ਜਲੰਧਰ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ/ ਮੋਟਰ ਸਾਈਕਲ ਸਵਾਰ ਗੋਲੀਆਂ ਚਲਾ ਕੇ ਫਰਾਰ/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

0
54

ਪੰਜਾਬ ਅੰਦਰ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਵਾਧਾ ਵੇਖਣ ਨੂੰ ਮਿਲ ਰਿਹਾ ਐ। ਤਾਜ਼ਾ ਮਾਮਲਾ ਫਗਵਾੜਾ ਦੇ ਪਿੰਡ ਗੰਢਵਾਂ ਤੋਂ ਸਾਹਮਣੇ ਆਇਆ ਐ, ਜਿੱਥੇ ਇਕ ਨੌਜਵਾਨ ਦਾ ਅਣਪਛਾਤੇ ਮੋਟਰ ਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਨਵਜੋਤ ਕੁਮਾਰ ਪੁੱਤਰ ਦਿਲਬਾਗ ਰਾਜ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਨਵਜੋਤ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ ਕਿ ਰਸਤੇ ਵਿਚ ਅਣਪਛਾਤੇ ਮੋਟਰ ਸਾਈਕਲ ਸਵਾਰ ਉਸ ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਉਧਰ ਘਟਨਾ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਪਾਈ ਜਾ ਰਹੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਡਿਊਟੀ ‘ਤੇ ਤਾਇਨਾਤ ਡਾਕਟਰ ਅਸ਼ੀਸ਼ ਜੇਟਲੀ ਨੇ ਦੱਸਿਆ ਕਿ ਸਤਨਾਮਪੁਰਾ ਥਾਣੇ ਦੇ ਏਐਸਆਈ ਮਨਜੀਤ ਸਿੰਘ ਪਿੰਡ ਗੰਢਵਾ ਦੇ ਇੱਕ ਨੌਜਵਾਨ ਦੀ ਲਾਸ਼ ਲੈ ਕੇ ਆਏ ਸਨ, ਜਿਸਦੀ ਪੁਲਿਸ ਅਨੁਸਾਰ ਗੋਲੀ ਲੱਗਣ ਕਾਰਨ ਮੌਤ ਹੋਈ ਐ। ਪੁਲਿਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਕਰ ਰਹੀ ਹੈ।

LEAVE A REPLY

Please enter your comment!
Please enter your name here