ਪੰਜਾਬ ਬਰਨਾਲਾ ਵਿਖੇ ਹੋਈ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਦੀ ਮੀਟਿੰਗ/ ਸਾਬਕਾ ਖਜਾਨਾ ਮੰਤਰੀ ਪਰਮਿੰਦਰ ਢੀਂਡਸਾ ਨੇ ਰੱਖੇ ਵਿਚਾਰ/ ਅਕਾਲੀ ਦਲ ਤੇ ਸਰਕਾਰ ਵੱਲ ਸਾਧੇ ਨਿਸ਼ਾਨੇ By admin - July 4, 2025 0 2 Facebook Twitter Pinterest WhatsApp ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਦੀ ਸਾਬਕਾ ਸਾਂਸਦ ਰਾਜਦੇਵ ਸਿੰਘ ਖਾਲਸਾ ਦੀ ਰਿਹਾਇਸ਼ ਦੇ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿਚ ਸੁਧਾਰ ਲਹਿਰ ਦੇ ਆਗੂ ਇਕਬਾਲ ਸਿੰਘ ਝੂੰਦਾਂ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੋਂ ਇਲਾਵਾ ਰਾਜਦੇਵ ਸਿੰਘ ਖਾਲਸਾ ਦੇ ਬਹੁਤ ਸਾਰੇ ਸਮਰਥਕ ਵੀ ਮੌਜੂਦ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਖਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਅਕਾਲੀ ਦਲ ਦੇ ਨਾਲ ਨਾਲ ਪੰਜਾਬ ਸਰਕਾਰ ਵੀ ਤਿੱਖੇ ਨਿਸ਼ਾਨੇ ਸਾਧੇ। ਸੁਖਬੀਰ ਬਾਦਲ ਦੀ ਮੁਆਫੀ ਬਾਰੇ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਸੱਚੇ ਦਿਲੋਂ ਮੁਆਫੀ ਨਹੀਂ ਸੀ ਮੰਗੀ, ਜਿਸ ਕਾਰਨ ਉਹ ਆਪਣੇ ਕਹੇ ਸ਼ਬਦਾਂ ਤੋਂ ਪਿੱਛੇ ਹੱਟ ਗਏ ਸਨ। ਪੰਜਾਬ ਸਿਰ ਕਰਜੇ ਦੀ ਭਾਰੀ ਹੁੰਦੀ ਪੰਡ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬ ਨੂੰ ਦੀਵਾਲੀਆਂ ਬਣਾ ਕੇ ਰੱਖ ਦਿੱਤਾ ਐ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰਦਾਰ ਖਾਲਸਾ ਨੇ ਕਿਹਾ ਕਿ ਉਹ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਕੀਤੀ ਜਾ ਰਹੀ ਭਰਤੀ ਮੁਹਿੰਮ ਤੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਦੀ ਮੁਹਿੰਮ ਤਹਿਤ ਸਰਗਰਮੀਆਂ ਕਰਨਗੇ। ਇਸ ਮੌਕੇ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਸਰਦਾਰ ਰਾਜਦੇਵ ਸਿੰਘ ਖਾਲਸਾ ਵਰਗੇ ਤਜਰਬੇਕਾਰ ਆਗੂਆਂ ਦੀ ਮੌਜੂਦਾ ਸਮੇਂ ਦੌਰਾਨ ਕੌਮ ਨੂੰ ਲੋੜ ਹੈ ਅਤੇ ਖਾਲਸਾ ਦਾ ਅਕਾਲੀ ਦਲ ਸੁਧਾਰ ਲਹਿਰ ਦੇ ਨਾਲ ਜੁੜਨਾ ਇੱਕ ਵੱਡਾ ਹੁਲਾਰਾ ਹੈ। ਸਰਦਾਰ ਝੂੰਦਾਂ ਨੇ ਦੱਸਿਆ ਕਿ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਕੀਤੀ ਜਾ ਰਹੀ ਭਰਤੀ ਤੋਂ ਬਾਅਦ ਡੈਲੀਗੇਟਾਂ ਦੀ ਚੋਣ ਕੀਤੀ ਜਾਵੇਗੀ ਅਤੇ ਫਿਰ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਚੁਣਿਆ ਜਾਵੇਗਾ। ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਦੀ ਮੁਹਿੰਮ ਤਹਿਤ ਸਾਰੀ ਪ੍ਰਕਿਰਿਆ ਪੰਥਕ ਮਰਿਆਦਾ ਤਹਿਤ ਹੀ ਹੋਵੇਗੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਅਕਾਲੀ ਦਲ ਵਿੱਚ ਨਵੀਂ ਰੂਹ ਫੂਕੀ ਜਾਵੇਗੀ।