ਫਰੀਦਕੋਟ ’ਚ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼/ ਪੁਲਿਸ ਨੇ ਲਾਸ਼ ਮੋਰਚਰੀ ’ਚ ਰਖਵਾ ਕੇ ਜਾਂਚ ਕੀਤੀ ਸ਼ੁਰੂ

0
3

ਫਰੀਦਕੋਟ ਦੇ ਜੋੜੀਆਂ ਨਹਿਰਾਂ ਨੇੜੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਲੋਕਾਂ ਨੇ ਨਹਿਰਾਂ ਦੇ ਨੇੜੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਵੇਖੀ। ਲੋਕਾਂ ਨੇ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਐ।  ਪੁਲਿਸ ਦੇ ਦੱਸਣ ਮੁਤਾਬਕ ਇਹ ਲਾਸ਼ ਇਕ ਨੌਜਵਾਨ ਦੀ ਐ। ਲਾਸ਼ ਨੇੜਿਓ ਕੋਈ ਵੀ ਅਜਿਹੀ ਚੀਜ਼ ਨਹੀਂ ਮਿਲੀ, ਜਿਸ ਤੋਂ ਮ੍ਰਿਤਕ ਦੀ ਪਛਾਣ ਹੋ ਸਕੇ। ਪੁਲਿਸ ਨੇ ਲਾਸ਼ ਨੂੰ 72 ਘੰਟਿਆਂ ਲਈ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਚਮਕੌਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਇਤਲਾਹ ਮਿਲੀ ਸੀ ਕਿ ਨਹਿਰਾਂ ਦੇ ਨਜ਼ਦੀਕ ਕੰਢੇ ਦੇ ਉੱਪਰ ਕਿਸੇ ਦੀ ਲਾਸ਼ ਪਈ ਹੈ ਉਹਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ ਅਤੇ ਉਸ ਨੂੰ ਚੁੱਕ ਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਲਿਆਂਦਾ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਹੈ ਅਤੇ ਹੁਣ 72 ਘੰਟਿਆਂ ਲਈ ਮੋਰਚਰੀ ਵਿੱਚ ਰੱਖਿਆ ਗਿਆ ਤਾਂ ਜੋ ਉਸ ਦੀ ਪਛਾਣ ਹੋ ਸਕੇ ਅਤੇ ਉਸ ਤੋਂ ਬਾਅਦ ਹੁਣ ਅਗਲੀ ਕਾਰਵਾਈ ਆਰੰਭ ਕੀਤੀ ਜਾਵੇਗੀ।

LEAVE A REPLY

Please enter your comment!
Please enter your name here