ਪੰਜਾਬ ਗੁਰਦਾਸਪੁਰ ’ਚ ਰੇਲ ਗੱਡੀ ਦੀ ਲਪੇਟ ਆਉਣ ਕਾਰਨ ਸਖ਼ਸ਼ ਦੀ ਮੌਤ/ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਦੱਸਿਆ ਜਾ ਰਿਹਾ ਮ੍ਰਿਤਕ By admin - July 1, 2025 0 2 Facebook Twitter Pinterest WhatsApp ਗੁਰਦਾਸਪੁਰ ’ਚ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬੰਟੀ ਪੁੱਤਰ ਕਰਤਾਰ ਚੰਦ ਵਾਸੀ ਗਾਂਧੀ ਕੈਂਪ ਬਟਾਲਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਆਂ ਰੇਲਵੇ ਪੁਲਿਸ ਚੌਂਕੀ ਬਟਾਲਾ ਦੇ ਇੰਚਾਰਜ ਗੁਰਨਾਮ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਵੇਰ ਵੇਲੇ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਰੇਲ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਐ। ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਬਟਾਲਾ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਐ। ਜਾਣਕਾਰੀ ਅਨੁਸਾਰ ਮ੍ਰਿਤਕ ਮਾਨਸਿਕ ਤੌਰ ਤੇ ਪ੍ਰੇਸ਼ਾਨ ਸੀ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।