ਪੰਜਾਬ ਗੁਰੂ ਨਾਨਕ ਦੇਵ ਜੀ ਦੀਆਂ ਤਸਵੀਰਾਂ ਨਾਲ ਛੇੜਛਾੜ ਤੋਂ ਐਸਜੀਪੀਸੀ ਨਾਰਾਜ਼/ ਸ਼੍ਰੋਮਣੀ ਕਮੇਟੀ ਨੇ ਸ਼ਰਾਰਤੀਆਂ ਖਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਕੀਤੀ ਮੰਗ By admin - July 5, 2025 0 3 Facebook Twitter Pinterest WhatsApp ਸ਼ੋਸ਼ਲ ਮੀਡੀਆ ਤੇ ਅਕਸਰ ਹੀ ਧਾਰਮਿਕ ਤਸਵੀਰਾਂ ਨਾਲ ਛੇੜਛਾੜ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਨੇ…ਅਜਿਹਾ ਹੀ ਮਾਮਲੇ ਵਿਚ ਇਕ ਸਖਸ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਨਾਲ ਏਆਈ ਰਾਹੀਂ ਛੇੜਛਾੜ ਕਰ ਕੇ ਸ਼ੋਸ਼ਲ ਮੀਡੀਆ ਤੇ ਅਪਲੋਡ ਕੀਤੀ ਗਈ ਐ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਸਖਤ ਇਤਰਾਜ਼ ਜਾਹਰ ਕੀਤਾ ਐ। ਐਸਜੀਪੀਸੀ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਅਜਿਹੀਆਂ ਹਰਕਤਾਂ ਕਰਨ ਵਾਲੇ ਅਨਸਰਾਂ ਨਾਲ ਨਜਿੱਠਣ ਲਈ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਐ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਐ, ਇਸ ਲਈ ਕੇਂਦਰ ਸਰਕਾਰ ਨੂੰ ਸਖਤ ਕਾਨੂੰਨ ਬਣਾਉਣਾ ਚਾਹੀਦਾ ਐ ਤਾਂ ਜੋ ਗਲਤ ਅਨਸਰਾਂ ਦੇ ਦਿਲਾਂ ਵਿਚ ਕਾਨੂੰਨ ਦਾ ਡਰ ਪੈਦਾ ਹੋ ਸਕੇ। ਦੱਸਣਯੋਗ ਐ ਕਿ ਸ਼ਰਾਰਤੀ ਅਨਸਰਾਂ ਵੱਲੋਂ ਏਆਈ ਤਕਨੀਕ ਦੀ ਵਰਤੋਂ ਕਰਦਿਆਂ ਗੁਰੂ ਸਾਹਿਬਾਂ ਦੀਆਂ ਤਸਵੀਰਾਂ ਨਾਲ ਛੇੜਛਾੜ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਨੇ। ਕੁੱਝ ਦਿਨ ਪਹਿਲਾਂ ਤੱਤੀ ਤਵੀ ਤੇ ਬੈਠੇ ਸ੍ਰੀ ਗੁਰੂ ਅਰਜਨ ਸਾਹਿਬ ਦੀ ਤਸਵੀਰ ਨਾਲ ਵੀ ਛੇੜਛਾੜ ਕਰ ਕੇ ਸ਼ੋਸ਼ਲ ਮੀਡੀਆ ਤੇ ਅਪਲੋਡ ਕੀਤੀ ਗਈ ਸੀ। ਇਸੇ ਤਰ੍ਹਾਂ ਬਾਕੀ ਧਰਮਾਂ ਦੇ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਨਾਲ ਛੇੜਛਾੜ ਦੇ ਮਾਮਲੇ ਵੀ ਲਗਾਤਾਰ ਵੱਧ ਰਹੇ ਨੇ। ਭਾਈ ਗਰੇਵਾਲ ਨੇ ਭਾਜਪਾ ਆਗੂ ਦੇ ਅਜਿਹੀਆਂ ਘਟਨਾਵਾਂ ਦੀ ਨਿਖੇਧੀ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਲੋਕਾਂ ਦੇ ਕਾਰਨਾਮਿਆਂ ਦੀ ਨਿਖੇਦੀ ਕਰਨ ਦੇ ਨਾਲ ਨਾਲ ਸਰਕਾਰਾਂ ਨੂੰ ਅਜਿਹੇ ਅਨਸਰਾਂ ਖਿਲਾਫ ਸਖਤ ਕਾਨੂੰਨ ਬਣਾਉਣ ਲਈ ਵੀ ਚਾਰਾਜੋਈ ਕਰਨੀ ਚਾਹੀਦੀ ਐ।