ਪੰਜਾਬ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਇਆ ਅਰਦਾਸ ਸਮਾਗਮ/ 4 ਜੁਲਾਈ 1955 ਨੂੰ ਦਰਬਾਰ ਸਾਹਿਬ ’ਤੇ ਹਮਲੇ ਨੂੰ ਕੀਤਾ ਯਾਦ/ ਸਾਕੇ ਦੀ ਯਾਦ ’ਚ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ By admin - July 4, 2025 0 2 Facebook Twitter Pinterest WhatsApp ਭਾਰਤ ਸਰਕਾਰ ਵੱਲੋਂ ਚਾਰ ਜੁਲਾਈ 1955 ਨੂੰ ਸ਼੍ਰੀ ਦਰਬਾਰ ਸਾਹਿਬ ‘ਤੇ ਕੀਤੇ ਗਏ ਹਮਲੇ ਦੀ ਯਾਦ ਵਿੱਚ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਆਵਾਜ਼-ਏ ਕੌਮ ਜਥੇਬੰਦੀ ਵੱਲੋਂ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਵਾਜ਼-ਏ-ਕੌਮ ਜਥੇਬੰਦੀ ਦੇ ਨੋਵਲਜੀਤ ਸਿੰਘ ਨੇ ਦੱਸਿਆ ਕਿ ਅੱਜ 1955 ਦੇ ਸਾਕੇ ਨੂੰ ਯਾਦ ਕਰਦਿਆਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਨੇ। ਇਹ ਸਾਕਾ ਸਿਰਫ਼ ਸਿੱਖ ਕੌਮ ਲਈ ਨਹੀਂ, ਸਗੋਂ ਪੂਰੇ ਪੰਜਾਬ ਲਈ ਅਹਿਮੀਅਤ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਸ਼ਾਈ ਹੱਕਾਂ ਦੀ ਲੜਾਈ ਦੌਰਾਨ, 3 ਜੁਲਾਈ 1955 ਦੀ ਰਾਤ ਦਰਬਾਰ ਸਾਹਿਬ ਵਿਖੇ 2 ਲੱਖ ਤੋਂ ਵੱਧ ਲੋਕ ਇਕੱਠੇ ਹੋਏ ਸਨ। 4 ਜੁਲਾਈ ਨੂੰ ਭੀਮ ਸੈਨ ਸੱਚਰ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਬੇਹੱਦ ਬਰਬਰਤਾ ਨਾਲ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ֺ’ਤੇ ਕਬਜ਼ਾ ਕਰ ਲਿਆ। ਇਸ ਦੌਰਾਨ ਦਰਬਾਰ ਸਾਹਿਬ ਦੀ ਮਰਿਆਦਾ ਨੂੰ ਖੰਡਤ ਕਰਨ ਦੇ ਨਾਲ ਨਾਲ ਮਹਿਲਾਵਾਂ ਤੇ ਬੱਚਿਆਂ ਨੂੰ ਕੁੱਟਿਆ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਚਲਾਏ ਗਏ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਐਸਜੀਪੀਸੀ ਵੱਲੋਂ ਇਸ ਕਾਂਡ ਦੀ ਸੱਚਾਈ ਨੂੰ ਸੰਗਤ ਸਾਹਮਣੇ ਸਹੀ ਢੰਗ ਨਾਲ ਨਹੀਂ ਰੱਖਿਆ ਗਿਆ, ਜਿਸ ਕਰਨ 6 ਸਾਲ ਪਹਿਲਾਂ ਜਥੇਬੰਦੀਆਂ ਵੱਲੋਂ ਇਹ ਦਿਹਾੜਾ ਮਨਾਉਣ ਦੀ ਪਰੰਪਰਾ ਸ਼ੁਰੂ ਕੀਤੀ ਗਈ ਸੀ, ਜਿਸ ਦੇ ਤਹਿਤ ਅੱਜ ਅਰਦਾਸ ਸਮਾਗਮ ਕਰਵਾਇਆ ਗਿਆ ਐ।