ਮਾਨਸਾ ’ਚ ਵਾਟਰ ਵਰਕਸ ਦੀ ਟੈਂਕੀ ’ਤੇ ਚੜ੍ਹੇ ਅਧਿਆਪਕ/ ਆਦਰਸ਼ ਸਕੂਲ ਚੋਂ ਕੱਢੇ ਜਾਣ ਨੂੰ ਲੈ ਕੇ ਕੀਤਾ ਪ੍ਰਦਰਸ਼ਨ/ ਨੌਕਰੀ ਤੇ ਮੁੜ ਬਹਾਲ ਕਰਨ ਦੀ ਕੀਤੀ ਮੰਗ

0
2

ਮਾਨਸਾ ਜਿਲ੍ਹੇ ਦੇ ਪਿੰਡ ਭੁਪਾਲ ਦੇ ਆਦਰਸ਼ ਸਕੂਲ ਦੇ 21 ਅਧਿਆਪਕਾਂ ਨੂੰ ਅਚਾਨਕ ਨੌਕਰੀਓਂ ਫਾਰਗ ਕਰਨ ਦਾ ਮੁੱਦਾ ਗਰਮ ਗਿਆ ਐ।  ਅਧਿਆਪਕਾਂ ਨੇ ਵਾਟਰ ਵਰਕਸ ਦੀ ਟੈਂਕੀ ਤੇ ਚੜ੍ਹ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਐ। ਟੈਂਕੀ ਤੇ ਚੜ੍ਹੇ ਅਧਿਆਪਕਾਂ ਦਾ ਕਹਿਣਾ ਐ ਕਿ ਉਹ ਕਈ ਕਈ ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਨੇ ਪਰ ਹੁਣ ਗਰਮੀਆਂ ਦੀਆਂ ਛੁੱਟੀਆਂ ਖਤਮ ਹੁੰਦੇ ਹੀ ਉਨ੍ਹਾਂ ਨੂੰ ਅਚਾਨਕ ਨੌਕਰੀ ਤੋਂ ਫਾਰਗ ਕਰ ਦਿੱਤਾ ਐ। ਉਨ੍ਹਾਂ ਕਿਹਾ ਕਿ ਜਦੋਂ ਤਕ ਉਨ੍ਹਾਂ ਨੂੰ  ਨੌਕਰੀ ਤੇ ਬਹਾਲ ਨਹੀਂ ਕੀਤਾ ਜਾਂਦਾ, ਉਹ ਥੱਲੇ ਨਹੀਂ ਉਤਰਨਗੇ। ਉਧਰ ਕਿਸਾਨ ਦੇ ਮਜਦੂਰ ਜਥੇਬੰਦੀਆਂ ਨੇ ਵੀ ਅਧਿਆਪਕਾਂ ਦੇ ਹੱਕ ਵਿਚ ਨਿਤਰਦਿਆਂ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਮੌਕੇ ਤੇ ਪਹੁੰਚੇ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਟੈਂਕੀ ਤੇ ਚੜ੍ਹੇ ਅਧਿਆਪਕਾਂ ਦਾ ਕੋਈ ਨੁਕਸਾਨ ਹੁੰਦਾ ਐ ਤਾਂ ਉਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।  ਟੈਂਕੀ ਤੇ ਚੜ੍ਹੇ ਅਧਿਆਪਕਾਂ ਵਿਚ ਦੋ ਮਹਿਲਾਂ ਅਤੇ ਇੱਕ ਨੌਜਵਾਨ ਅਧਿਆਪਕ ਸ਼ਾਮਿਲ ਹੈ। ਅਧਿਆਪਕਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਸਿੱਖਿਆ ਕ੍ਰਾਂਤੀ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਐ ਪਰ ਦੂਜੇ ਪਾਸੇ ਸਕੂਲਾਂ ਵਿਚ ਪੜ੍ਹਾ ਰਹੇ ਅਧਿਆਪਕਾਂ  ਬਿਨਾਂ ਵਜ੍ਹਾਂ ਬੇਰੁਜ਼ਗਾਰ ਕੀਤਾ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਉਹ ਸਿੱਖਿਆ ਵਿਭਾਗ ਨੂੰ ਕਈ ਕਈ ਸਾਲ ਦੇ ਚੁੱਕੇ ਨੇ ਅਤੇ ਹੁਣ ਉਨ੍ਹਾਂ ਕੋਲ ਹੋਰ ਕੋਈ ਕਿੱਤਾ ਕਰਨ ਦਾ ਚਾਰਾ ਨਹੀਂ ਐ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਅਤੇ ਜਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਹੋ ਚੁੱਕੀ ਹੈ ਪਰ ਬੇਸਿੱਟਾ ਰਹੀ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਉਹਨਾਂ ਨੂੰ ਨੌਕਰੀ ਤੇ ਬਹਾਲ ਨਹੀਂ ਕੀਤਾ ਜਾਂਦਾ ਉਹਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।

LEAVE A REPLY

Please enter your comment!
Please enter your name here