ਮੋਗਾ ’ਚ ਡਾਕਟਰ ਦੇ ਦਿਨ-ਦਿਹਾੜੇ ਮਾਰੀਆਂ ਗੋਲੀਆਂ/ ਗੰਭੀਰ ਹਾਲਤ ’ਚ ਹਸਪਤਾਲ ਕਰਵਾਇਆ ਦਾਖਲ

0
21

ਮੋਗਾ ਦੇ ਕਸਬਾ ਕੋਟ ਈਸੇ ਖਾ ਵਿਖੇ ਨਿੱਜੀ ਹਸਪਤਾਲ ਦੇ ਡਾਕਟਰ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੀ ਸਨਸਨੀਖੇਜ ਖਬਰ ਸਾਹਮਣੇ ਆਈ ਐ। ਡਾਕਟਰ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਐ। ਘਟਨਾ ਹਰਬੰਸ ਨਰਸਿੰਗ ਹੋਮ ਦੀ ਐ। ਜਾਣਕਾਰੀ ਅਨੁਸਾਰ ਡਾ. ਅਨਿਲਜੀਤ ਕੰਬੋਜ ਆਪਣੇ ਨਰਸਿੰਗ ਹੋਮ ਅੰਦਰ ਬੈਠੇ ਸਨ ਕਿ ਇਸੇ ਦੌਰਾਨ ਹਸਪਤਾਲ ਅੰਦਰ ਦਾਖਲ ਹੋਏ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਐ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਖਬਰਾਂ ਮੁਤਾਬਕ ਡਾ. ਅਨਿਲਜੀਤ ਕੰਬੋਜ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਸਨ ਅਤੇ ਇਸ ਗੋਲੀਬਾਰੀ ਨੂੰ ਵੀ ਇਸੇ ਸੰਦਰਭ ਵਿਚ ਵੇਖਿਆ ਜਾ ਰਿਹਾ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਨਰਸਿੰਗ ਹੋਮ ਨੂੰ ਸੀਲ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਵੱਲੋਂ ਹਸਪਤਾਲ ਅਤੇ ਨੇੜਲੇ ਇਲਾਕਿਆਂ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਐ। ਘਟਨਾ ਤੋਂ ਬਾਅਦ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਐ। ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਐ। ਮੋਗਾ ਮੈਡੀਸਿਟੀ ਦੇ ਡਾਕਟਰ ਅਜਮੇਰ ਕਾਲੜਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਕੋਲੇ ਕੋਟ ਇਸੇ ਖਾ ਤੋਂ ਡਾਕਟਰ ਅਨਿਲਜੀਤ ਕੰਬੋਜ ਦਾਖਲ ਹੋਏ ਜਿਨ੍ਹਾਂ ਦੇ ਮਲਟੀਪਲ ਗੋਲੀਆਂ ਲੱਗੀਆਂ ਹੋਈਆਂ ਸਨ ਅਤੇ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ  ਬਣੀ ਹੋਈ ਹੈ ਅਤੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here