ਪੰਜਾਬ ਤਰਨ ਤਾਰਨ ’ਚ ਸੜਕ ਹਾਦਸੇ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ/ ਰਾਤ ਨੂੰ ਡਿਊਟੀ ਤੋਂ ਘਰ ਆਉਂਦੇ ਸਮੇਂ ਵਾਪਰਿਆ ਹਾਦਸਾ By admin - July 3, 2025 0 2 Facebook Twitter Pinterest WhatsApp ਤਰਨ ਤਾਰਨ ਦੇ ਪਿੰਡ ਸਭਰਾ ਨੇੜੇ ਡਿਊਟੀ ਤੋਂ ਪਰਤ ਰਹੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਪੁੱਤਕਰ ਦਰਬਾਰ ਸਿੰਘ ਵਜੋਂ ਹੋਈ ਐ ਜੋ ਪੀਏਪੀ ਵਿਖੇ ਤੈਨਾਤ ਸੀ ਅਤੇ ਦੇਰ ਰਾਤ ਡਿਊਟੀ ਤੋਂ ਆਪਣੇ ਘਰ ਪਿੰਡ ਸਭਰਾ ਵੱਲ ਨੂੰ ਆ ਰਿਹਾ ਸੀ ਕਿ ਪਿੰਡ ਜੋਤੀ ਸ਼ਾਹ ਨੇੜੇ ਉਸ ਦਾ ਮੋਟਰ ਸਾਈਕਲ ਅਚਾਨਕ ਟੋਏ ਵਿਚ ਵੱਜਣ ਕਾਰਨ ਬੇਕਾਬੂ ਹੋ ਕੇ ਦਰੱਖਤ ਨਾ ਜਾਟ ਕਰਾਇਆ। ਘਟਨਾ ਦਾ ਪਤਾ ਸਵੇਰ ਵੇਲੇ ਲੱਗਿਆ। ਲੋਕਾਂ ਨੇ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੱਟੀ ਦੇ ਸਿਵਲ ਹਸਪਤਾਪ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਨੇ ਮ੍ਰਿਤਕ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ, ਜਿਸ ਤੋਂ ਬਾਅਦ ਪਰਿਵਾਰ ਨੇ ਪਿੰਡ ਦੇ ਸ਼ਮਸ਼ਾਨ ਘਾਟ ਵਿਚ ਅੰਤਮ ਸੰਸਕਾਰ ਕਰ ਦਿੱਤਾ ਐ। ਸਾਥੀ ਮੁਲਾਜਮ ਨੂੰ ਅੰਤਮ ਵਿਦਾਈ ਦੇਣ ਲਈ ਕਾਫੀ ਗਿਣਤੀ ਵਿਚ ਪੁਲਿਸ ਮੁਲਾਜਮ ਤੇ ਇਲਾਕੇ ਦੇ ਲੋਕ ਪਹੁੰਚੇ ਹੋਏ ਸਨ।