ਪੰਜਾਬ ਬੇਅਦਬੀ ਮਾਮਲਿਆਂ ਬਾਰੇ ਸਖਤ ਕਾਨੂੰਨ ਦੇ ਮੁੱਦੇ ’ਤੇ ਸਿਆਸਤ ਗਰਮਾਈ/ ਅਕਾਲੀ ਦਲ ਨੇ ਸਰਕਾਰ ’ਤੇ ਲਾਏ ਮੁੱਦੇ ’ਤੇ ਸਿਆਸਤ ਕਰਨ ਦੇ ਇਲਜ਼ਾਮ By admin - July 5, 2025 0 2 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਨੇ ਬੇਅਦਬੀ ਮਾਮਲਿਆਂ ਬਾਰੇ ਸਖਤ ਕਾਨੂੰਨ ਬਣਾਉਣ ਦੇ ਮੁੱਦੇ ਤੇ ਪੰਜਾਬ ਸਰਕਾਰ ਨੂੰ ਘੇਰਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸੀਨੀਅਰ ਬੁਲਾਰਾ ਅਰਸ਼ਦੀਪ ਕਲੇਰ ਨੇ ਕਿਹਾ ਕਿ ਬੇਅਦਬੀ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਲਈ ਕਾਨੂੰਨ ਦਾ ਖਰੜਾ ਅਕਾਲੀ ਸਰਕਾਰ ਵੇਲੇ ਬਣ ਗਿਆ ਸੀ, ਜੋ ਇਸ ਵੇਲੇ ਕੇਂਦਰ ਸਰਕਾਰ ਕੋਲ ਪਿਆ ਐ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਤਿੰਨ ਸਾਲ ਦੇ ਅਰਸੇ ਦੌਰਾਨ ਕੁੱਝ ਨਹੀਂ ਕੀਤਾ ਅਤੇ ਹੁਣ ਇਸ ਮੁੱਦੇ ਤੇ ਵਿਸ਼ੇਸ਼ ਸੈਸ਼ਨ ਸੱਦਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਨੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਬੇਅਦਬੀਆਂ ਮਾਮਲਿਆਂ ਤੇ ਸਿਆਸਤ ਕਰਨ ਦੀ ਥਾਂ ਸਖਤ ਕਾਨੂੰਨ ਬਣਾ ਕੇ ਸਖਤ ਸਜ਼ਾਵਾਂ ਦੇਣੀਆਂ ਚਾਹੀਦੀਆਂ ਨੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਾ ਹਾਮੀ ਰਿਹਾ ਐ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਬੇਅਦਬੀ ਮਾਮਲੇ ਵਿਚ ਸਿਆਸਤ ਕਰਨ ਦੀ ਥਾਂ ਸਖਤ ਕਾਨੂੰਨ ਨੂੰ ਅਮਲੀ ਜਾਮਾ ਪਹਿਨਾਉਣਾ ਲਈ ਕਦਮ ਚੁੱਕਣੇ ਚਾਹੀਦੇ ਨੇ।