ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖਿਲਾਫ਼ ਭਾਜਪਾ ਦੀ ਪ੍ਰੈੱਸ ਕਾਨਫਰੰਸ/ ਸਰਕਾਰ ’ਤੇ ਲਾਏ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੇ ਇਲਜ਼ਾਮ By admin - July 4, 2025 0 2 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਸਿਆਸੀ ਸੰਗਰਾਮ ਲਗਾਤਾਰ ਜਾਰੀ ਐ। ਇਸ ਨੂੰ ਲੈ ਕੇ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕੀਤਾ ਜਾ ਰਿਹਾ ਐ ਉੱਥੇ ਹੀ ਸਿਆਸੀ ਧਿਰਾਂ ਵੱਲੋਂ ਵੀ ਸਰਕਾਰ ਨੂੰ ਘੇਰਿਆ ਜਾ ਰਿਹਾ ਐ। ਇਸੇ ਨੂੰ ਲੈ ਕੇ ਪੰਜਾਬ ਭਾਜਪਾ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਵੱਲ ਨਿਸ਼ਾਨੇ ਸਾਧੇ ਨੇ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਭਾਜਪਾ ਆਗੂ ਜੈਇੰਦਰ ਕੌਰ ਨੇ ਕਿਹਾ ਕਿ ਨਵੀਂ ਲੈਂਡ ਪੂਲਿੰਗ ਨੀਤੀ ਕਿਸਾਨਾਂ ਦੀ ਲੁੱਟ ਕਰਨ ਲਈ ਘੜੀ ਗਈ ਐ। ਉਨ੍ਹਾਂ ਕਿਹਾ ਕਿ ਨਵੀਂ ਲੈਂਡ ਪੁਲਿੰਗ ਨੀਤੀ ਤਹਿਤ ਕਿਸਾਨਾਂ ਕੋਲੋਂ ਬਹੁਤ ਸਾਰੇ ਹੱਕ ਖੋਹ ਲਏ ਗਏ ਨੇ ਅਤੇ ਕਿਸਾਨ ਹੁਣ ਆਪਣੀ ਜ਼ਮੀਨ ਬਚਾਉਣ ਲਈ ਕੁੱਝ ਵੀ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਇਹ ਸਭ ਲੈਂਡ ਮਾਫੀਆਂ ਨੂੰ ਲਾਭ ਪਹੁੰਚਾਉਣ ਲਈ ਕੀਤਾ ਜਾ ਰਿਹਾ ਐ।