ਬਰਨਾਲਾ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਐ। ਪੰਜਾਬ ਸਰਕਾਰ ਦੇ ਬੇਅਦਬੀਆਂ ਖਿਲਾਫ ਬੁਲਾਏ ਗਏ ਸੈਸ਼ਨ ਬਾਰੇ ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਦਾ ਦੇਰੀ ਨਾਲ ਚੁੱਕਿਆ ਚੰਗਾ ਕਦਮ ਐ ਪਰ ਸਰਕਾਰ ਨੂੰ ਸੰਜੀਦਾ ਹੋਣ ਦੀ ਲੋੜ ਐ। ਉਨ੍ਹਾਂ ਕਿਹਾ ਕਿ ਸਰਕਾਰ ਤਿੰਨ ਸਾਲ ਬਾਅਦ ਜਾਗੀ ਐ ਪਰ ਇਸ ਸੈਸ਼ਨ ਦਾ ਹਸ਼ਰ ਵੀ ਪਾਣੀਆਂ ਦੇ ਮੁੱਦੇ ਤੇ ਬੁਲਾਏ ਸ਼ੈਸਨ ਵਾਲੇ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੀ ਸਰਕਾਰ ਦੇ ਤਿੰਨ ਸਾਲਾਂ ਦੀ ਗੱਲ ਕਰਨੀ ਚਾਹੀਦੀ ਐ ਨਾ ਕਿ ਪਿਛਲੀਆਂ ਸਰਕਾਰਾਂ ਸਿਰ ਠੀਕਰਾ ਭੰਨ ਕੇ ਸੈਸ਼ਨ ਦਾ ਸਮਾਂ ਬਰਬਾਦ ਨਹੀਂ ਕਰਨਾ ਚਾਹੀਦਾ। ਜ਼ਮੀਨ ਐਕਵਾਇਰ ਕਰਨ ਬਾਰੇ ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਖਿਲਾਫ ਕਾਂਗਰਸ ਲੁਧਿਆਣਾ ਵਿਖੇ ਵੱਡਾ ਧਰਨਾ ਦੇਣ ਜਾ ਰਹੀ ਐ। ਉਨ੍ਹਾਂ ਕਿਹਾ ਕਿ ਇਸ ਬਾਰੇ ਵਿਸਥਾਰਤ ਵਿਚਾਰ-ਵਟਾਦਰੇ ਦੀ ਲੋੜ ਐ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਤੇ ਡਾ. ਮਨਮੋਹਨ ਸਿੰਘ ਨੇ ਇਸ ਬਾਰੇ ਪਹਿਲਾਂ ਵੀ ਕਾਨੂੰਨ ਬਣਾਇਆ ਸੀ, ਜਿਸ ਵਿਚ ਕਿਸਾਨਾਂ ਦੀ 80 ਫੀਸਦੀ ਸਹਿਮਤੀ ਬਾਰੇ ਮੱਦ ਪਾਈ ਗਈ ਸੀ ਪਰ ਮੌਜੂਦਾ ਸਰਕਾਰ ਉਸ ਕਾਨੂੰਨ ਨੂੰ ਪਾਸੇ ਕਰ ਕੇ ਲੈਂਡ ਪੂਲਿੰਗ ਪਾਲਸੀ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਤੇ ਖੁਦ ਪੈਸੇ ਇਕੱਠੇ ਕਰਨਾ ਚਾਹੁੰਦੀ ਐ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਐ ਅਤੇ ਇੱਥੇ ਕੰਕਰੀਟ ਦੇ ਜੰਗਲ ਬਣਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਐ। ਉਨ੍ਹਾਂ ਕਿਹਾ ਕਿ ਖੇਤੀ ਕਾਰਨ 80 ਹਜ਼ਾਰ ਕਰੋੜ ਰੁਪਿਆਂ ਪੰਜਾਬ ਪੰਜਾਬ ਦੇ ਬਾਜਾਰ ਵਿਚ ਆਉਂਦਾ ਐ, ਪਰ ਸਰਕਾਰ ਦੀ ਨਵੀਂ ਨੀਤੀ ਨਾਲ ਇਹ ਬਿਲਕੁਲ ਬੰਦ ਹੋ ਜਾਵੇਗਾ। ਉਨ੍ਹਾਂ ਸਰਕਾਰ ਤੋਂ ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨ ਐਕਵਾਇਰ ਕਰਨ ਦੀ ਨੀਤੀ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਐ। ਦੱਸ ਦਈਏ ਕਿ ਪੰਜਾਬ ਕਾਂਗਰਸ ਕਮੇਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਅੱਜ ਬਰਨਾਲਾ ਵਿਖੇ ਕਾਂਗਰਸੀ ਵਰਕਰਾਂ ਨਾਲ ਇੱਕ ਬੈਠਕ ਕਰਨ ਪਹੁੰਚੇ ਸਨ। ਉਹਨਾਂ ਕਿਹਾ ਕਿ ਇਸ ਬੈਠਕ ਦਾ ਮਕਸਦ ਵਾਰਡਾਂ ਮੁਤਾਬਕ ਜੋ ਕਮੇਟੀਆਂ ਬਣਾਈਆਂ ਗਈਆਂ ਹਨ ਉਹਨਾਂ ਨੂੰ ਪਾਰਟੀ ਦੀ ਭਲਾਈ ਲਈ ਅਤੇ ਆਮ ਲੋਕਾਂ ਦੀ ਭਲਾਈ ਲਈ ਕਿਵੇਂ ਕੰਮ ਕਰਨਾ ਹੈ ਉਸ ਬਾਰੇ ਜਾਣੂ ਕਰਵਾਇਆ ਗਿਆ ਹੈ।