ਸੰਗਰੂਰ ਡਿਪਟੀ ਕਮਿਸ਼ਨਰ ਵੱਲੋਂ ਘੱਗਰ ਦਰਿਆ ਦਾ ਦੌਰਾ/ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਲਿਆ ਜਾਇਜ਼ਾ

0
2

  

ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਅੱਜ ਜ਼ਿਲ੍ਹੇ ਵੱਲੋਂ ਲੰਘਦੇ ਘੱਗਰ ਦਰਿਆ ਦਾ ਦੌਰਾ ਕਰ ਕੇ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਨੂੰ ਘੱਗਰ ਦਰਿਆ ਦੇ ਕੰਢੇ ਮਜਬੂਤ ਕਰਨ ਲਈ ਦਿੱਤੀਆਂ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ। ਜਾਣਕਾਰੀ ਅਨੁਸਾਰ ਪਹਾੜੀ ਤੇ ਮੈਦਾਨੀ ਖੇਤਰਾਂ ਵਿਚ ਪੈ ਰਹੇ ਮੀਂਹ ਕਾਰਨ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਐ, ਜਿਸ ਦੇ ਚਲਦਿਆਂ ਪ੍ਰਸ਼ਾਸਨ ਵੱਲੋਂ ਗੱਘਰ ਦੇ ਕੰਢਿਆਂ ਨੂੰ ਮਜਬੂਤ ਕਰਨ ਦਾ ਕੰਮ ਲਗਾਤਾ ਜਾਰੀ ਐ। ਦੱਸ ਦੇਈਏ ਕਿ 2023 ਵਿੱਚ ਘੱਗਰ ਦਰਿਆ ਵਿਚ ਆਏ ਹੜ੍ਹਾਂ ਨੇ ਸੰਗਰੂਰ ਜਿਲ੍ਹੇ ਅੰਦਰ ਭਾਰੀ ਤਬਾਹੀ ਮਚਾਈ ਸੀ।  ਉਸ ਵੇਲੇ ਜਿਲ੍ਹੇ ਅੰਦਰ 57 ਥਾਵਾਂ ‘ਤੇ ਘੱਗਰ ਦੇ ਕੰਢੇ ਟੁੱਟ ਗਏ ਸਨ ਅਤੇ ਭਾਰੀ ਨੁਕਸਾਨ ਹੋਇਆ ਸੀ।  ਜਿਸ ਦੇ ਚਲਦਿਆਂ ਪ੍ਰਸ਼ਾਸਨ ਵੱਲੋਂ ਹਾਲਾਤਾਂ ਤੇ ਲਗਾਤਾਰ ਨਜਰ ਰੱਖੀ ਜਾ ਰਹੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਅਸੀਂ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਾਂ। ਅਸੀਂ ਇੱਕ ਲੱਖ ਪਲਾਸਟਿਕ ਬੈਗਾਂ ਨੂੰ ਮਿੱਟੀ ਨਾਲ ਭਰ ਕੇ ਰੱਖ ਰਹੇ ਹਾਂ। ਇਸ ਕੰਮ ਵਿਚ ਮਨਰੇਗਾ ਵਰਕਰਾਂ ਤੋਂ ਇਲਾਵਾ ਪ੍ਰਾਈਵੇਟ ਬੰਦਿਆਂ ਨੂੰ ਲਗਾਇਆ ਗਿਆ ਐ। ਉਨ੍ਹਾਂ ਕਿਹਾ ਕਿ ਘੱਗਰ ਦੇ ਕੰਢਿਆਂ ਨੂੰ ਲਗਾਤਾਰ ਮਜਬੂਤ ਕੀਤਾ ਜਾ ਰਿਹਾ ਐ ਅਤੇ ਹੰਗਾਮੀ ਹਾਲਾਤਾਂ ਨਾਲ ਨਜਿੱਠਣ ਲਈ ਵੱਡੀ ਗਿਣਤੀ ਵਿਚ ਪਲਾਸਟਿਕ ਦੀਆਂ ਬੋਰੀਆਂ ਵਿਚ ਮਿੱਟੀ ਭਰ ਕੇ ਰੱਖੀ ਜਾ ਰਹੀ ਐ ਤਾਂ ਜੋ ਲੋੜ ਪੈਣ ਤੇ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕੀ। ਇਸ ਤੋਂ ਇਲਾਵਾ ਬੇੜੀਆਂ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਐ। ਸਿਹਤ ਵਿਭਾਗ ਸਮੇਤ ਬਾਕੀ ਵਿਭਾਗਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਐ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਤਿਆਰ ਐ।

LEAVE A REPLY

Please enter your comment!
Please enter your name here