ਫਰੀਦਕੋਟ ਪੁਲਿਸ ਨੇ ਹਿਰਾਸਤ ’ਚ ਲਏ ਅਕਾਲੀ ਵਰਕਰ/ ਮੋਹਾਲੀ ਜਾਣ ਤੋਂ ਪਹਿਲਾਂ ਹੀ ਰਸਤੇ ’ਚ ਰੋਕੇ ਅਕਾਲੀ ਵਰਕਰ/ ਬਿਕਰਮ ਮਜੀਠੀਆ ਦੀ ਪੇਸ਼ੀ ਮੌਕੇ ਜਾਣਾ ਚਾਹੁੰਦੇ ਸੀ ਵਰਕਰ

0
25

 

ਵਿਜੀਲੈਂਸ ਦੀ ਹਿਰਾਸਤ ਵਿਚ ਚੱਲ ਰਹੇ ਅਕਾਲੀ ਆਗੂ ਬਿਕਰਮ ਮਜੀਠੀਆਂ ਨੂੰ ਅੱਜ 7 ਦਿਨ ਦਾ ਰਿਮਾਂਡ ਖਤਮ ਹੋਣ ਬਾਅਦ ਮੁੜ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਜਾਣ ਲਈ ਪੰਜਾਬ ਭਰ ਵਿਚੋਂ ਅਕਾਲੀ ਵਰਕਰਾਂ ਦੇ ਮੋਹਾਲੀ ਜਾਣ ਦਾ ਪ੍ਰੋਗਰਾਮ ਸੀ, ਜਿਸ ਦੇ ਚਲਦਿਆਂ ਪੁਲਿਸ ਨੇ ਅਕਾਲੀ ਵਰਕਰਾਂ ਨੂੰ ਰਸਤੇ ਵਿਚ ਹੀ ਰੋਕ ਲਿਆ ਗਿਆ। ਇਸੇ ਦੇ ਚੱਲਦੇ ਅੱਜ ਫਰੀਦਕੋਟ ਤੋਂ ਮੋਹਾਲੀ ਜਾ ਰਹੇ ਅਕਾਲੀ ਵਰਕਰਾਂ ਦੇ ਇੱਕ ਕਾਫਲੇ ਨੂੰ ਰਾਉਂਡ ਅੱਪ ਕਰ ਫਰੀਦਕੋਟ ਪੁਲਿਸ ਵੱਲੋਂ ਮੁਦਕੀ ਪੁਲਿਸ  ਚੌਂਕੀ  ਵਿਖੇ ਲਿਜਾਈਆ ਗਿਆ। ਇਸ ਮੌਕੇ ਅਕਾਲੀ ਆਗੂ ਅਮਨ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਤੋਂ ਸਾਫ ਜਾਹਰ ਹੈ ਕੇ ਸਰਕਾਰ ਬਿਕਰਮਜੀਤ ਸਿੰਘ ਮਜੀਠੀਆ ਦੇ ਖਿਲਾਫ ਕਾਰਵਾਈ ਕਰ ਕੇ ਕਿੰਨੀ ਡਰੀ ਹੋਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਨੂੰ ਘਰਾਂ ਚ ਨਜ਼ਰਬੰਦ ਕੀਤਾ ਜਾ ਰਿਹਾ ਜਾਂ ਹਿਰਾਸਤ ਵਿਚ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਰੰਜ਼ਿਜ਼ ਕੱਢਣ ਲਈ ਝੂਠੇ ਪਰਚੇ ਪਾਉਣ ਦੀ ਜੋ ਪ੍ਰਥਾ ਆਪ ਸਰਕਾਰ ਵੱਲੋਂ ਚਲਾਈ ਗਈ ਹੈ ਉਨ੍ਹਾਂ ਲਈ ਘਾਤਕ ਸਾਬਤ ਹੋਵੇਗੀ।

LEAVE A REPLY

Please enter your comment!
Please enter your name here