ਬਰਨਾਲਾ ’ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ/ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ ਨੌਜਵਾਨ/ਅਣਪਛਾਤੇ ਵਾਹਨ/ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ

0
59

ਬਰਨਾਲਾ ਦੇ ਲੁਧਿਆਣਾ ਮੁੱਖ ਮਾਰਗ ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਮ੍ਹਣੇ ਆਈ ਐ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੋਬਿੰਦ ਸਿੰਘ ਉਰਫ ਗੋਲਡੀ ਪੁੱਤਰ ਭਾਨ ਸਿੰਘ ਵਾਸੀ ਪਿੰਡ ਗੰਗੋਹਰ ਵਜੋਂ ਹੋਈ ਹੈ ਜੋ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਗਰੀਬ ਪਰਿਵਾਰ ਨੇ ਸਬੰਧਤ ਸੀ ਅਤੇ ਦਿਨ ਵੇਲੇ ਬੱਕਰੀਆਂ ਚਾਰਦਾ ਸੀ ਅਤੇ ਰਾਤ ਨੂੰ ਗੋਂਦਵਾਲ ਵਿਖੇ ਸਥਿਤ ਫੈਕਟਰੀ ਵਿਚ ਕੰਮ ਕਰ ਕੇ ਪਰਿਵਾਰ ਪਾਲ ਰਿਹਾ ਸੀ। ਅਚਾਨਕ ਵਾਪਰੇ ਇਸ ਹਾਦਸੇ ਨੇ ਗਰੀਬ ਪਰਿਵਾਰ ਨੂੰ ਬੇਸਹਾਰਾ ਕਰ ਦਿੱਤਾ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਗੁਰਦੀਪ ਸਿੰਘ ਨੇ ਦੱਸਿਆ ਕਿ ਗੋਬਿੰਦ ਸਿੰਘ ਬਹੁਤ ਹੀ ਗਰੀਬ ਮਜ਼ਦੂਰ ਪਰਿਵਾਰ ਨਾਲ ਸੰਬੰਧਤ ਸੀ। ਉਹ ਦਿਨ ਵੇਲੇ ਬੱਕਰੀਆਂ ਚਾਰਦਾ ਤੇ ਰਾਤ ਨੂੰ ਗੋਂਦਵਾਲ (ਰਾਏਕੋਟ) ਸਥਿਤ ਮੁਸਕਾਨ ਫੈਕਟਰੀ ਵਿੱਚ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰ ਰਿਹਾ ਸੀ। ਉਹਨਾਂ ਦੱਸਿਆ ਕਿ ਸੋਮਵਾਰ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਕਿਸੇ ਵਿਅਕਤੀ ਨੇ ਫੋਨ ਕਰਕੇ ਹਾਦਸੇ ਦੀ ਸੂਚਨਾ ਦਿੱਤੀ ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਤੇ ਪਿੰਡ ਵਾਸੀ ਘਟਨਾ ਸਥਾਨ ਤੇ ਪਹੁੰਚੇ ਜਿੱਥੇ ਗੋਲਡੀ ਦਾ ਸਾਈਕਲ ਡਿੱਗਿਆ ਪਿਆ ਸੀ। ਮੌਕੇ ਤੇ ਪੁੱਜੇ ਪਰਿਵਾਰਕ ਮੈਂਬਰਾਂ ਵੱਲੋ ਉਸਨੂੰ ਬੇਹੋਸ਼ੀ ਦੀ ਹਾਲਤ ਵਿੱਚ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਲਿਜਾਇਆ ਗਿਆ ਉੱਥੇ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਦੇਖਦੇ ਹੋਏ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਰੈਫਰ ਕਰ ਦਿੱਤਾ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਹਨਾਂ ਦੱਸਿਆ ਕਿ ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਦੋ ਭੈਣਾਂ ਇਕਲੌਤਾ ਭਰਾ ਸੀ।  ਉਸਦੇ ਪਿਤਾ ਅਧਰੰਗ ਦੀ ਬਿਮਾਰੀ ਤੋਂ ਪੀੜਤ ਹੈ। ਥਾਣਾ ਮਹਿਲ ਕਲਾਂ ਦੇ ਏਐਸਆਈ ਸੁਖਵਿੰਦਰ ਸਿੰਘ ਖੇੜੀ ਨੇ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here