ਪੰਜਾਬ ਫਗਵਾੜਾ ਵਿਖੇ ਬੇਹੋਸ਼ੀ ਦੀ ਹਾਲਤ ’ਚ ਮਿਲੀ ਨੌਜਵਾਨ ਲੜਕੀ/ ਲੜਕੀ ਤੋਂ ਖੁਦਕੁਸ਼ੀ ਨੋਟ ਬਰਾਮਦ, ਨਹੀਂ ਸਕੀ ਪਛਾਣ/ ਪੁਲਿਸ ਨੇ ਹਸਪਤਾਲ ’ਚ ਭਰਤੀ ਕਰਵਾ ਕੇ ਜਾਂਚ ਕੀਤੀ ਸ਼ੁਰੂ By admin - July 5, 2025 0 3 Facebook Twitter Pinterest WhatsApp ਫਗਵਾੜਾ ਦੇ ਪਲਾਹੀ ਇਲਾਕੇ ਵਿਚ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਰਾਹਗੀਰਾਂ ਨੇ ਇਕ ਨੌਜਵਾਨ ਲੜਕੀ ਅਰਧ-ਬੇਹੋਸ਼ੀ ਦੀ ਹਾਲਤ ਵਿਚ ਪਈ ਵੇਖੀ। ਲੜਕੀ ਦੇ ਗਲੇ ਅਤੇ ਬਾਂਹ ਤੇ ਕੱਟ ਦੇ ਨਿਸ਼ਾਨ ਸਨ। ਰਾਹਗੀਰਾਂ ਨੇ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲੜਕੀ ਨੂੰ ਚੁੱਕ ਕੇ ਹਸਪਤਾਲ ਪਹੁੰਚਾਇਆ। ਮੁਢਲੀ ਜਾਂਚ ਦੌਰਾਨ ਲੜਕੀ ਕੋਲੋਂ ਇਕ ਖੁਦਕੁਸ਼ੀ ਨੋਟ ਬਰਾਮਦ ਹੋਇਆ ਐ, ਜਿਸ ਵਿਚ ਉਸ ਨੇ ਕੁੱਝ ਲੋਕਾਂ ਦਾ ਨਾਮ ਲਿਖਿਆ ਐ। ਫਿਲਹਾਲ ਲੜਕੀ ਦੀ ਸ਼ਨਾਖਤ ਨਹੀਂ ਹੋ ਸਕੀ। ਪੁਲਿਸ ਦੇ ਦੱਸਣ ਮੁਤਾਬਕ ਲੜਕੀ ਦੀ ਹਾਲਤ ਸਥਿਤ ਐ ਅਤੇ ਉਸ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ। ਪੁਲਿਸ ਸੁਤਰਾਂ ਮੁਤਾਬਕ ਲੜਕੀ ਨੇ ਕੈਂਚੀ ਨਾਲ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਐ। ਲੜਕੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਆਸ ਪਾਸ ਦੇ ਲੋਕਾਂ ਨੇ ਹੈਲਪਲਾਈਨ ਨੰਬਰ ’ਤੇ ਫੋਨ ਕੀਤਾ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਲੜਕੀ ਨੂੰ ਫਸਟ ਏਡ ਦੇਣ ਤੋਂ ਬਾਅਦ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਲੜਕੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਲੜਕੀ ਕੋਲੋਂ ਸੁਸਾਇਡ ਨੋਟ ਵੀ ਬਰਾਮਦ ਹੋਇਆ, ਜਿਸ ’ਤੇ ਲੜਕੀ ਦਾ ਨਾਮ ਲਛਮੀ ਲਿਖਿਆ ਹੋਇਆ ਸੀ ਅਤੇ ਖੁਦਕੁਸ਼ੀ ਦਾ ਕਾਰਨ ਕੁਝ ਵਿਅਕਤੀਆਂ ਦੇ ਨਾਮ ਵੀ ਲਿਖੇ ਹੋਏ ਮਿਲੇ। ਖਬਰ ਲਿਖੇ ਜਾਣ ਤੱਕ ਲੜਕੀ ਦੀ ਪਹਿਚਾਣ ਨਹੀਂ ਹੋ ਸਕੀ ਸੀ ਕਿ ਉਹ ਕਿੱਥੋਂ ਦੀ ਰਹਿਣ ਵਾਲੀ ਹੈ। ਫਗਵਾੜਾ ਪੁਲਿਸ ਨੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।