ਅੰਮ੍ਰਿਤਸਰ ਫੇਰੀ ਦੌਰਾਨ ਸਰਕਾਰ ’ਤੇ ਵਰ੍ਹੇ ਰਾਜਾ ਵੜਿੰਗ/ ਚੋਣਾਂ ਦੌਰਾਨ ਗ਼ਲਤ ਹੱਥਕੰਡੇ ਅਪਨਾਉਣ ਦੇ ਲਾਏ ਇਲਜ਼ਾਮ

0
2

ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਕਾਂਗਰਸੀ ਦਿਹਾਤੀ ਦਫਤਰ ਵਿਖੇ ਪਾਰਟੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਹੇਠਲੇ ਪੱਧਰ ਤਕ ਮਜਬੂਤੀ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ ਉਨ੍ਹਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਨੇ ਪਾਰਟੀ ਨੂੰ ਹੇਠਲੇ ਪੱਧਰ ਤਕ ਮਜਬੂਤ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਨੇ, ਜਿਸ ਦੇ ਤਹਿਤ ਪਹਿਲਾਂ ਖਰੜ ਵਿਖੇ ਵੀ ਅਜਿਹੀਆਂ ਮੀਟਿੰਗਾਂ ਹੋਈਆਂ ਸੀ ਅਤੇ ਅੱਜ ਅੰਮ੍ਰਿਤਸਰ ਵਿਖੇ ਮੀਟਿੰਗ ਹੋ ਰਹੀਆਂ ਨੇ, ਜਿਸ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਤੋਂ ਇਲਾਵਾ ਹੋਰ ਆਗੂ ਪਹੁੰਚ ਰਹੇ ਨੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਤਿੰਨ ਮੁੱਖ ਮੁਹਿੰਮਾਂ ’ਤੇ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ‘ਚ ਜੁੜੇਗਾ ਬਲਾਕ, ਜਿੱਤੇਗੀ ਕਾਂਗਰਸ, ਨੀਵੇਂ ਪੱਧਰ ਤੋਂ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਅਤੇ ਸੰਵਿਧਾਨ ਬਚਾਓ ਰੈਲੀਆਂ, ਲੋਕਤੰਤਰਿਕ ਮੁੱਲਾਂ ਦੀ ਰਖਿਆ ਲਈ ਅਤੇ ਸੰਗਠਨ ਦੀ ਮੁਕੰਮਲ ਬਣਤਰ, ਰਾਹੁਲ ਗਾਂਧੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮੰਡਲ, ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਕੰਮ ਕਰਨਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਮੀਟਿੰਗ ਖਰੜ ਵਿਖੇ ਹੋਈ ਸੀ ਅਤੇ ਹੁਣ ਅੰਮ੍ਰਿਤਸਰ ਸੈਂਟਰਲ ਹਲਕੇ ਦੀ ਮੀਟਿੰਗ ਵਿਕਾਸ ਸੋਨੀ ਦੀ ਅਗਵਾਈ ਹੇਠ ਕੀਤੀ ਗਈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਰਾਜਾ ਵੜਿੰਗ ਨੇ ਕਿਹਾ ਕਿ ਅੰਮ੍ਰਿਤਸਰ ਹੀ ਨਹੀਂ, ਪੂਰੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਗੈਰਕਾਨੂੰਨੀ ਤਰੀਕਿਆਂ ਨਾਲ ਚੋਣਾਂ ਨੂੰ ਪ੍ਰਭਾਵਿਤ ਕਰ ਰਹੀ ਹੈ।

LEAVE A REPLY

Please enter your comment!
Please enter your name here