ਅੰਮ੍ਰਿਤਸਰ ’ਚ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ/ ਲੱਖਾਂ ਦਾ ਸੋਨਾ ਤੇ ਵਿਦੇਸ਼ੀ ਕਰੰਸੀ ਲੈ ਕੇ ਹੋਏ ਫਰਾਰ/ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ

0
2

ਗੁਰੂ ਨਗਰੀ ਅੰਮ੍ਰਿਤਸਰ ਵਿਚ ਚੋਰਾਂ ਦੀਆਂ ਗਤੀਵਿਧੀਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਐ। ਤਾਜ਼ਾ ਮਾਮਲਾ ਸ਼ਹਿਰ ਦੇ ਮਾਡਲ ਟਾਊਨ ਇਲਾਕੇ ਵਿਚੋਂ ਸਾਹਮਣੇ ਆਈ ਐ ਜਿੱਥੇ ਬੀਤੀ ਰਾਤ 3 ਵਜੇ ਦੇ ਕਰੀਬ ਘਰ ਅੰਦਰ ਦਾਖਲ ਹੋਏ ਚੋਰ ਲੱਖਾਂ ਰੁਪਏ ਕੀਮਤ ਦੇ ਗਹਿਣੇ, ਨਕਦੀ ਅਤੇ ਵਿਦੇਸ਼ੀ ਕਰੰਸੀ ਲੈ ਕੇ ਫਰਾਰ ਹੋ ਗਏ। ਪਰਿਵਾਰ ਨੂੰ ਘਟਨਾ ਦਾ ਪਤਾ ਸਵੇਰ ਵੇਲੇ ਚੱਲਿਆ। ਚੋਰੀ ਦੀ ਘਟਨਾ ਘਰ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਐ, ਜਿਸ ਵਿਚ ਚੋਰ ਕੰਧ ਟੱਪ ਕੇ ਘਰ ਅੰਦਰ ਦਾਖਲ ਹੁੰਦੇ ਦਿਖਾਈ ਦੇ ਰਹੇ ਨੇ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਐ। ਪੁਲਿਸ ਨੇ ਚੋਰਾਂ ਨੂੰ ਛੇਤੀ ਕਾਬੂ ਕਰ ਲੈਣ ਦਾ ਦਾਅਵਾ ਕੀਤਾ ਐ।

LEAVE A REPLY

Please enter your comment!
Please enter your name here