗਿਆ ਸੀ ਜਿੱਥੇ ਉਹ ਰਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ। ਸਰਾਭਾ ਨਗਰ ਥਾਣੇ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here