ਪੰਜਾਬ ਸ੍ਰੀ ਦਰਬਾਰ ਸਾਹਿਬ ਪਰਿਕਰਮਾ ’ਚ ਸ਼ਰਧਾਲੂ ਦੀ ਮੌਤ/ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ By admin - July 6, 2025 0 2 Facebook Twitter Pinterest WhatsApp ਸ੍ਰੀ ਦਰਬਾਰ ਸਾਹਿਬ ਪਰਿਕਰਮਾ ਵਿਖੇ ਇਕ ਸ਼ਰਧਾਲੂ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਜਾਣਕਾਰੀ ਸ਼ਰਧਾਲੂ ਦੀ ਅਚਾਨਕ ਹਾਲਤ ਵਿਗੜਣ ਬਾਅਦ ਮੌਕੇ ਤੇ ਮੌਜੂਦ ਸੇਵਾਦਾਰਾਂ ਉਸ ਨੂੰ ਤੁਰੰਤ ਸ੍ਰੀ ਗੁਰੂ ਰਾਮਦਾਸ ਡਿਸਪੈਂਸਰੀ ਵਿਖੇ ਲਿਜਾਇਆ ਗਿਆ, ਜਿੱਥੋਂ ਸ੍ਰੀ ਦਰਬਾਰ ਸਾਹਿਬ ਦੀ ਐਬੂਲੈਂਸ ਰਾਹੀਂ ਗੁਰੂ ਰਾਮਦਾਸ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 71 ਸਾਲਾ ਅਮਰਜੋਤ ਸਿੰਘ ਪੁੱਤਰ ਮੱਘਣ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਮ੍ਰਿਤਕ ਰੋਜ਼ਾਰਾ ਵਾਂਗ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਆਇਆ ਸੀ, ਜਿੱਥੇ ਪਰਿਕਰਮਾ ਵਿਖੇ ਸਥਿਤ ਗੁਰਦੁਆਰਾ ਭੋਰਾ ਸਾਹਿਬ ਵਿਖੇ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਦੀ ਬਾਅਦ ਵਿਚ ਸ਼ਹੀਦਾਂ ਸਾਹਿਬ ਨੇੜਲੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਮੌਤ ਹੋ ਗਈ।