ਜਲੰਧਰ ’ਚ ਧਾਰਮਿਕ ਸਥਾਨ ਨੇੜੇ ਭਿੱੜੀਆਂ ਦੋ ਧਿਰਾਂ, ਵੀਡੀਓ ਵਾਇਰਲ/ ਕਾਰਵਾਈ ਲਈ ਪੁਲਿਸ ਸਟੇਸ਼ਨ ਦੇ ਬਾਹਰ ਧਰਨਾ

0
51

ਜਲੰਧਰ ਦੇ ਬੂਟਾ ਮੰਡੀ ਵਿੱਚ ਇੱਕ ਧਾਰਮਿਕ ਸਥਾਨ ‘ਤੇ ਦੋ ਧਿਰਾਂ ਵਿਚਾਲੇ ਝਗੜਾ ਹੋਣ ਦੀ ਖਬਰ ਸਾਹਮਣੇ ਆਈ ਐ। ਇਸ ਦੌਰਾਨ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਐ। ਇਸ ਮਾਮਲੇ ਨੂੰ ਲੈ ਕੇ ਇਕ ਧਿਰ ਨੇ ਥਾਣਾ 5 ਦੇ ਬਾਹਰ ਧਰਨਾ ਦੇ ਕੇ ਇਨਸਾਫ ਦੀ ਮੰਗ ਕੀਤੀ ਐ।  ਝਗੜੇ ਦੀ ਵਜ੍ਹਾਂ ਧਾਰਮਿਕ ਸਥਾਨ ਦੀ ਪ੍ਰਧਾਨਗੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਦੱਸਿਆ ਜਾ ਰਿਹਾ ਐ।  ਜਾਣਕਾਰੀ ਅਨੁਸਾਰ ਪਹਿਲਾਂ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਸੀ ਪਰ ਫਿਰ ਇਕ ਧਿਰ ਨੇ ਹਮਲਾ ਕਰ ਦਿੱਤਾ। ਧਰਨਾਕਾਰੀਆਂ ਨੇ ਇਨਸਾਫ ਦੀ ਗੁਹਾਰ ਲਗਾਈ ਐ। ਉਧਰ ਘਟਨਾ ਸਥਾਨ ’ਤੇ ਪਹੁੰਚੇ ਏਸੀਪੀ ਪੱਛਮੀ ਸਰਵਣਜੀਤ ਸਿੰਘ ਨੇ ਘਟਨਾ ਦੀ ਜਾਂਚ ਕਰਵਾ ਕੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਸਰਵਨਜੀਤ ਸਿੰਘ ਨੇ ਕਿਹਾ ਕਿ ਇਸ ਝਗੜੇ ਵਿਚ ਔਰਤ ਦੇ ਕੱਪੜੇ ਪਾਟ ਗਏ ਸਨ। ਘਟਨਾ ਸਬੰਧੀ ਪੀੜਤ ਧਿਰ ਦਾ ਬਿਆਨ ਦਰਜ ਕਰਕੇ ਐਫਆਈਆਰ ਦਰਜ ਕਰ ਲਈ ਗਈ ਹੈ। ਘਟਨਾ ਸਬੰਧੀ ਲੋਕਾਂ ਨੇ ਥਾਣੇ ਦੇ ਐਸਐਚਓ ‘ਤੇ ਦੋਸ਼ ਲਗਾਇਆ ਹੈ ਕਿ ਥਾਣਾ ਇੰਚਾਰਜ ਮੌਕੇ ‘ਤੇ ਮੌਜੂਦ ਸੀ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਸਬੰਧੀ ਸਿਰਫ਼ ਇੱਕ ਧਿਰ ਨੇ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਲਈ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਇਹ ਝਗੜਾ ਦਰਗਾਹ ਦੀ ਪ੍ਰਧਾਨਗੀ ਨੂੰ ਲੈ ਕੇ ਹੋਇਆ ਸੀ। ਪਹਿਲਾਂ ਪ੍ਰਧਾਨਗੀ ਨੂੰ ਲੈ ਕੇ ਇੱਕ ਮੀਟਿੰਗ ਹੋਈ ਸੀ ਅਤੇ ਦੋਵਾਂ ਧਿਰਾਂ ਵਿੱਚ ਇਸ ਵਿੱਚ ਸਮਝੌਤਾ ਹੋ ਗਿਆ ਸੀ। ਪਰ ਇਸ ਤੋਂ ਬਾਅਦ ਇੱਕ ਧਿਰ ਨੇ ਦੂਜੀ ਧਿਰ ‘ਤੇ ਧਾਰਮਿਕ ਸਥਾਨ ‘ਤੇ ਹੱਥੋਪਾਈ ਦਾ ਦੋਸ਼ ਲਗਾਇਆ ਹੈ। ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਪਾਸੇ ਔਰਤਾਂ ਇੱਕ ਦੂਜੇ ਨਾਲ ਹੱਥੋਪਾਈ ਕਰ ਰਹੀਆਂ ਹਨ। ਦੂਜੇ ਪਾਸੇ ਧਾਰਮਿਕ ਸਥਾਨ ਦੇ ਗੇਟ ਦੇ ਬਾਹਰ ਮਰਦ ਇੱਕ ਦੂਜੇ ਨਾਲ ਹੱਥੋਪਾਈ ਕਰ ਰਹੇ ਹਨ। ਇਸ ਦੌਰਾਨ ਧਾਰਮਿਕ ਸਥਾਨ ‘ਤੇ ਕਾਫ਼ੀ ਹੰਗਾਮਾ ਹੋਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ।

LEAVE A REPLY

Please enter your comment!
Please enter your name here